06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਤਲਵੰਡੀ ਮੱਲ੍ਹੀਆਂ ਵਿਖੇ ਧਾਰਮਿਕ ਫ਼ਿਲਮ ਦਿਖਾਈ

Ad Position 21
No active advertisement
ਅਜੀਤ ਡੈਸਕ 21-07-2026
ਕਿਸ਼ਨਪੁਰਾ ਕਲਾਂ, 20 ਜੁਲਾਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਤਲਵੰਡੀ ਮੱਲ੍ਹੀਆਂ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਇਸ ਦਾ ਲਾਹਾ ਲਿਆ। ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਇਹ ਦਸਤਾਵੇਜ਼ੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫ਼ਲਸਫ਼ੇ ਅਤੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਉਪਰਾਲਾ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਹਰੇਕ ਪਿੰਡ ਵਿਚ ਇਹ ਦਸਤਾਵੇਜ਼ੀ ਦਿਖਾਈ ਜਾ ਰਹੀ ਹੈ ਤਾਂ ਜੋ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਜਾਣੂੰ ਹੋ ਸਕੇ। ਦਸਤਾਵੇਜ਼ੀ ਦੇਖਣ ਉਪਰੰਤ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਗੁਰੂ ਸਾਹਿਬ ਦਾ ਸਮਾਨਤਾ, ਭਾਈਚਾਰੇ ਅਤੇ ਭੇਦਭਾਵ ਰਹਿਤ ਸਮਾਜ ਦਾ ਸੰਦੇਸ਼ ਅੱਜ ਵੀ ਉਤਨਾ ਹੀ ਪ੍ਰਸੰਗਕ ਹੈ ਅਤੇ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਿਤ ਏਟਕ ਦੀ ਸੂਬਾ ਕਮੇਟੀ ਦੀ ਮੀਟਿੰਗ ਜਲੰਧਰ ਵਿਖੇ 23 ਨੂੰ ਅਗਲੀ ਖ਼ਬਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਗੰਡੋਆ ਖਾਦ ’ਤੇ ਕਿਸਾਨ-ਸਾਇੰਸਦਾਨ ਮਿਲਣੀ ਹੋਈ
Ad Position 24
No active advertisement