06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਬਰਨਾਲਾ ’ਚ ਸਫ਼ਾਈ ਕਾਮਿਆਂ ’ਤੇ ਲਾਠੀਚਾਰਜ ਨੇ ਤਾਨਾਸ਼ਾਹੀ ਦੀਆਂ ਹੱਦਾਂ ਪਾਰ ਕੀਤੀਆਂ-ਬਰਾੜ, ਨੱਥੂਵਾਲਾ, ਮਾਹਲਾ

Ad Position 21
No active advertisement
ਅਜੀਤ ਡੈਸਕ 24-07-2026
ਨੱਥੂਵਾਲਾ ਗਰਬੀ, 23 ਜੁਲਾਈ (ਨਵਦੀਪ ਸਿੰਘ)-ਬੀਤੇ ਦਿਨ ਬਰਨਾਲਾ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੁਲਿਸ ਵਲੋਂ ਸਫ਼ਾਈ ਕਾਮਿਆਂ ‘ਤੇ ਹੋਏ ਪੁਲਿਸ ਲਾਠੀਚਾਰਜ ਦੀ ਸਖ਼ਤ ਨਿੰਦਾ ਕਰਦਿਆਂ ਸੀਨੀ. ਕਾਂਗਰਸੀ ਆਗੂ ਭੋਲਾ ਸਿੰਘ ਬਰਾੜ ਸਮਾਧ ਭਾਈ, ਜਸਵੀਰ ਸਿੰਘ ਨੱਥੂਵਾਲਾ ਅਤੇ ਇਕਬਾਲ ਸਿੰਘ ਮਾਹਲਾ ਕਲਾਂ ਨੇ ਇਸ ਨੂੰ ਲੋਕਤੰਤਰ ਵਿਰੋਧੀ ਅਤੇ ਤਾਨਾਸ਼ਾਹੀ ਰਵੱਈਏ ਦੀ ਮਿਸਾਲ ਕਰਾਰ ਦਿੱਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਦੋਸ਼ ਲਗਾਇਆ ਕਿ ਪੁਲਿਸ ਵਲੋਂ ਸਫ਼ਾਈ ਕਾਮਿਆਂ ਨਾਲ ਬਹੁਤ ਹੀ ਸਖ਼ਤ ਵਿਵਹਾਰ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਸੀ ਕਿ ਮਹਿਲਾ ਸਫ਼ਾਈ ਕਾਮਿਆਂ ਨਾਲ ਵੀ ਦੁਰਵਿਵਹਾਰ ਅਤੇ ਗਾਲੀ-ਗਲੋਚ ਕੀਤੀ ਗਈ, ਜੋ ਕਿ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸੱਤਾ ਵਿਚ ਆਉਣ ਤੋਂ ਪਹਿਲਾਂ ਧਰਨਿਆਂ ਅਤੇ ਸੰਘਰਸ਼ਾਂ ਵਿਚ ਬੈਠ ਕੇ ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹੱਕਾਂ ਦੀ ਗੱਲ ਕਰਦੇ ਸਨ, ਅੱਜ ਉਹੀ ਸਰਕਾਰ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਵਾਲਿਆਂ ‘ਤੇ ਲਾਠੀਆਂ ਵਰ੍ਹਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉੱਤਰਨ ਦੀ ਬਜਾਏ ਵਿਰੋਧ ਦੀ ਆਵਾਜ਼ ਨੂੰ ਦਬਾਉਣ ਦੀ ਕੋਸਿਸ਼ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਪੁਲਿਸ ਵਲੋਂ ਕੀਤਾ ਗਿਆ ਲਾਠੀਚਾਰਜ ਅਤੇ ਬਲ ਪ੍ਰਯੋਗ ਬਹੁਤ ਹੀ ਸ਼ਰਮਨਾਕ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਧੀਆਂ-ਭੈਣਾਂ ਨੂੰ ਸੜਕਾਂ ‘ਤੇ ਘਸੀਟ ਕੇ ਕੁੱਟਿਆ ਗਿਆ ਅਤੇ ਇਸ ਕਾਰਵਾਈ ਦੀ ਅਗਵਾਈ ਇਕ ਉੱਚ ਅਧਿਕਾਰੀ ਵਲੋਂ ਕੀਤੀ ਜਾ ਰਹੀ ਸੀ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਘਟਨਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਅਤੇ ਸਬੰਧਿਤ ਇੰਸਪੈਕਟਰ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਜ਼ਖ਼ਮੀ ਸਫ਼ਾਈ ਕਾਮਿਆਂ ਦਾ ਸਰਕਾਰੀ ਖ਼ਰਚੇ ‘ਤੇ ਇਲਾਜ ਕਰਵਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਆਪਣੀਆਂ ਨਾਕਾਮੀਆਂ ਛੁਪਾਉਣ ਲਈ ‘ਆਪ’ ਹੇਠਲੇ ਪੱਧਰ ਦੀ ਰਾਜਨੀਤੀ ’ਤੇ ਉੱਤਰੀ-ਅਰਸ਼ਪ੍ਰੀਤ ਸਦਿਓੜਾ ਅਗਲੀ ਖ਼ਬਰ ਡੀ ਅਡਿਕਸਨ ਓਟ ਸੈਂਟਰ ਦੇ ਮੁਲਾਜ਼ਮ 28 ਨੂੰ ਦੇਣਗੇ ਸੂਬਾ ਪੱਧਰੀ ਸਿਹਤ ਵਿਭਾਗ ਦੇ ਡਾਇਰੈਕਟਰ ਦੇ ਦਫ਼ਤਰ ਅੱਗੇ ਰੋਸ ਧਰਨਾ
Ad Position 24
No active advertisement