06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਟੀ.ਐਲ.ਐਫ. ਗਲੋਬਲ ਸਕੂਲ ਵਿਚ ਨੰਨ੍ਹੇ ਵਿਦਿਆਰਥੀਆਂ ਨੇ ਟੀ.ਈ.ਡੀ. ਟਾਕ ਰਾਹੀਂ ਵਿਖਾਈ ਆਪਣੀ ਪ੍ਰਤਿਭਾ

Ad Position 21
No active advertisement
ਅਜੀਤ ਡੈਸਕ 21-07-2026
ਮੋਗਾ, 20 ਜੁਲਾਈ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਅਗੇਤੀ ਵਿੱਦਿਅਕ ਸੰਸਥਾ ਦਿ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.) ਮੋਗਾ ਵਿਖੇ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਪ੍ਰੇਰਨਾਦਾਇਕ ਟੀ.ਈ.ਡੀ. ਟਾਕ ਦਾ ਆਯੋਜਨ ਕੀਤਾ ਗਿਆ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਪ੍ਰਭਾਵਸ਼ਾਲੀ ਸੰਚਾਰ ਕੌਸ਼ਲ ਅਤੇ ਤਰਕਸ਼ੀਲ ਸੋਚ ਦਾ ਵਿਕਾਸ ਕਰਨਾ ਸੀ। ਇਸ ਮੌਕੇ ਨੰਨ੍ਹੇ ਬੁਲਾਰਿਆਂ ਨੇ ਪੂਰੇ ਆਤਮ-ਵਿਸ਼ਵਾਸ ਅਤੇ ਉਤਸ਼ਾਹ ਨਾਲ ਦ ਮੈਜਿਕ ਆਫ਼ ਗ੍ਰੈਟੀਟਿਊਡ, ਦ ਸੀਕ੍ਰੇਟ ਆਫ਼ ਗ੍ਰੇਟ ਸਕਸੈੱਸ, ਟੈਕਨਾਲੋਜੀ ਅਤੇ ਦ ਪਾਵਰ ਆਫ਼ ਕਾਈਂਡਨੈੱਸ ਵਰਗੇ ਵਿਸ਼ਿਆਂ ‘ਤੇ ਆਪਣੇ ਵਿਚਾਰ ਪੇਸ਼ ਕੀਤੇ। ਵਿਦਿਆਰਥੀਆਂ ਦੀ ਸਪਸ਼ਟ, ਪ੍ਰਭਾਵਸ਼ਾਲੀ ਅਤੇ ਆਤਮ-ਵਿਸ਼ਵਾਸ ਭਰੀ ਪੇਸ਼ਕਾਰੀ ਨੇ ਹਾਜ਼ਰ ਸਾਰਿਆਂ ਨੂੰ ਪ੍ਰਭਾਵਿਤ ਕੀਤਾ। ਇਸ ਦੌਰਾਨ ਸਕੂਲ ਦੇ ਡਾਇਰੈਕਟਰ ਅਕਾਦਮਿਕ ਗਗਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੀਵਨ ਵਿਚ ਕਾਮਯਾਬੀ ਹਾਸਲ ਕਰਨ ਲਈ ਹਰ ਖੇਤਰ ਦਾ ਗਿਆਨ ਪ੍ਰਾਪਤ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਟੀ.ਈ.ਡੀ. ਟਾਕ ਵਰਗੀਆਂ ਗਤੀਵਿਧੀਆਂ ਬੱਚਿਆਂ ਵਿਚ ਆਤਮ-ਵਿਸ਼ਵਾਸ, ਸੰਚਾਰ ਕੌਸ਼ਲ ਅਤੇ ਆਲੋਚਨਾਤਮਿਕ ਸੋਚ ਨੂੰ ਵਿਕਸਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣ ਅਤੇ ਸਮਰਪਣ, ਦ੍ਰਿੜ੍ਹ ਇਰਾਦੇ ਅਤੇ ਸਖ਼ਤ ਮਿਹਨਤ ਨਾਲ ਉਨ੍ਹਾਂ ਨੂੰ ਸਾਕਾਰ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜ: ਜਨੇਸ਼ ਗਰਗ ਨੇ ਵੀ ਵਿਦਿਆਰਥੀਆਂ ਦਾ ਹੌਸਲਾ ਵਧਾਉਂਦਿਆਂ ਉਨ੍ਹਾਂ ਨੂੰ ਆਤਮ-ਵਿਸ਼ਵਾਸ ਨਾਲ ਅੱਗੇ ਵਧਣ ਅਤੇ ਜੀਵਨ ਦੇ ਹਰ ਖੇਤਰ ਵਿਚ ਉੱਤਮਤਾ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਸਮਾਗਮ ਵਿਚ ਪ੍ਰਿੰਸੀਪਲ ਨੀਤੂ ਡਾਂਡੀ ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ। ਵਿਦਿਆਰਥੀਆਂ ਦੀਆਂ ਪ੍ਰਭਾਵਸ਼ਾਲੀ ਪੇਸ਼ਕਾਰੀਆਂ ‘ਤੇ ਜ਼ੋਰਦਾਰ ਤਾੜੀਆਂ ਨਾਲ ਪ੍ਰੋਗਰਾਮ ਦਾ ਸਮਾਪਨ ਹੋਇਆ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਠੱਠੀ ਭਾਈ ਤੋਂ ਸ਼ਰਧਾਲੂਆਂ ਦੀ ਤੀਸਰੀ ਬੱਸ ਰਵਾਨਾ ਅਗਲੀ ਖ਼ਬਰ ਡਾ. ਸੈਫੂਦੀਨ ਕਿਚਲੂ ਸਕੂਲ ’ਚ ਹੈਲਪ ਲਾਈਨ ਜਾਗਰੂਕਤਾ ਮੁਹਿੰਮ, ਵਿਦਿਆਰਥੀਆਂ ਨੂੰ ਐਮਰਜੈਂਸੀ ਹਾਲਾਤਾਂ ਨਾਲ ਨਜਿੱਠਣ ਦੀ ਦ...
Ad Position 24
No active advertisement