05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਸਮਾਜ ਸੇਵੀ ਡਾ. ਸੰਜੀਵ ਕੁਮਾਰ ਸੈਣੀ ਨੇ 10ਵੇਂ ਠੰਢੀ ਛਾਂ ਦੇ ਲੰਗਰ ਦਾ ਕਾਰਡ ਕੀਤਾ ਜਾਰੀ

Ad Position 21
No active advertisement
ਅਜੀਤ ਡੈਸਕ 22-07-2026
ਮੋਗਾ, 20 ਜੁਲਾਈ (ਸੁਰਿੰਦਰਪਾਲ ਸਿੰਘ)-ਧਾਰਮਿਕ ਅਤੇ ਸਮਾਜਿਕ ਖੇਤਰ ਵਿਚ ਮੋਹਰੀ ਭੂਮਿਕਾ ਨਿਭਾ ਰਹੀ ਖ਼ਾਲਸਾ ਸੇਵਾ ਸੁਸਾਇਟੀ ਰਜਿ: ਮੋਗਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹੀਦਾਂ ਦੇ ਸਿਰਤਾਜ ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 10ਵਾਂ ਵਿਸ਼ੇਸ਼ ਠੰਢੀ ਛਾਂ ਦਾ ਲੰਗਰ 26 ਜੁਲਾਈ 2026 ਨੂੰ ਨੇੜੇ ਗੋਧੇਵਾਲਾ ਸਟੇਡੀਅਮ ਜੀ.ਟੀ. ਰੋਡ ਮੋਗਾ ਵਿਖੇ ਪੂਰੀ ਸ਼ਰਧਾ ਨਾਲ ਲਗਾਇਆ ਜਾ ਰਿਹਾ ਹੈ। ਇਸ ਮਹੱਤਵਪੂਰਨ ਸਮਾਗਮ ਸਬੰਧੀ ਪ੍ਰੋਗਰਾਮ ਦਾ ਕਾਰਡ ਅੱਜ ਸ਼ਹਿਰ ਦੇ ਪ੍ਰਸਿੱਧ ਸਮਾਜ ਸੇਵੀ ਡਾ. ਸੰਜੀਵ ਕੁਮਾਰ ਸੈਣੀ ਵਲੋਂ ਆਪਣੇ ਕਰ ਕਮਲਾਂ ਨਾਲ ਰਿਲੀਜ਼ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ‘’ਤੇ ਮੌਜੂਦ ਸ਼ਖ਼ਸੀਅਤਾਂ ਵਿਚ ਬਲੂਮਿੰਗ ਬਡਜ਼ ਸਕੂਲ ਦੀ ਚੇਅਰਪਰਸਨ ਮੈਡਮ ਕਮਲ ਸੈਣੀ, ਪ੍ਰਿੰਸੀਪਲ ਡਾ. ਹਮੀਲੀਆ ਰਾਣੀ, ਐਨ.ਜੀ.ਓ. ਕੋਆਰਡੀਨੇਟਰ ਐਸ.ਕੇ. ਬਾਂਸਲ ਅਤੇ ਖ਼ਾਲਸਾ ਸੇਵਾ ਸੁਸਾਇਟੀ ਦੇ ਨੁਮਾਇੰਦੇ ਪਰਮਜੋਤ ਸਿੰਘ ਅਤੇ ਕੁਲਦੀਪ ਸਿੰਘ ਕਲਸੀ ਸ਼ਾਮਿਲ ਸਨ। ਕਾਰਡ ਰਿਲੀਜ਼ ਕਰਨ ਉਪਰੰਤ ਸੰਬੋਧਨ ਕਰਦਿਆਂ ਡਾ. ਸੰਜੀਵ ਕੁਮਾਰ ਸੈਣੀ ਨੇ ਖ਼ਾਲਸਾ ਸੇਵਾ ਸੁਸਾਇਟੀ ਦੇ ਇਸ ਵਿਲੱਖਣ ਅਤੇ ਸ਼ਲਾਘਾਯੋਗ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਧਾਰਮਿਕ ਸੇਵਾ ਦੇ ਨਾਲ-ਨਾਲ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਲਈ ਕੀਤੀਆਂ ਜਾ ਰਹੀਆਂ ਅਜਿਹੀਆਂ ਪਹਿਲਕਦਮੀਆਂ ਸਮਾਜ ਲਈ ਬਹੁਤ ਲਾਹੇਵੰਦ ਸਾਬਤ ਹੁੰਦੀਆਂ ਹਨ। ਉਨ੍ਹਾਂ ਸਾਰੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ਦੇ ਪ੍ਰਭਾਵ ਤੋਂ ਬਾਹਰ ਆ ਕੇ ਸਿਰਫ਼ ਦਿਖਾਵੇ ਲਈ ਨਹੀਂ, ਸਗੋਂ ਜ਼ਮੀਨੀ ਪੱਧਰ ‘’ਤੇ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੇ ਪਾਲਣ-ਪੋਸਣ ਦਾ ਪੱਕਾ ਪ੍ਰਣ ਲੈਣ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਬੂਟੇ ਲਗਾਉਣ ਨਾਲੋਂ ਉਨ੍ਹਾਂ ਦੀ ਸਹੀ ਦੇਖਭਾਲ ਕਰਨਾ ਕਿਤੇ ਵੱਧ ਜ਼ਰੂਰੀ ਹੈ, ਕਿਉਂਕਿ ਸਹੀ ਵਾਤਾਵਰਨ ਅਤੇ ਸਾਂਭ-ਸੰਭਾਲ ਤੋਂ ਬਿਨਾਂ ਬੂਟਿਆਂ ਦਾ ਲਗਾਉਣਾ ਅਰਥਹੀਣ ਹੋ ਜਾਂਦਾ ਹੈ। ਸੁਸਾਇਟੀ ਦੇ ਮੁੱਖ ਸੇਵਾਦਾਰ ਪਰਮਜੋਤ ਸਿੰਘ ਖ਼ਾਲਸਾ ਅਤੇ ਕੁਲਦੀਪ ਸਿੰਘ ਕਲਸੀ ਨੇ ਦੱਸਿਆ ਕਿ ਇਸ 10ਵੇਂ ਠੰਢੀ ਛਾਂ ਦੇ ਲੰਗਰ ਦੌਰਾਨ ਸਮਾਗਮ ਵਿਚ ਡਾ. ਸੰਜੀਵ ਕੁਮਾਰ ਸੈਣੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਸਮਾਗਮ ਵਿਚ ਪਹੁੰਚਣ ਵਾਲੀਆਂ ਸੰਗਤਾਂ ਅਤੇ ਆਮ ਲੋਕਾਂ ਨੂੰ ਫਲਦਾਰ, ਛਾਂਦਾਰ ਅਤੇ ਸਜਾਵਟੀ ਬੂਟੇ ਬਿਲਕੁਲ ਮੁਫ਼ਤ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਮਹਾਨ ਉਪਰਾਲੇ ਦਾ ਮੁੱਖ ਮਕਸਦ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣਾ, ਧਰਤੀ ਦੀ ਹਰਿਆਲੀ ਵਿਚ ਵਾਧਾ ਕਰਨਾ ਅਤੇ ਆਮ ਲੋਕਾਂ ਨੂੰ ਰੁੱਖ ਲਗਾਉਣ ਪ੍ਰਤੀ ਗੰਭੀਰਤਾ ਨਾਲ ਜਾਗਰੂਕ ਕਰਨਾ ਹੈ। ਸਿੱਖ ਗੁਰੂ ਸਾਹਿਬਾਨ ਨੇ ਹਮੇਸ਼ਾ ਕੁਦਰਤ ਨਾਲ ਅਟੁੱਟ ਪਿਆਰ ਅਤੇ ਵਾਤਾਵਰਨ ਦੀ ਰੱਖਿਆ ਕਰਨ ਦਾ ਸਰਵੋਤਮ ਸੰਦੇਸ਼ ਦਿੱਤਾ ਹੈ। ਮੌਜੂਦਾ ਦੌਰ ਵਿਚ ਗਲੋਬਲ ਵਾਰਮਿੰਗ ਅਤੇ ਵਾਤਾਵਰਨ ਵਿਚ ਆ ਰਹੀਆਂ ਤੇਜ਼ ਤਬਦੀਲੀਆਂ ਦੇ ਮੱਦੇਨਜ਼ਰ ਗੁਰੂ ਸਾਹਿਬਾਨ ਦੇ ਇਸ ਸੰਦੇਸ਼ ਦੀ ਮਹੱਤਤਾ ਅੱਜ ਹੋਰ ਵੀ ਵੱਧ ਗਈ ਹੈ। ਖ਼ਾਲਸਾ ਸੇਵਾ ਸੁਸਾਇਟੀ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਠੰਢੀ ਛਾਂ ਦਾ ਲੰਗਰ ਲਗਾ ਕੇ ਸਮਾਜ ਨੂੰ ਕੁਦਰਤ ਨਾਲ ਜੋੜਨ ਅਤੇ ਵਾਤਾਵਰਨ ਦੀ ਸੇਵਾ ਕਰਨ ਦਾ ਸੁੰਦਰ ਸੁਨੇਹਾ ਦੇ ਰਹੀ ਹੈ। ਸੁਸਾਇਟੀ ਦੇ ਆਗੂਆਂ ਨੇ ਸਮੂਹ ਮੋਗਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 26 ਜੁਲਾਈ ਨੂੰ ਇਸ ਲੰਗਰ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਇਸ ਨੇਕ ਕਾਰਜ ਦਾ ਹਿੱਸਾ ਬਣਨ ਅਤੇ ਮੁਫ਼ਤ ਬੂਟੇ ਪ੍ਰਾਪਤ ਕਰ ਕੇ ਆਪਣੇ ਆਲੇ-ਦੁਆਲੇ ਨੂੰ ਹਰਿਆ-ਭਰਿਆ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਸ਼ਾਨਦਾਰ ਇਕੱਠ ਲਈ ਹਲਕਾ ਧਰਮਕੋਟ ਵਾਸੀਆਂ ਦਾ ਧੰਨਵਾਦ-ਜਸਵਿੰਦਰ ਸਿੰਘ ਸਿੱਧੂ ਅਗਲੀ ਖ਼ਬਰ ਬਿਜਲੀ ਘਰ ਮੂਹਰੇ ਮੁਲਾਜ਼ਮਾਂ ਵਲੋਂ ਰੋਸ ਰੈਲੀ ਕਰ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ
Ad Position 24
No active advertisement