07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਨਗਰ ਨਿਗਮ ਮੋਗਾ ਦੇ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਸਰਕਾਰ ਤੁਰੰਤ ਮੰਨੇ-ਐਡਵੋਕੇਟ ਵਿਜੇ ਧੀਰ

Ad Position 21
No active advertisement
ਅਜੀਤ ਡੈਸਕ 24-07-2026
ਮੋਗਾ, 23 ਜੁਲਾਈ (ਜਸਪਾਲ ਸਿੰਘ ਬੱਬੀ)-ਮੋਗਾ ਸਮੇਤ ਪੰਜਾਬ ਭਰ ਵਿਚ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਤਹਿਤ ਕੰਮ ਕਰਦੇ ਸਫਾਈ ਕਰਮਚਾਰੀ ਅਤੇ ਮਿਉਂਸਪਲ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਲਗਾਤਾਰ ਅਣਮਿਥੇ ਸਮੇਂ ਲਈ ਚੱਲ ਰਹੀ ਹੈ| ਇਸ ਸਬੰਧ ਵਿਚ ਮਾਲਵੇ ਦੇ ਮਜ਼ਦੂਰਾਂ ਦੇ ਆਗੂ ਵਿਜੇ ਧੀਰ ਐਡਵੋਕੇਟ ਅਤੇ ਪ੍ਰਵੀਨ ਕੁਮਾਰ ਸ਼ਰਮਾ ਨੇ ਹੜਤਾਲ ’ਤੇ ਬੈਠੇ ਸਫਾਈ ਕਰਮਚਾਰੀਆਂ ਅਤੇ ਮਿਉਂਸਪਲ ਕਰਮਚਾਰੀਆਂ ਵਿਚ ਜਾ ਕੇ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਦਾ ਸਮਰਥਨ ਕੀਤਾ ਅਤੇ ਸਰਕਾਰ ਨੂੰ ਤੁਰੰਤ ਮੰਗਾਂ ਪ੍ਰਵਾਨ ਕਰਨ ਦੀ ਮੰਗ ਕੀਤੀ| ਉਨ੍ਹਾਂ ਕਿਹਾ ਕਿ ਸਫਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਵਿਚ ਲੱਗੇ ਕੂੜੇ ਦੇ ਵੱਡੇ ਵੱਡੇ ਢੇਰਾਂ ਕਾਰਨ ਸ਼ਹਿਰ ਵਾਸੀਆਂ ਨੂੰ ਜਿਹੜੀ ਪ੍ਰੇਸ਼ਾਨੀ ਹੋ ਰਹੀ ਹੈ ਉਹ ਵੀ ਮਹਿਸੂਸ ਕਰਨ ਯੋਗ ਹੈ ਅਤੇ ਸੱਚੀ ਹੈ| ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸ਼ਹਿਰ ਵਾਸੀਆਂ ਦੀ ਮੁਸ਼ਕਿਲ ਨੂੰ ਸਮਝਦੇ ਹੋਏ ਹੜਤਾਲੀ ਕਰਮਚਾਰੀਆਂ ਦੀਆਂ ਮੰਗਾਂ ਮੰਨੇ ਤਾਂ ਜੋ ਹੜਤਾਲ ਖਤਮ ਹੋ ਸਕੇ ਅਤੇ ਕੂੜੇ ਦੇ ਢੇਰ ਚੱਕੇ ਜਾ ਸਕਣ| ਇਸ ਮੌਕੇ ਕ੍ਰਾਂਤੀਕਾਰੀ ਭੱਠਾ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਪ੍ਰਵੀਨ ਕੁਮਾਰ ਸ਼ਰਮਾ, ਮਿਉਂਸਪਲ ਇੰਪਲਾਈਜ਼ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਮਦਨ ਲਾਲ ਬੋਹਤ, ਜਸਵੀਰ ਗਿੱਲ ਪ੍ਰਧਾਨ ਮਿਉਂਸਪਲ ਇੰਪਲਾਈਜ਼ ਫੈਡਰੇਸ਼ਨ, ਸੋਮਨਾਥ ਚੋਬੜ ਪ੍ਰਧਾਨ ਸਫਾਈ ਸੇਵਕ ਯੂਨੀਅਨ, ਜੋਨੀ ਸਕੱਤਰ ਸਫਾਈ ਸੇਵਕ ਯੂਨੀਅਨ, ਵਿਕੀ ਬੋਹਤ ਸਕੱਤਰ ਫੈਡਰੇਸ਼ਨ, ਜਨਰਲ ਸਕੱਤਰ ਜੋਨੀ, ਜੋਗਿੰਦਰ ਭੁੱਲਰ ਖਜ਼ਾਨਚੀ ਫੈਡਰੇਸ਼ਨ, ਰਾਜੂ ਸਹੋਤਾ ਪ੍ਰਧਾਨ ਦਫ਼ਤਰੀ ਯੂਨੀਅਨ, ਹਰੀ ਕ੍ਰਿਸ਼ਨ ਬੋਹਤ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ਡੀ ਅਡਿਕਸਨ ਓਟ ਸੈਂਟਰ ਦੇ ਮੁਲਾਜ਼ਮ 28 ਨੂੰ ਦੇਣਗੇ ਸੂਬਾ ਪੱਧਰੀ ਸਿਹਤ ਵਿਭਾਗ ਦੇ ਡਾਇਰੈਕਟਰ ਦੇ ਦਫ਼ਤਰ ਅੱਗੇ ਰੋਸ ਧਰਨਾ ਅਗਲੀ ਖ਼ਬਰ ਮੋਗਾ ਵਿਚ ਭਾਜਪਾ ਯੁਵਾ ਮੋਰਚਾ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
Ad Position 24
No active advertisement