06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਵਾਰਡ ਨੰਬਰ 37 ਦੇ ਸਾਬਕਾ ਅਕਾਲੀ ਉਮੀਦਵਾਰ ਜਤਿੰਦਰ ਸਿੰਘ ਸਾਥੀਆਂ ਸਮੇਤ ‘ਆਪ’ ’ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 21-07-2026
ਮੋਗਾ, 20 ਜੁਲਾਈ (ਸੁਰਿੰਦਰਪਾਲ ਸਿੰਘ)-ਮੋਗਾ ਵਿਚ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਵਾਰਡ ਨੰਬਰ 37 ਤੋਂ ਅਕਾਲੀ ਦਲ ਵਲੋਂ ਨਗਰ ਨਿਗਮ ਚੋਣ ਲੜ ਚੁੱਕੇ ਜਤਿੰਦਰ ਸਿੰਘ ਆਪਣੇ ਸਾਥੀਆਂ ਭੁਪਿੰਦਰ ਸਿੰਘ, ਸੁਰਜੀਤ ਸਿੰਘ ਅਤੇ ਮਨਦੀਪ ਸਿੰਘ ਸਮੇਤ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਸਾਰੇ ਆਗੂਆਂ ਦਾ ਆਮ ਆਦਮੀ ਪਾਰਟੀ ਵਿਚ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਅਤੇ ਸਾਬਕਾ ਕੌਂਸਲਰ ਜਸਪ੍ਰੀਤ ਸਿੰਘ ਦੀ ਹਾਜ਼ਰੀ ਵਿਚ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਪਾਰਟੀ ਵਿਚ ਸ਼ਾਮਿਲ ਹੋਏ ਸਾਰੇ ਨਵੇਂ ਸਾਥੀਆਂ ਨੂੰ ਸਿਰੋਪਾਉ ਭੇਟ ਕਰ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ, ਇਮਾਨਦਾਰ ਕਾਰਜਸ਼ੈਲੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲਗਾਤਾਰ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀ ਕਾਰਗੁਜ਼ਾਰੀ ਅਤੇ ਵਿਕਾਸ ਦੀ ਰਾਜਨੀਤੀ ‘ਤੇ ਲੋਕਾਂ ਦੇ ਵੱਧ ਰਹੇ ਵਿਸ਼ਵਾਸ ਦਾ ਪ੍ਰਮਾਣ ਹੈ। ਡਾ. ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਬਿਨਾਂ ਕਿਸੇ ਭੇਦਭਾਵ ਦੇ ਹਰ ਵਰਗ ਦੀ ਭਲਾਈ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪਾਰਟੀ ਵਿਚ ਸ਼ਾਮਿਲ ਹੋਏ ਸਾਰੇ ਸਾਥੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕ ਸੇਵਾ ਵਿਚ ਵੀ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਸਾਬਕਾ ਕੌਂਸਲਰ ਜਸਪ੍ਰੀਤ ਸਿੰਘ ਨੇ ਵੀ ਪਾਰਟੀ ਵਿਚ ਸ਼ਾਮਿਲ ਹੋਏ ਆਗੂਆਂ ਅਤੇ ਵਰਕਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਪਰਿਵਾਰ ਲਗਾਤਾਰ ਵੱਧ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਹੋਰ ਵੀ ਮਜ਼ਬੂਤੀ ਨਾਲ ਲੋਕਾਂ ਦੀ ਸੇਵਾ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਦੀ ਸਫ਼ਾਈ, ਪੱਤੀ ਮੁਹੱਬਤ ਵਾਲੀ ਸੜਕ ’ਤੇ ਲਾਵਾਰਸ ਕੁੱਤਿਆਂ ਕਾਰਨ ਕਾਰਪੋਰੇਸ਼ਨ ਮੋਗਾ ਦੀ ਬੇਰੁਖ਼ੀ ਤੋਂ ਪ੍ਰੇਸ਼ਾਨ ਅਗਲੀ ਖ਼ਬਰ ਰੋਟਰੀ ਕਲੱਬ ਮੋਗਾ ਸਿਟੀ ਵਲੋਂ ਸਹੁੰ ਚੁੱਕ ਤੇ ਪਰਿਵਾਰ ਮਿਲਣ ਸਮਾਰੋਹ
Ad Position 24
No active advertisement