ਮੋਗਾ, 23 ਜੁਲਾਈ (ਜਸਪਾਲ ਸਿੰਘ ਬੱਬੀ)-ਵਿਦਿਆਰਥੀਆਂ ਅਤੇ ਸਟਾਫ਼ ਵਿਚ ਅੱਗ ਤੋਂ ਬਚਾਅ ਅਤੇ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਐਸ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਫਾਇਰ ਸੇਫ਼ਟੀ ਵਿਭਾਗ ਵਲੋਂ ਅੱਗ ਸੁਰੱਖਿਆ ਸਬੰਧੀ ਮੌਕ ਡ੍ਰਿੱਲ ਕਰਵਾਈ ਗਈ। ਇਸ ਮੌਕੇ ਫਾਇਰ ਸੇਫ਼ਟੀ ਟੀਮ ਦੇ ਫਾਇਰ ਸਟੇਸ਼ਨ ਅਫ਼ਸਰ ਅਰਵਿੰਦਰ ਸਿੰਘ ਐਫ.ਐਸ.ਓ., ਸੰਦੀਪ ਸਿੰਘ ਬੀ.ਓ., ਸੁਨੀਲ ਕੁਮਾਰ ਐਫ.ਐਮ., ਸੋਹਣ ਸਿੰਘ ਐਫ.ਐਮ., ਅਸ਼ੀਸ਼ ਕੁਮਾਰ ਐਫ.ਐਮ. ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅੱਗ ਲੱਗਣ ਦੇ ਕਾਰਨਾਂ, ਬਚਾਅ ਦੇ ਤਰੀਕਿਆਂ, ਫਾਇਰ ਐਕਸਟਿੰਗਵਿਸ਼ਰ ਦੀ ਸਹੀ ਵਰਤੋਂ ਅਤੇ ਸੰਕਟ ਸਮੇਂ ਸੁਰੱਖਿਅਤ ਢੰਗ ਨਾਲ ਬਾਹਰ ਨਿਕਲਣ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪ੍ਰੈਕਟੀਕਲ ਡੈਮੋ ਰਾਹੀਂ ਅੱਗ ‘ਤੇ ਕਾਬੂ ਪਾਉਣ ਦੇ ਤਰੀਕੇ ਵੀ ਦਿਖਾਏ। ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਸਿੱਖਿਆ ਪ੍ਰਾਪਤ ਕੀਤੀ। ਪ੍ਰਿੰਸੀਪਲ ਪਰਮਜੀਤ ਕੌਰ ਨੇ ਫਾਇਰ ਸੇਫ਼ਟੀ ਵਿਭਾਗ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਵਿਦਿਆਰਥੀਆਂ ਨੂੰ ਸੰਕਟ ਦੀ ਘੜੀ ਵਿਚ ਸਹੀ ਫ਼ੈਸਲੇ ਲੈਣ ਅਤੇ ਆਪਣੀ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰੇਰਿਤ ਕਰਦੀਆਂ ਹਨ। ਇਸ ਮੌਕੇ ਪ੍ਰਿੰਸੀਪਲ ਪਰਮਜੀਤ ਕੌਰ, ਵਾਈਸ ਪ੍ਰਿੰਸੀਪਲ ਜੋਤੀ, ਰਜਿੰਦਰ ਕੌਰ ਅਤੇ ਰੁਪਿੰਦਰ ਕੌਰ ਸਮੇਤ ਸਟਾਫ਼ ਤੇ ਪ੍ਰਬੰਧਕ ਕਮੇਟੀ ਮੈਂਬਰ ਹਾਜ਼ਰ ਸਨ।
ਐਸ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਅੱਗ ਸੁਰੱਖਿਆ ਸੰਬੰਧੀ ਮੌਕ ਡ੍ਰਿੱਲ ਕਰਵਾਈ
ਅਜੀਤ ਡੈਸਕ
24-07-2026