06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਸਟੇਟ ਐਵਾਰਡੀ ਹੈੱਡ ਮਾਸਟਰ ਤੇ ਸਾਬਕਾ ਪੱਤਰਕਾਰ ਅਮਰਜੀਤ ਸਿੰਘ ਸੰਧੂ ਨਮਿਤ ਸ਼ਰਧਾਂਜਲੀ ਸਮਾਗਮ

Ad Position 21
No active advertisement
ਅਜੀਤ ਡੈਸਕ 21-07-2026
ਮੋਗਾ, 20 ਜੁਲਾਈ (ਸੁਰਿੰਦਰਪਾਲ ਸਿੰਘ)-ਅਧਿਆਪਕ ਖੇਤਰ ਵਿਚ ਲੰਮਾ ਸਮਾਂ ਸੇਵਾ ਨਿਭਾਉਣ ਵਾਲੇ ਸਟੇਟ ਅਵਾਰਡੀ ਹੈੱਡ ਮਾਸਟਰ ਤੇ ਸਾਬਕਾ ਪੱਤਰਕਾਰ ‘’’’ਅਜੀਤ’’’’ ਅਖ਼ਬਾਰ ਮੋਗਾ ਅਮਰਜੀਤ ਸਿੰਘ ਸੰਧੂ ਜੋ ਬੀਤੀ 13 ਜੁਲਾਈ ਨੂੰ ਸੰਖੇਪ ਬਿਮਾਰੀ ਪਿੱਛੋਂ ਸਦੀਵੀ ਵਿਛੋੜਾ ਦੇ ਗਏ ਸਨ। ਉਹ 77 ਵਰ੍ਹਿਆਂ ਦੇ ਸਨ। ਉਨ੍ਹਾਂ ਨਮਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਗੁਰਦੁਆਰਾ ਕਲਗ਼ੀਧਰ ਸਾਹਿਬ ਗਲੀ ਨੰਬਰ 6 ਵਿਖੇ ਉਨ੍ਹਾਂ ਨਮਿਤ ਹੋਈ ਅੰਤਿਮ ਅਰਦਾਸ ਵਿਚ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਸ਼ਮੂਲੀਅਤ ਕਰ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਵਲੋਂ ਗੁਰਬਾਣੀ ਦੇ ਵੈਰਾਗਮਈ ਕੀਰਤਨ ਕੀਤਾ। ਸ਼ਰਧਾਂਜਲੀ ਸਮਾਗਮ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਗੌਰਮਿੰਟ ਪੈਨਸ਼ਨ ਐਸੋਸੀਏਸ਼ਨ ਦੇ ਜਨਰਲ ਸਕੱਤਰ ਸੁਰਿੰਦਰ ਰਾਮ ਕੁੱਸਾ, ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਿੰਦਰਪਾਲ ਸਿੰਘ ਤੇ ਅਧਿਆਪਕ ਜਥੇਬੰਦੀ ਦੇ ਸਿਰਮੌਰ ਆਗੂ ਦਰਸ਼ਨ ਸਿੰਘ ਬਰਾੜ ਨੇ ਕਿਹਾ ਕਿ ਮਾਸਟਰ ਅਮਰਜੀਤ ਸਿੰਘ ਸੰਧੂ ਵਿੱਦਿਆ ਜਗਤ ਦੀ ਅਜ਼ੀਮ ਸ਼ਖ਼ਸੀਅਤ ਦੇ ਨਾਲ-ਨਾਲ ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਸਨ ਜਿਨ੍ਹਾਂ ਨੇ ਸਿੱਖਿਆ ਦੇ ਖੇਤਰ ਵਿਚ ਅਹਿਮ ਭੂਮਿਕਾ ਨਿਭਾਈ ਜਿਸ ਸਦਕਾ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ‘ਅਜੀਤ’ ਅਖ਼ਬਾਰ ਵਿਚ ਬਤੌਰ 12 ਸਾਲ ਆਪਣੀਆਂ ਸੇਵਾਵਾਂ ਦਿੱਤੀਆਂ। ਉਨ੍ਹਾਂ ਦੇ ਸਦੀਵੀ ਵਿਛੋੜੇ ਨਾਲ ਪਰਿਵਾਰ ਦੇ ਨਾਲ-ਨਾਲ ਵੱਖ-ਵੱਖ ਧਾਰਮਿਕ, ਸਮਾਜ ਸੇਵੀ, ਸਿੱਖਿਆ ਖੇਤਰ ਤੇ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਕਿਉਂਕਿ ਉਹ ਹਮੇਸ਼ਾ ਲੋਕ ਮਨਾਂ ਵਿਚ ਵਸੇ ਹੋਏ ਸਨ। ਇਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਤੇ ਸੰਸਥਾਵਾਂ ਵਲੋਂ ਭੇਜੇ ਸ਼ੋਕ ਸੰਦੇਸ਼ ਵੀ ਪੜ੍ਹੇ ਗਏ। ਹੋਰਨਾਂ ਤੋਂ ਇਲਾਵਾ ਇਸ ਮੌਕੇ ਗੁਰਦੁਆਰਾ ਦੇ ਮੁੱਖ ਸੇਵਾਦਾਰ ਜਥੇਦਾਰ ਬਾਬਾ ਕਰਨੈਲ ਸਿੰਘ ਹਜ਼ੂਰ ਸਾਹਿਬ ਵਾਲੇ, ਸ਼ਿੰਦਰ ਸਿੰਘ ਭੁਪਾਲ ਸਾਬਕਾ ਹੈੱਡ ਟੀਚਰ ਤੇ ਸਾਬਕਾ ਪੱਤਰਕਾਰ, ਬਲਜਿੰਦਰ ਸਿੰਘ ਹਾਂਡਾ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ, ਹਰਨੇਕ ਸਿੰਘ ਰੋਡੇ ਨੈਸ਼ਨਲ ਅਵਾਰਡੀ ਤੇ ਸਾਬਕਾ ਡਿਪਟੀ ਡਾਇਰੈਕਟਰ ਖੇਤੀਬਾੜੀ ਵਿਭਾਗ, ਕਾਮਰੇਡ ਸੁਰਜੀਤ ਸਿੰਘ ਗਗੜਾ, ਕਾਮਰੇਡ ਸੂਰਤ ਸਿੰਘ ਧਰਮਕੋਟ, ਮਾਸਟਰ ਪ੍ਰੇਮ ਕੁਮਾਰ, ਸੁਰਜੀਤ ਸਿੰਘ, ਅਜੈਬ ਸਿੰਘ, ਜ਼ੋਰਾ ਸਿੰਘ ਜੇ.ਈ., ਬਲਰਾਜ ਸਿੰਘ, ਉੱਦਮ ਸਿੰਘ ਸੈਕਟਰੀ, ਗੁਰਤੇਜ ਸਿੰਘ ਬੱਬੀ ਪੱਤਰਕਾਰ, ਸਰਬਜੀਤ ਸਿੰਘ ਰੌਲੀ ਪੱਤਰਕਾਰ, ਦਰਬਾਰਾ ਸਿੰਘ ਲੰਢੇਕੇ, ਗੁਰਚਰਨ ਸਿੰਘ ਕੋਟ ਮੁਹੰਮਦ, ਇੰਦਰਜੀਤ ਸਿੰਘ, ਬਲਵਿੰਦਰ ਸਿੰਘ, ਮਾਸਟਰ ਬਲਵੀਰ ਸਿੰਘ, ਜਗਦੀਪ ਸਿੰਘ, ਤੇਜਾ ਸਿੰਘ, ਸੁਖਮੰਦਰ ਸਿੰਘ, ਸਰਬਜੀਤ ਸਿੰਘ ਦੌਧਰ, ਦਰਸ਼ਨ ਸਿੰਘ ਬਰਾੜ, ਬਲਵਿੰਦਰ ਸਿੰਘ, ਵਿਰਸਾ ਸਿੰਘ, ਮੇਹਰ ਸਿੰਘ, ਪੋਹਲਾ ਸਿੰਘ ਬਰਾੜ, ਬਲਵਿੰਦਰ ਸਿੰਘ ਕੜਿਆਲ, ਇੰਦਰਜੀਤ ਸਿੰਘ, ਜਸਵੀਰ ਸਿੰਘ, ਨਿਸ਼ਾਨ ਸਿੰਘ ਜੇ.ਈ., ਰੋਹਿਤ ਸਿੰਗਲਾ ਐਸ.ਡੀ.ਓ., ਜਗਦੀਪ ਸਿੰਘ ਜੇ.ਈ., ਲਖਵਿੰਦਰ ਸਿੰਘ ਜੇ.ਈ. ਤੋਂ ਇਲਾਵਾ ਸਿੱਖਿਆ ਜਗਤ ਦੀ ਸ਼ਖ਼ਸੀਅਤਾਂ ਤੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕ ਸ਼ਾਮਿਲ ਸਨ। ਸ਼ਰਧਾਂਜਲੀ ਸਮਾਗਮ ਦੌਰਾਨ ਗੁਰਦੁਆਰਾ ਦੇ ਮੁੱਖ ਸੇਵਾਦਾਰ ਜਥੇਦਾਰ ਬਾਬਾ ਕਰਨੈਲ ਸਿੰਘ ਹਜ਼ੂਰ ਸਾਹਿਬ ਵਾਲਿਆਂ ਵਲੋਂ ਸਵ: ਅਮਰਜੀਤ ਸਿੰਘ ਸੰਧੂ ਦੇ ਸਪੁੱਤਰ ਸਤਨਾਮ ਸਿੰਘ ਸੰਧੂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਉ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਨੇ ਗੜਿਆਂ ਨਾਲ ਨੁਕਸਾਨੀਆਂ ਫ਼ਸਲਾਂ ਲਈ 7 ਕਰੋੜ ਦੀ ਰਾਸ਼ੀ ਦੇ ਚੈੱਕ ਵੰਡੇ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਠੱਠੀ ਭਾਈ ਤੋਂ ਸ਼ਰਧਾਲੂਆਂ ਦੀ ਤੀਸਰੀ ਬੱਸ ਰਵਾਨਾ
Ad Position 24
No active advertisement