07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਬਿਜਲੀ ਨਾ ਆਉਣ ਕਾਰਨ ਅੱਧੀ ਰਾਤ ਨੂੰ ਚਾਰ ਪਿੰਡਾਂ ਦੇ ਲੋਕਾਂ ਨੇ ਮਾੜੀ ਮੁਸਤਫ਼ਾ ਗਰਿੱਡ ਦਾ ਕੀਤਾ ਘਿਰਾਓ

Ad Position 21
No active advertisement
ਅਜੀਤ ਡੈਸਕ 24-07-2026

ਠੱਠੀ ਭਾਈ, 23 ਜੁਲਾਈ (ਜਗਰੂਪ ਸਿੰਘ ਮਠਾੜੂ)-ਲਗਾਤਾਰ ਬਿਜਲੀ ਕੱਟਾਂ ਅਤੇ ਘੰਟਿਆਂ ਤੱਕ ਸਪਲਾਈ ਬੰਦ ਰਹਿਣ ਕਾਰਨ ਇਲਾਕੇ ਦੇ ਚਾਰ ਪਿੰਡਾਂ ਦੇ ਲੋਕਾਂ ਦਾ ਗ਼ੁੱਸਾ ਉਸ ਵੇਲੇ ਫੁੱਟ ਪਿਆ ਜਦੋਂ ਅੱਧੀ ਰਾਤ ਨੂੰ ਵੱਡੀ ਗਿਣਤੀ ਵਿਚ ਲੋਕ ਮਾੜੀ ਮੁਸਤਫ਼ਾ ਬਿਜਲੀ ਗਰਿੱਡ ਅੱਗੇ ਇਕੱਠੇ ਹੋ ਗਏ ਅਤੇ ਗਰਿੱਡ ਦਾ ਘਿਰਾਓ ਕਰਕੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਦੋਸ਼ ਲਾਇਆ ਕਿ ਪਿਛਲੇ ਕਈ ਦਿਨਾਂ ਤੋਂ ਇਲਾਕੇ ਵਿਚ ਬਿਜਲੀ ਦੀ ਸਪਲਾਈ ਬਹੁਤ ਮਾੜੀ ਚੱਲ ਰਹੀ ਹੈ। ਦਿਨ ਅਤੇ ਰਾਤ ਸਮੇਂ ਲੰਬੇ-ਲੰਬੇ ਕੱਟ ਲਗਾਏ ਜਾ ਰਹੇ ਹਨ, ਜਿਸ ਕਾਰਨ ਲੋਕਾਂ ਦਾ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਘਰਾਂ ਵਿਚ ਪੀਣ ਵਾਲੇ ਪਾਣੀ ਦੀ ਕਿੱਲਤ ਪੈਦਾ ਹੋ ਰਹੀ ਹੈ, ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਇਸ ਭਾਰੀ ਗਰਮੀ ਵਿਚ ਬਜ਼ੁਰਗਾਂ, ਔਰਤਾਂ ਅਤੇ ਛੋਟੇ ਬੱਚਿਆਂ ਨੂੰ ਸਭ ਤੋਂ ਵੱਧ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗ਼ੁੱਸੇ ਵਿਚ ਆਏ ਪਿੰਡ ਵਾਸੀਆਂ ਨੇ ਕਿਹਾ ਕਿ ਜੇਕਰ ਬਿਜਲੀ ਵਿਭਾਗ ਲੋਕਾਂ ਨੂੰ ਨਿਰਵਿਘਨ ਸਪਲਾਈ ਨਹੀਂ ਦੇ ਸਕਦਾ ਤਾਂ ਉਨ੍ਹਾਂ ਦੇ ਪਿੰਡ ਵਿਚ ਬਣਿਆਂ ਗਰਿੱਡ ਰੱਖਣ ਦਾ ਵੀ ਕੋਈ ਫ਼ਾਇਦਾ ਨਹੀਂ। ਉਨ੍ਹਾਂ ਕਿਹਾ ਜੇ ਲਾਈਟ ਨਹੀਂ ਦੇਣੀ ਤਾਂ ਸਾਡੇ ਪਿੰਡ ਦੀ ਜ਼ਮੀਨ ਖਾਲੀ ਕਰ ਦਿਓ ਅਤੇ ਆਪਣਾ ਗਰਿੱਡ ਇੱਥੋਂ ਚੁੱਕ ਕੇ ਲੈ ਜਾਓ। ਲੋਕਾਂ ਨੇ ਕਿਹਾ ਕਿ ਉਨ੍ਹਾਂ ਨੇ ਵਿਕਾਸ ਅਤੇ ਲੋਕ ਭਲਾਈ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਮੀਨ ਦਿੱਤੀ ਸੀ, ਪਰ ਹੁਣ ਉਨ੍ਹਾਂ ਨੂੰ ਹੀ ਬਿਜਲੀ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਕਈ ਵਾਰ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਸਮੱਸਿਆ ਤੋਂ ਜਾਣੂੰ ਕਰਵਾਇਆ ਗਿਆ, ਪਰ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਅੱਧੀ ਰਾਤ ਤੱਕ ਲੋਕ ਗਰਿੱਡ ਅੱਗੇ ਡਟੇ ਰਹੇ ਅਤੇ ਬਿਜਲੀ ਸਪਲਾਈ ਬਹਾਲ ਕਰਨ ਦੀ ਮੰਗ ਕਰਦੇ ਰਹੇ। ਪਿੰਡ ਵਾਸੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਬਿਜਲੀ ਸਪਲਾਈ ਵਿਚ ਤੁਰੰਤ ਸੁਧਾਰ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਦੀ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਬਰਨਾਲਾ ’ਚ ਸਫ਼ਾਈ ਸੇਵਕ ਕਰਮਚਾਰੀਆਂ ਉੱਪਰ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੇ ਰੋਸ ਵਜੋਂ ਸੂਬਾ ਸਰਕਾਰ ਦੇ ਪੁਤਲੇ ਫੂਕੇ ਅਗਲੀ ਖ਼ਬਰ ਪੰਜਾਬ-ਹਰਿਆਣਾ ਐਲ.ਏ.ਡੀ.ਸੀ. ਨੀਤੀ ਖ਼ਿਲਾਫ਼ ਵਕੀਲਾਂ ਦਾ ਸੰਘਰਸ਼ ਜਾਰੀ, ਮੋਗਾ ’ਚ ਹੜਤਾਲ ਤੇ ਰੋਸ ਪ੍ਰਦਰਸ਼ਨ
Ad Position 24
No active advertisement