05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਦਿੱਲੀ ਜਾ ਰਹੇ ਕਿਸਾਨਾਂ ਨੂੰ ਰੋਕਣਾ ਤੇ ਵਿਦਿਆਰਥੀਆਂ ’ਤੇ ਲਾਠੀਚਾਰਜ ਮੰਦਭਾਗਾ-ਐਡਵੋਕੇਟ ਰਵੀ ਗਰੇਵਾਲ

Ad Position 21
No active advertisement
ਅਜੀਤ ਡੈਸਕ 22-07-2026
ਕਿਸ਼ਨਪੁਰਾ ਕਲਾਂ, 21 ਜੁਲਾਈ (ਅਮੋਲਕ ਸਿੰਘ ਕਲਸੀ/ਪਰਮਿੰਦਰ ਸਿੰਘ ਗਿੱਲ)–ਕੇ.ਐਮ.ਐਮ. ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਅਤੇ ਹੋਰ ਕਿਸਾਨ-ਮਜ਼ਦੂਰ ਜਥੇਬੰਦੀਆਂ ਵਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਦੇਸ਼ ਬਚਾਓ ਮੋਰਚਾ ਦੇ ਬੈਨਰ ਹੇਠ ਦਿੱਲੀ ਵਿਖੇ ਹੋਣ ਵਾਲੀ ਮਹਾਂ ਪੰਚਾਇਤ ਵਿਚ ਸ਼ਾਮਿਲ ਹੋਣ ਲਈ ਵੱਡੀ ਗਿਣਤੀ ਵਿਚ ਕਿਸਾਨ ਅਤੇ ਮਜ਼ਦੂਰ ਰਵਾਨਾ ਹੋ ਰਹੇ ਸਨ। ਇਸ ਦੌਰਾਨ ਪੰਜਾਬ-ਹਰਿਆਣਾ ਸਰਹੱਦ ’ਤੇ ਉਨ੍ਹਾਂ ਨੂੰ ਰੋਕਣ ਦੀ ਘਟਨਾ ਦੀ ਹਲਕਾ ਧਰਮਕੋਟ ਦੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਨੇ ਕਿਹਾ ਕਿ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਜਾ ਰਹੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਰੋਕਣਾ ਬਹੁਤ ਹੀ ਮੰਦਭਾਗਾ ਹੈ। ਗਰੇਵਾਲ ਨੇ ਬੀਤੇ ਦਿਨ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਨੂੰ ਵੀ ਬੇਹੱਦ ਦੁਖਦਾਈ ਕਰਾਰ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੀ ਕਾਰਵਾਈ ਨਾਲ ਲੋਕਾਂ ਦੇ ਲੋਕਤੰਤਰੀ ਹੱਕਾਂ ਨੂੰ ਖਤਮ ਕਰਨਾ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਜਾਵੇ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰੱਖਿਆ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਮੁੱਖ ਅਧਿਆਪਕ ਰਿਸ਼ੀ ਮਨਚੰਦਾ ਤੇ ਸੀਨੀ. ਪੱਤਰਕਾਰ ਨਿਸ਼ੀ ਮਨਚੰਦਾ ਨੂੰ ਸਦਮਾ, ਪਿਤਾ ਦਾ ਦਿਹਾਂਤ ਅਗਲੀ ਖ਼ਬਰ ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਬੈਡਮਿੰਟਨ ਵਿਚ ਮਾਰੀਆਂ ਮੱਲਾਂ
Ad Position 24
No active advertisement