06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਅਨੰਦ ਈਸ਼ਰ ਦਰਬਾਰ ਠਾਠ ਬੱਧਨੀ ਕਲਾਂ ਵਿਖੇ ਚੱਲ ਰਹੇ ਇਕੋਤਰੀ ਸਮਾਗਮ ਦੌਰਾਨ ਰੂਹਾਨੀ ਦੀਵਾਨ ਸਜਾਏ

Ad Position 21
No active advertisement
ਅਜੀਤ ਡੈਸਕ 21-07-2026
ਬੱਧਨੀ ਕਲਾਂ (ਮੋਗਾ), 20 ਜੁਲਾਈ (ਸੁਰਿੰਦਰਪਾਲ ਸਿੰਘ)-ਅਨੰਦ ਈਸ਼ਵਰ ਦਰਬਾਰ ਨਾਨਕਸਰ ਠਾਠ ਬੱਧਨੀ ਕਲਾਂ ਵਿਖੇ ਠਾਠ ਦੇ ਮੁਖੀ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਦੀ ਰਹਿਨੁਮਾਈ ਅਤੇ ਬਾਬਾ ਗੁਰਬਖ਼ਸ਼ ਸਿੰਘ ਦੀ ਅਗਵਾਈ ਹੇਠ ਬੀਤੇ 28 ਜੂਨ ਤੋਂ ਚੱਲ ਰਹੇ ਇਕੋਤਰੀ ਸਮਾਗਮਾਂ ਦੌਰਾਨ ਰੂਹਾਨੀ ਦੀਵਾਨ ਸਜਾਏ ਗਏ। ਇਸ ਮੌਕੇ ਵੱਡੀ ਗਿਣਤੀ ‘ਚ ਪਹੁੰਚੀਆਂ ਸੰਗਤਾਂ ਨੂੰ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਨੇ ਪ੍ਰਵਚਨ ਕਰਦਿਆਂ ਕਿਹਾ ਕਿ ਸੰਗਤਾਂ ਬਾਣੀ ਅਤੇ ਬਾਣੇ ਨਾਲ ਜੁੜ ਕੇ ਗੁਰੂ ਵਾਲੇ ਬਣਨ ‘ਤੇ ਆਪਣਾ ਜੀਵਨ ਸਫਲਾ ਬਣਾਉਣ। ਉਨ੍ਹਾਂ ਸੰਗਤਾਂ ਨੂੰ ਨਿੱਤ-ਨੇਮ ਕਰਨ ਰੁਝੇਵਿਆਂ ਭਰੀ ਜ਼ਿੰਦਗੀ ‘ਚੋਂ ਸਮਾਂ ਕੱਢ ਕੇ ਗੁਰੂ ਘਰ ਜਾਣ, ਰੋਜ਼ਾਨਾ ਨਾਮ ਸਿਮਰਨ ਕਰਨ, ਨਸ਼ਿਆਂ ਤੇ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿ ਕੇ ਗੁਰੂਆਂ ਦੇ ਦਰਸਾਏ ਮਾਰਗ ‘ਤੇ ਚੱਲਣ ਲਈ ਤੇ ਸਭਨਾਂ ਨੂੰ ਆਪੋ-ਆਪਣੇ ਧਰਮਾਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ। ਇਸ ਸਮੇਂ ਬਾਬਾ ਗੁਰਬਖ਼ਸ਼ ਸਿੰਘ ਨੇ ਸ਼ਬਦ ਕਥਾ ਕੀਰਤਨ ਰਾਹੀਂ ਜਿੱਥੇ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ ਉੱਥੇ ਹੀ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗਹੌਰ, ਬਾਬਾ ਹਰਬੰਸ ਸਿੰਘ ਤਿਉਣਾ, ਗਿਆਨੀ ਕੁਲਵੰਤ ਸਿੰਘ ਫ਼ਤਿਹਗੜ੍ਹ ਸਾਹਿਬ, ਬਾਬਾ ਗੁਲਾਬ ਸਿੰਘ ਚਮਕੌਰ ਸਾਹਿਬ, ਬਾਬਾ ਜੀਵਨ ਸਿੰਘ ਬਗੀਚੀ ਵਾਲੇ, ਗਿਆਨੀ ਸ਼ੇਰ ਸਿੰਘ ਅੰਬਾਲਾ, ਬਾਬਾ ਹਰਚਰਨ ਸਿੰਘ ਪਟਿਆਲਾ, ਬਾਬਾ ਭੁਪਿੰਦਰ ਸਿੰਘ ਜਰਗ, ਬਾਬਾ ਅਮਨਦੀਪ ਸਿੰਘ ਟਕਸਾਲ ਭਾਈ ਮਨੀ ਸਿੰਘ, ਮਹੰਤ ਕੰਵਲਜੀਤ ਸਿੰਘ ਸ਼ਾਸਤਰੀ, ਬਾਬਾ ਅਮਰੀਕ ਸਿੰਘ ਪੁੜੈਣ, ਬਾਬਾ ਹਰਵਿੰਦਰ ਸਿੰਘ ਰੌਲੀ, ਬਾਬਾ ਉਮਰਾਓ ਸਿੰਘ ਲੰਬਿਆਂ ਵਾਲੇ, ਬਾਬਾ ਸੁਖਵਿੰਦਰ ਸਿੰਘ ਮਸਤੂਆਣਾ, ਬਾਬਾ ਗੁਰਮੁਖ ਸਿੰਘ ਝੋਰੜਾਂ, ਬਾਬਾ ਹਰਬੇਅੰਤ ਸਿੰਘ ਮਸਤੂਆਣਾ, ਬਾਬਾ ਕੁਲਵਿੰਦਰ ਸਿੰਘ ਵੈਦ ਧੂਰੀ, ਭਾਈ ਗੁਰਚਰਨ ਸਿੰਘ ਉੱਤਮ ਭੰਡਾਰ, ਬਾਬਾ ਜਗਰਾਜ ਸਿੰਘ ਭੋਰੇਵਾਲੇ, ਭਾਈ ਰਣਜੀਤ ਸਿੰਘ ਕੈਨੇਡਾ ਵਾਲੇ, ਭਾਈ ਜਗਜੋਤ ਸਿੰਘ ਕੈਨੇਡਾ ਵਾਲੇ, ਬਾਬਾ ਨਿਰਮਲ ਸਿੰਘ ਚੀਮਾ, ਬਾਬਾ ਜਸਪ੍ਰੀਤ ਸਿੰਘ ਮਸਤੂਆਣਾ, ਬਾਬਾ ਈਸ਼ਰ ਸਿੰਘ ਸੰਗਤਪੁਰਾ, ਬਾਬਾ ਸੁਰਿੰਦਰਪਾਲ ਸਿੰਘ ਮੋਰਿੰਡਾ, ਬਾਬਾ ਦਰਸ਼ਨ ਸਿੰਘ ਮੁਲੇਪੁਰ, ਬਾਬਾ ਦਰਸ਼ਨ ਸਿੰਘ ਭਾਮੀਆਂ, ਬਾਬਾ ਸਤਨਾਮ ਸਿੰਘ ਪੋਹਲੋ ਮਾਜਰਾ, ਭਾਈ ਮਗਨਦੀਪ ਸਿੰਘ, ਬਾਬਾ ਚਮਕੌਰ ਸਿੰਘ ਭਾਈ ਰੂਪਾ, ਭਾਈ ਕਿਰਨਵੀਰ ਸਿੰਘ ਬੇਰ ਸਾਹਿਬ, ਬਾਬਾ ਸੁਰਜੀਤ ਸਿੰਘ ਘਨੌਰੀ, ਬਾਬਾ ਅਜਮੇਰ ਸਿੰਘ ਠਾਠ ਭਰੋਵਾਲ ਜਥਾ, ਭਾਈ ਦਵਿੰਦਰ ਸਿੰਘ ਨਿਰਮਾਣ, ਬਾਬਾ ਸੁਲੱਖਣ ਸਿੰਘ ਦਮਦਮੀ ਟਕਸਾਲ, ਭਾਈ ਗੁਰਸੇਵਕ ਸਿੰਘ ਸੇਲਬਰਾ, ਬਾਬਾ ਗੁਰਮੀਤ ਸਿੰਘ ਖੋਸਿਆਂ ਵਾਲੇ ਸੇਵਾਦਾਰ, ਭਾਈ ਅਜੀਤ ਸਿੰਘ, ਬਾਬਾ ਜਗਰਾਜ ਸਿੰਘ ਨਾਨਕਸਰ ਭੋਰੇ ਵਾਲੇ ਆਦਿ ਤੋਂ ਇਲਾਵਾ ਹੋਰਨਾਂ ਠਾਠਾਂ, ਸੰਪਰਦਾਇ ਤੋਂ ਪਹੁੰਚੇ ਸੰਤਾਂ ਮਹਾਂਪੁਰਸ਼ਾਂ, ਕਥਾ ਵਾਚਕਾਂ ਤੇ ਵਿਦਵਾਨਾਂ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਦਿਆਂ ਗੁਰੂ ਦੇ ਲੜ ਲੱਗਣ ਲਈ ਪ੍ਰੇਰਿਤ ਕਰਦਿਆਂ ਬੱਧਨੀ ਕਲਾਂ ਵਾਲੇ ਬਾਬਾ ਜੋਰਾ ਸਿੰਘ ਵਲੋਂ ਸਿੱਖੀ ਦੇ ਪ੍ਰਚਾਰ ਅਤੇ ਪਸਾਰ ਲਈ ਕੀਤੇ ਜਾ ਰਹੇ ਉੱਦਮ ਦੀ ਭਰਪੂਰ ਸ਼ਲਾਘਾ ਕੀਤੀ। ਬਾਬਾ ਜਗਤਾਰ ਸਿੰਘ ਨੇ ਵੀ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਟੇਜ ਦੀ ਭੂਮਿਕਾ ਬਾਖ਼ੂਬੀ ਨਿਭਾਉਂਦਿਆਂ ਭਾਈ ਸਤਪਾਲ ਸਿੰਘ ਨੇ ਠਾਠ ‘ਚ ਚੱਲ ਰਹੇ ਧਾਰਮਿਕ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਇਕੋਤਰੀ ਸਮਾਗਮਾਂ ਦੇ ਭੋਗ 28 ਜੁਲਾਈ (13 ਸਾਵਣ) ਦਿਨ ਮੰਗਲਵਾਰ ਨੂੰ ਪਾਏ ਜਾਣਗੇ। ਇਸ ਦੌਰਾਨ 26 ਜੁਲਾਈ (ਦਿਨ ਐਤਵਾਰ) ਨੂੰ ਧਾਰਮਿਕ ਸਮਾਗਮ ਤੇ ਦੀਵਾਨ ਸਜਾਏ ਜਾਣਗੇ। ਉਨ੍ਹਾਂ ਵੱਧ ਤੋਂ ਵੱਧ ਸੰਗਤਾਂ ਨੂੰ ਇਨ੍ਹਾਂ ਧਾਰਮਿਕ ਸਮਾਗਮਾਂ ‘ਚ ਪਹੁੰਚਣ ਦੀ ਅਪੀਲ ਕੀਤੀ। ਇਸ ਸਮੇਂ ਪਹੁੰਚੇ ਸੰਤਾਂ ਮਹਾਂਪੁਰਸ਼ਾਂ, ਵਿਦਵਾਨਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ, ਬਾਬਾ ਗੁਰਬਖ਼ਸ਼ ਸਿੰਘ ਅਤੇ ਬਾਬਾ ਜਗਤਾਰ ਸਿੰਘ ਨੇ ਸਿਰੋਪਾਉ ਪਾ ਕੇ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਧਾਰਮਿਕ ਤੇ ਰਾਜਨੀਤਕ ਆਗੂਆਂ ਤੋਂ ਇਲਾਵਾ ਬਾਬਾ ਜਗਤਾਰ ਸਿੰਘ, ਭਾਈ ਅਮਰਬੀਰ ਸਿੰਘ ਢੋਟ ਪ੍ਰਧਾਨ ਫੈਡਰੇਸ਼ਨ, ਜਗਜੀਤ ਸਿੰਘ ਜੱਜੀ ਮੁੱਖ ਸੇਵਾਦਾਰ ਦਿੱਲੀ ਠਾਠ, ਗੁਰਸੇਵਕ ਸਿੰਘ ਉੱਭੀ ਲੁਧਿਆਣਾ, ਭਾਈ ਜਰਨੈਲ ਸਿੰਘ, ਜਗਦੀਸ਼ ਸਿੰਘ ਦਿੱਲੀ, ਮੇਜਰ ਸਿੰਘ ਢਿੱਲੋਂ, ਮੇਜਰ ਸਿੰਘ ਅਡਜੈਕਟਿਵ ਮੈਂਬਰ ਐਸ.ਜੀ.ਪੀ.ਸੀ., ਦਲਜੀਤ ਸਿੰਘ ਅਮਰਕੋਟ, ਭਾਈ ਕੁਲਵਿੰਦਰ ਸਿੰਘ ਦਿੱਲੀ, ਭਾਈ ਉਪਿੰਦਰ ਸਿੰਘ ਦਿੱਲੀ, ਸੁਖਪਾਲ ਸਿੰਘ ਸੈਂਪੀ ਭਨੋਹੜ, ਜਰਨੈਲ ਸਿੰਘ ਜੱਜ ਫ਼ਿਰੋਜ਼ਪੁਰ, ਮੁਖ਼ਤਿਆਰ ਸਿੰਘ ਵਿਰਦੀ ਲੁਧਿਆਣਾ, ਹਰਜੀਤ ਸਿੰਘ ਅੰਮ੍ਰਿਤਸਰ, ਸੁਖਜੀਤ ਸਿੰਘ, ਇਕਬਾਲ ਸਿੰਘ ਹੀਰਾ, ਨਿਰਮਲ ਸਿੰਘ ਖੰਨਾ, ਜਸਵਿੰਦਰ ਸਿੰਘ ਖ਼ਾਲਸਾ, ਕੁਲਦੀਪ ਸਿੰਘ ਟਿੱਕਾ, ਮਨਜਿੰਦਰ ਸਿੰਘ ਰਾਜਗੜ੍ਹ, ਬੰਟੀ ਮੋਗਾ, ਡਾ. ਅਵਤਾਰ ਸਿੰਘ ਦੇਵਗਣ, ਦਰਸ਼ਨ ਸਿੰਘ ਮੋਗਾ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ।
Ad Position 22
No active advertisement
ਪਿਛਲੀ ਖ਼ਬਰ ਪੀ.ਡਬਲਿਊ.ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ਿਲ੍ਹਾ ਮੋਗਾ ਦੀ ਜਨਰਲ ਬਾਡੀ ਦੀ ਮੀਟਿੰਗ ਅਗਲੀ ਖ਼ਬਰ ਬਦਲਾਖੋਰੀ ਦੀ ਰਾਜਨੀਤੀ ਤਹਿਤ ਅਕਾਲੀ ਦਲ (ਬ) ਨੂੰ ਡਰਾਉਣ ਦੀ ਕੋਸ਼ਿਸ਼-ਡੇਮਰੂ, ਲੰਡੇ
Ad Position 24
No active advertisement