06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਅੱਜ ਟੋਲ ਪਲਾਜ਼ਿਆਂ ’ਤੇ ਉਮੜਿਆ ਕਿਸਾਨਾਂ ਦਾ ਜਨ ਸੈਲਾਬ ਕੇਂਦਰ ਸਰਕਾਰ ਲਈ ਸਖਤ ਚਿਤਾਵਨੀ

Ad Position 21
No active advertisement
ਅਜੀਤ ਡੈਸਕ 23-07-2026

ਮੋਗਾ, 22 ਜੁਲਾਈ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ 22 ਜੁਲਾਈ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਪੰਜਾਬ ਭਰ ਦੇ ਟੋਲ ਪਲਾਜ਼ਿਆਂ ਨੂੰ ਮੁਫਤ ਕਰਕੇ ਭਾਰਤ–ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿਚ ਵਿਸ਼ਾਲ ਰੋਸ ਧਰਨੇ ਲਗਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਔਰਤਾਂ ਅਤੇ ਆਮ ਲੋਕਾਂ ਨੇ ਸ਼ਮੂਲੀਅਤ ਕਰਦਿਆਂ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਕਿਸਾਨ ਵਿਰੋਧੀ ਨੀਤੀਆਂ ਖਿਲਾਫ ਜ਼ੋਰਦਾਰ ਰੋਸ ਪ੍ਰਗਟਾਇਆ। ਧਰਨੇ ਵਿਚ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਨਿਰਭੈ ਸਿੰਘ ਢੁੱਡੀਕੇ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ| ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਬੀ.ਕੇ.ਯੂ. ਲੱਖੋਵਾਲ, ਅਮਰਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਬੀ.ਕੇ.ਯੂ. ਉਗਰਾਹਾਂ, ਪ੍ਰਗਟ ਸਿੰਘ ਸਾਫੂਵਾਲਾ ਜ਼ਿਲ੍ਹਾ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ, ਜਸਵਿੰਦਰ ਸਿੰਘ ਕਾਲੇਕੇ ਬੀ.ਕੇ.ਯੂ. ਡਕੌਂਦਾ, ਕਸ਼ਮੀਰ ਸਿੰਘ ਭੇਖਾ ਜ਼ਿਲ੍ਹਾ ਮੀਤ ਪ੍ਰਧਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਜਗਜੀਤ ਸਿੰਘ ਕੁਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਜਨਰਲ ਸੈਕਟਰੀ, ਗੁਰਨੇਕ ਸਿੰਘ ਦੌਲਤਪੁਰਾ ਬਲਾਕ ਪ੍ਰਧਾਨ ਬੀ.ਕੇ.ਯੂ. ਪੰਜਾਬ ਤੇ ਵੱਡੀ ਗਿਣਤੀ ਕਿਸਾਨ ਆਗੂ ਆ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਭਾਰਤ–ਅਮਰੀਕਾ ਵਪਾਰ ਸਮਝੌਤਾ ਦੇਸ਼ ਦੀ ਖੇਤੀਬਾੜੀ, ਡੇਅਰੀ ਸੈਕਟਰ, ਪਸ਼ੂ ਪਾਲਨ, ਛੋਟੇ ਉਦਯੋਗਾਂ, ਵਪਾਰ ਅਤੇ ਪੇਂਡੂ ਆਰਥਿਕਤਾ ਲਈ ਗੰਭੀਰ ਖਤਰਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਬਹੁ-ਕੌਮੀ ਕੰਪਨੀਆਂ ਅਤੇ ਕਾਰਪੋਰੇਟ ਘਰਾਨਿਆਂ ਨੂੰ ਫਾਇਦਾ ਪਹੁੰਚਾਉਣ ਲਈ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹਿਤਾਂ ਨਾਲ ਸਮਝੌਤਾ ਕਰ ਰਹੀ ਹੈ ਜਿਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਜੇਕਰ ਇਹ ਵਪਾਰ ਸਮਝੌਤਾ ਲਾਗੂ ਕੀਤਾ ਗਿਆ ਤਾਂ ਇਸ ਨਾਲ ਦੁੱਧ ਉਤਪਾਦਕਾਂ, ਛੋਟੇ ਕਿਸਾਨਾਂ, ਪਸ਼ੂ ਪਾਲਕਾਂ, ਖੇਤੀ ਨਾਲ ਜੁੜੇ ਛੋਟੇ ਕਾਰੋਬਾਰਾਂ ਅਤੇ ਦੇਸ਼ ਦੀ ਖੁਰਾਕ ਸੁਰੱਖਿਆ ’ਤੇ ਬੁਰਾ ਅਸਰ ਪਵੇਗਾ। ਇਸ ਲਈ ਕੇਂਦਰ ਸਰਕਾਰ ਤੁਰੰਤ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਧਿਆਨ ਵਿਚ ਰੱਖਦਿਆਂ ਇਸ ਸਮਝੌਤੇ ਨੂੰ ਰੱਦ ਕਰੇ ਅਤੇ ਖੇਤੀਬਾੜੀ, ਡੇਅਰੀ ਸੈਕਟਰ ਤੇ ਪਸ਼ੂ ਪਾਲਨ ਨੂੰ ਮਜ਼ਬੂਤ ਕਰਨ ਲਈ ਲੋਕ-ਪੱਖੀ ਨੀਤੀਆਂ ਬਣਾਈਆਂ ਜਾਣ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਨੇ ਕਿਸਾਨਾਂ ਅਤੇ ਆਮ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਕੀਤਾ ਤਾਂ ਦੇਸ਼ ਭਰ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ| ਅੱਜ ਦੇ ਧਰਨੇ ਦੌਰਾਨ ਸੰਯੁਕਤ ਕਿਸਾਨ ਮੋਰਚਾ ਆਗੂਆਂ ਨੇ ਜੋ ਜੰਤਰ ਮੰਤਰ ’ਤੇ ਨੌਜਵਾਨ ਮੁੰਡੇ ਕੁੜੀਆਂ ’ਤੇ ਲਾਠੀਚਾਰਜ ਕੀਤਾ ਹੈ ਉਸ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਉਨ੍ਹਾਂ ਦੇ ਸੰਘਰਸ਼ ਦੀ ਹਮਾਇਤ ਕੀਤੀ| ਇਸ ਮੌਕੇ ਸੰਚਾਲਨ ਕਮੇਟੀ ਮੈਂਬਰ ਬਲੌਰ ਸਿੰਘ ਘੱਲ ਕਲਾਂ ਬੀ.ਕੇ.ਯੂ. ਉਗਰਾਹਾਂ, ਜਸਮੇਲ ਸਿੰਘ ਰਾਜੇਆਣਾ ਕਿਰਤੀ ਕਿਸਾਨ ਯੂਨੀਅਨ, ਬਲਕਰਨ ਸਿੰਘ ਢਿੱਲੋਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਅਕਬਰ ਚੜਿੱਕ, ਤੀਰਥ ਸਿੰਘ ਘੱਲ ਕਲਾਂ, ਇਕਬਾਲ ਸਿੰਘ ਸਿੰਘਾਂਵਾਲਾ, ਕੁਲਦੀਪ ਕੌਰ ਕੱੁਸਾ ਜ਼ਿਲ੍ਹਾ ਮੀਤ ਪ੍ਰਧਾਨ, ਛਿੰਦਰਪਾਲ ਕੌਰ ਕਿਰਤੀ ਕਿਸਾਨ ਯੂਨੀਅਨ, ਰਵਿੰਦਰ ਸਿੰਘ ਭੋਲਾ ਮਾਣੂੰਕੇ, ਲਖਵਿੰਦਰ ਸਿੰਘ ਰੌਲੀ ਲੱਖੋਵਾਲ, ਹਰਜੀਤ ਸਿੰਘ ਮਨਾਵਾਂ, ਗੁਰਬੀਰ ਸਿੰਘ ਰਾਜੇਆਣਾ, ਸੁਖਜੀਤ ਸਿੰਘ, ਸੁਖਮੰਦਰ ਸਿੰਘ, ਮਲਕੀਤ ਸਿੰਘ, ਪਰਵਿੰਦਰ ਸਿੰਘ, ਮੰਦਰਜੀਤ ਸਿੰਘ ਮਨਾਵਾਂ, ਮੁਖਤਿਆਰ ਸਿੰਘ, ਹਰਬੰਸ ਸਿੰਘ, ਕੁਲਵਿੰਦਰ ਸਿੰਘ, ਜਗਸੀਰ ਸਿੰਘ ਜੱਗੀ, ਮੇਜਰ ਸਿੰਘ, ਚਮਕੌਰ ਸਿੰਘ, ਜਗਮੋਹਨ ਸਿੰਘ, ਸੁਰਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਭੁਪਿੰਦਰ ਸਿੰਘ, ਜਸਪਾਲ ਸਿੰਘ, ਮਨਪ੍ਰੀਤ ਕੌਰ, ਕਰਮਜੀਤ ਕੌਰ ਹਿੰਮਤਪੁਰਾ, ਸਿਮਰਨਜੀਤ ਕੌਰ, ਬਲਜਿੰਦਰ ਕੌਰ, ਨਛੱਤਰ ਕੌਰ, ਕੁਲਦੀਪ ਕੌਰ, ਸੁਖਦੀਪ ਕੌਰ, ਮਨਜੀਤ ਕੌਰ, ਅਮਰਜੀਤ ਕੌਰ, ਬਲਜੀਤ ਕੌਰ, ਜਗਵਿੰਦਰ ਕੌਰ ਰਾਜੇਆਣਾ, ਕੁਲਵੰਤ ਕੌਰ, ਬਲਜੀਤ ਕੌਰ, ਭੁਪਿੰਦਰ ਕੌਰ, ਜਸਪਾਲ ਕੌਰ, ਚਮਕੌਰ ਸਿੰਘ, ਦੇਸ਼ ਸਿੰਘ, ਬਲਰਾਜ ਸਿੰਘ, ਮਹਿੰਦਰ ਸਿੰਘ, ਗੁਰਦਿੱਤ ਸਿੰਘ, ਆਤਮਾ ਸਿੰਘ, ਜੀਤ ਸਿੰਘ, ਲਖਬੀਰ ਸਿੰਘ, ਜਰਨੈਲ ਸਿੰਘ, ਅਜਮੇਰ ਸਿੰਘ, ਚਮਕੌਰ ਸਿੰਘ, ਬਲਤੇਜ ਸਿੰਘ, ਹਰਜਿੰਦਰ ਸਿੰਘ ਕੋਟਲਾ ਰਾਏਕਾ, ਗੁਰਮੀਤ ਸਿੰਘ, ਲਖਵੀਰ ਸਿੰਘ ਸਾਬਕਾ ਸਰਪੰਚ ਸੰਧੂਆਣਾ, ਬਲਜੀਤ ਸਿੰਘ, ਚਰਨਜੀਤ ਸਿੰਘ, ਨਛੱਤਰ ਸਿੰਘ, ਗੁਰਤੇਜ ਸਿੰਘ ਆਦਿ ਵੱਡੀ ਗਿਣਤੀ ਕਿਸਾਨ ਆਗੂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਰੇਤਾ ਨਾਲ ਭਰੇ ਓਵਰਲੋਡ ਟਰਾਲਿਆਂ ਕਾਰਨ ਸੜਕਾਂ ਹੋ ਰਹੀਆਂ ਖ਼ਰਾਬ, ਲੋਕਾਂ ਨੂੰ ਕਰਨਾ ਪੈ ਰਿਹਾ ਭਾਰੀ ਮੁਸ਼ਕਿਲਾਂ ਦਾ ਸਾਹਮਣ... ਅਗਲੀ ਖ਼ਬਰ ਤੇਜ਼ ਰਫ਼ਤਾਰ ਮਹਿੰਦਰਾ ਪਿਕਅਪ ’ਤੇ ਲੱਦੀਆਂ ਪਾਈਪਾਂ ਮੂਹਰੇ ਜਾਂਦੀ ਕਾਰ ਉੱਪਰ ਪਲਟੀਆਂ
Ad Position 24
No active advertisement