05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਐਲ.ਡੀ.ਸੀ.ਏ. ਪ੍ਰਣਾਲੀ ਦੇ ਵਿਰੋਧ ਨੂੰ ਨਿਰਣਾਇਕ ਮੰਜ਼ਿਲ ਤੱਕ ਲਿਜਾਣ ਲਈ ਮੈਦਾਨ ’ਚ ਉਤਰੇ ਐਡਵੋਕੇਟ ਸੁਨੀਲ ਗਰਗ

Ad Position 21
No active advertisement
ਅਜੀਤ ਡੈਸਕ 22-07-2026

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ)-ਐਲ.ਡੀ.ਸੀ.ਏ. ਪ੍ਰਣਾਲੀ ਦੇ ਵਿਰੋਧ ਵਿਚ ਪੰਜਾਬ ਅਤੇ ਹਰਿਆਣਾ ਦੀਆਂ ਜ਼ਿਲ੍ਹਾ ਅਤੇ ਤਹਿਸੀਲ ਬਾਰ ਐਸੋਸੀਏਸ਼ਨਾਂ ਵਲੋਂ ਚਲਾਏ ਜਾ ਰਹੇ ਸੰਘਰਸ਼ ਦੇ ਦਰਮਿਆਨ ਸੀਨੀਅਰ ਐਡਵੋਕੇਟ ਅਤੇ ਮੋਗਾ ਬਾਰ ਐਸੋਸੀਏਸ਼ਨ ਦੇ ਕਈ ਵਾਰ ਪ੍ਰਧਾਨ ਰਹਿ ਚੁੱਕੇ ਐਡਵੋਕੇਟ ਸੁਨੀਲ ਗਰਗ ਨੇ ਅੱਜ ਬਾਘਾ ਪੁਰਾਣਾ ਬਾਰ ਐਸੋਸੀਏਸ਼ਨ ਦੇ ਧਰਨਾ ਸਥਾਨ ‘ਤੇ ਪਹੁੰਚੇ। ਉਨ੍ਹਾਂ ਨੇ ਸੰਘਰਸ਼ ਕਰ ਰਹੇ ਵਕੀਲਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਲੜਾਈ ਸਿਰਫ਼ ਵਕੀਲਾਂ ਦੀ ਨਹੀਂ, ਸਗੋਂ ਆਮ ਲੋਕਾਂ ਨੂੰ ਸੌਖਾ ਅਤੇ ਪ੍ਰਭਾਵਸ਼ਾਲੀ ਨਿਆਂ ਦਿਵਾਉਣ ਨਾਲ ਵੀ ਜੁੜੀ ਹੋਈ ਹੈ। ਇਸ ਮੌਕੇ ਬਾਘਾ ਪੁਰਾਣਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਰਵਿੰਦਰ ਬਰਾੜ, ਸਕੱਤਰ ਐਡਵੋਕੇਟ ਮਨਜਿੰਦਰ ਬਰਾੜ, ਉਪ ਪ੍ਰਧਾਨ ਐਡਵੋਕੇਟ ਸੁਰੇਸ਼ ਗੋਇਲ, ਕਾਰਜਕਾਰਨੀ ਮੈਂਬਰ ਐਡਵੋਕੇਟ ਸੁਜਾਨ ਸਿੰਘ ਬਰਾੜ, ਐਡਵੋਕੇਟ ਗੁਰਜੰਟ ਸਿੰਘ ਗਿੱਲ, ਐਡਵੋਕੇਟ ਅਮਰੀਤ ਧਾਲੀਵਾਲ, ਐਡਵੋਕੇਟ ਬਲਵਿੰਦਰ ਸਿੰਘ ਸਿੱਧੂ, ਐਡਵੋਕੇਟ ਤਰਸੇਮ ਸਿੰਘ ਗਿੱਲ, ਐਡਵੋਕੇਟ ਪਵਿੱਤਰ ਸਿੰਘ ਗਿੱਲ, ਐਡਵੋਕੇਟ ਸ਼ਰਮਾ ਸਮੇਤ ਵੱਡੀ ਗਿਣਤੀ ਵਿਚ ਵਕੀਲ ਹਾਜ਼ਰ ਸਨ। ਸਾਰੇ ਵਕੀਲਾਂ ਨੇ ਸ਼ਾਂਤਮਈ ਅਤੇ ਮਜ਼ਬੂਤ ਢੰਗ ਨਾਲ ਅੰਦੋਲਨ ਨੂੰ ਅੱਗੇ ਵਧਾਉਣ ਦਾ ਸੰਕਲਪ ਦੁਹਰਾਇਆ। ਐਡਵੋਕੇਟ ਸੁਨੀਲ ਗਰਗ ਨੇ ਕਿਹਾ ਕਿ ਕਈ ਦਿਨਾਂ ਤੋਂ ਵਕੀਲਾਂ ਦਾ ‘’ਨੋ ਵਰਕ’’ ਅੰਦੋਲਨ ਜਾਰੀ ਹੈ, ਪਰ ਹਾਲੇ ਤੱਕ ਕੋਈ ਠੋਸ ਹੱਲ ਸਾਹਮਣੇ ਨਹੀਂ ਆਇਆ। ਇਸ ਕਾਰਨ ਨਿਆਇਕ ਕੰਮਕਾਜ ਪ੍ਰਭਾਵਿਤ ਹੋ ਰਿਹਾ ਹੈ ਅਤੇ ਆਮ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਸਲੇ ਦਾ ਸਨਮਾਨਜਨਕ ਅਤੇ ਜਲਦ ਹੱਲ ਕੱਢਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਉਹ ਪਹਿਲਾਂ ਵੀ ਪੰਜਾਬ ਪੱਧਰ ਦੇ ਮਹੱਤਵਪੂਰਨ ਵਕੀਲ ਅੰਦੋਲਨਾਂ ਦੀ ਅਗਵਾਈ ਕਰ ਚੁੱਕੇ ਹਨ ਅਤੇ ਸੰਯੁਕਤ ਐਕਸ਼ਨ ਕਮੇਟੀ ਦੀ ਸਟੇਅਰਿੰਗ ਕਮੇਟੀ ਵਿਚ ਅਹਿਮ ਭੂਮਿਕਾ ਨਿਭਾ ਚੁੱਕੇ ਹਨ। ਇਸ ਤਜਰਬੇ ਦੇ ਆਧਾਰ ‘ਤੇ ਹੁਣ ਉਹ ਪੰਜਾਬ ਦੀਆਂ ਸਾਰੀਆਂ ਜ਼ਿਲ੍ਹਾ ਅਤੇ ਤਹਿਸੀਲ ਬਾਰ ਐਸੋਸੀਏਸ਼ਨਾਂ ਦਾ ਦੌਰਾ ਕਰਨਗੇ ਤਾਂ ਜੋ ਸਾਰੀਆਂ ਬਾਰਾਂ ਨੂੰ ਇਕ ਮੰਚ ‘ਤੇ ਲਿਆ ਕੇ ਅੰਦੋਲਨ ਨੂੰ ਪ੍ਰਭਾਵਸ਼ਾਲੀ ਦਿਸ਼ਾ ਦਿੱਤੀ ਜਾ ਸਕੇ। ਐਡਵੋਕੇਟ ਗਰਗ ਨੇ ਕਿਹਾ ਕਿ ਜਲਦ ਹੀ ਬਾਰ ਕੌਂਸਲ ਦੇ ਨਵੇਂ ਚੁਣੇ ਗਏ ਚੇਅਰਮੈਨ ਅਤੇ ਮੈਂਬਰਾਂ ਨਾਲ ਮੁਲਾਕਾਤ ਕਰਕੇ ਇਸ ਮਸਲੇ ਨੂੰ ਪਹਿਲ ਦੇ ਆਧਾਰ ‘ਤੇ ਚੁੱਕਣ ਦੀ ਅਪੀਲ ਕੀਤੀ ਜਾਵੇਗੀ। ਨਾਲ ਹੀ ਬਾਰ ਕੌਂਸਲ ਆਫ਼ ਇੰਡੀਆ ਅੱਗੇ ਵੀ ਇਸ ਮਾਮਲੇ ਨੂੰ ਮਜ਼ਬੂਤੀ ਨਾਲ ਰੱਖਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਬਾਰ ਕੌਂਸਲ ਆਫ਼ ਪੰਜਾਬ ਐਂਡ ਹਰਿਆਣਾ, ਪੰਜਾਬ ਅਤੇ ਹਰਿਆਣਾ ਦੀਆਂ ਸਾਰੀਆਂ ਜ਼ਿਲ੍ਹਾ ਅਤੇ ਤਹਿਸੀਲ ਬਾਰ ਐਸੋਸੀਏਸ਼ਨਾਂ ਅਤੇ ਸਮੂਹ ਵਕੀਲ ਭਾਈਚਾਰਾ ਇਕਜੁੱਟ ਹੋ ਕੇ ਸਾਂਝੇ ਯਤਨ ਕਰੇ ਤਾਂ ਹੀ ਇਸ ਗੰਭੀਰ ਮਸਲੇ ਦਾ ਜਲਦ ਅਤੇ ਸਥਾਈ ਹੱਲ ਸੰਭਵ ਹੈ। ਵਿਅਕਤੀਗਤ ਕੋਸ਼ਿਸ਼ਾਂ ਦੀ ਬਜਾਏ ਸਾਂਝੀ ਅਗਵਾਈ ਅਤੇ ਇੱਕਜੁੱਟ ਆਵਾਜ਼ ਹੀ ਇਸ ਅੰਦੋਲਨ ਨੂੰ ਨਿਰਨਾਇਕ ਸਫਲਤਾ ਤੱਕ ਲੈ ਕੇ ਜਾ ਸਕਦੀ ਹੈ। ਧਰਨੇ ਵਿਚ ਸ਼ਾਮਲ ਵਕੀਲਾਂ ਨੇ ਐਡਵੋਕੇਟ ਸੁਨੀਲ ਗਰਗ ਦੀ ਇਸ ਪਹਿਲ ਦਾ ਸਵਾਗਤ ਕਰਦਿਆਂ ਭਰੋਸਾ ਪ੍ਰਗਟਾਇਆ ਕਿ ਉਨ੍ਹਾਂ ਦੇ ਤਜਰਬੇ, ਲੀਡਰਸ਼ਿਪ ਅਤੇ ਪੰਜਾਬ ਭਰ ਦੇ ਵਕੀਲਾਂ ਨਾਲ ਮਜ਼ਬੂਤ ਸੰਪਰਕ ਦੇ ਸਦਕਾ ਅੰਦੋਲਨ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਸਬੰਧਿਤ ਸੰਸਥਾਵਾਂ ਨਾਲ ਸਕਾਰਾਤਮਿਕ ਗੱਲਬਾਤ ਰਾਹੀਂ ਇਸ ਵਿਵਾਦ ਦਾ ਜਲਦ ਹੱਲ ਨਿਕਲੇਗਾ।

Ad Position 22
No active advertisement
ਪਿਛਲੀ ਖ਼ਬਰ ਅਜੀਤਵਾਲ ਵਿਖੇ ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ’ਤੇ ਲੁੱਟ ਅਗਲੀ ਖ਼ਬਰ ਬਾਰ ਐਸੋਸੀਏਸ਼ਨ ਬਾਘਾ ਪੁਰਾਣਾ ਦੇ ਮੈਂਬਰਾਂ ਨੇ ਕੀਤੀ ਭੁੱਖ ਹੜਤਾਲ
Ad Position 24
No active advertisement