ਠੱਠੀ ਭਾਈ, 20 ਜੁਲਾਈ (ਜਗਰੂਪ ਸਿੰਘ ਮਠਾੜੂ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਬਾਘਾ ਪੁਰਾਣਾ ਬਲਾਕ ਦੇ ਪਿੰਡ ਠੱਠੀ ਭਾਈ ਤੋਂ ਸ਼ਰਧਾਲੂਆਂ ਦੀ ਤੀਸਰੀ ਬੱਸ ਵੱਖ-ਵੱਖ ਧਾਰਮਿਕ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਬਲਾਕ ਮਹਿਲਾ ਵਿੰਗ ਬਾਘਾ ਪੁਰਾਣਾ ਦੀ ਪ੍ਰਧਾਨ ਮੈਡਮ ਅਮਨਦੀਪ ਕੌਰ ਅਰੋੜਾ ਠੱਠੀ ਭਾਈ ਦੀ ਅਗਵਾਈ ਹੇਠ ਰਵਾਨਾ ਕੀਤੀ ਗਈ। ਇਸ ਬੱਸ ਨੂੰ ਨਰਿੰਦਰ ਸਿੰਘ ਸੈਕਟਰੀ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਯਾਤਰੀਆਂ ਨੂੰ ਸੁਖਮਈ ਤੇ ਮੰਗਲਮਈ ਯਾਤਰਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਮੈਡਮ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਬਜ਼ੁਰਗ ਸ਼ਰਧਾਲੂਆਂ ਨੂੰ ਵੱਖ-ਵੱਖ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਯਾਤਰੀਆਂ ਦੇ ਆਉਣ-ਜਾਣ, ਰਹਿਣ, ਭੋਜਨ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਪ੍ਰਬੰਧ ਸਰਕਾਰ ਵਲੋਂ ਕੀਤਾ ਗਿਆ ਹੈ ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਦਿੱਕਤ ਦੇ ਆਪਣੀ ਯਾਤਰਾ ਸੰਪੂਰਨ ਕਰ ਸਕਣ। ਯਾਤਰਾ ‘’ਤੇ ਰਵਾਨਾ ਹੋਣ ਵਾਲੇ ਸ਼ਰਧਾਲੂਆਂ ਨੇ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਨੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਪੂਰਾ ਕਰਨ ਵਿਚ ਅਹਿਮ ਯੋਗਦਾਨ ਪਾਇਆ ਹੈ। ਇਸ ਮੌਕੇ ਸੀਨੀਅਰ ਆਗੂ ਭਾਈ ਸ਼ਮਸ਼ੇਰ ਸਿੰਘ, ਮੱਖਣ ਸਿੰਘ ਅਰੋੜਾ, ਮੈਡਮ ਅਮਨਦੀਪ ਕੌਰ ਅਰੋੜਾ, ਕਰਮਜੀਤ ਕੌਰ ਮਠਾੜੂ, ਡਾ. ਗੁਰਮੀਤ ਸਿੰਘ ਚੀਮਾ, ਦਰਸ਼ਨ ਸਿੰਘ ਫ਼ੌਜੀ, ਇਕਬਾਲ ਸਿੰਘ ਅਕਾਲੀ, ਜੱਸਾ ਡੇਅਰੀ ਵਾਲਾ ਤੋਂ ਇਲਾਵਾ ਯਾਤਰਾ ਬੱਸ ਦੇ ਸੁਪਰਵਾਈਜ਼ਰ ਰਣਜੀਤ ਸਿੰਘ ਰੋਡੇ, ਗਗਨਦੀਪ ਸਿੰਘ ਮਾਣੂੰਕੇ ਗਿੱਲ, ਗਗਨਦੀਪ ਸਿੰਘ ਰੋਡੇ ਅਤੇ ਯਾਤਰਾ ਗਾਈਡ ਨਵਜੋਤ ਸਮਾਲਸਰ ਵੀ ਹਾਜ਼ਰ ਸਨ।