06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਆਪਣੀਆਂ ਨਾਕਾਮੀਆਂ ਛੁਪਾਉਣ ਲਈ ‘ਆਪ’ ਹੇਠਲੇ ਪੱਧਰ ਦੀ ਰਾਜਨੀਤੀ ’ਤੇ ਉੱਤਰੀ-ਅਰਸ਼ਪ੍ਰੀਤ ਸਦਿਓੜਾ

Ad Position 21
No active advertisement
ਅਜੀਤ ਡੈਸਕ 24-07-2026
ਬਾਘਾ ਪੁਰਾਣਾ, 23 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)- ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਲਈ ਆਪਣੀਆਂ ਕਹੀਆਂ ਗੱਲਾਂ ’ਤੇ ਖਰੀ ਉੱਤਰਨ ਵਿਚ ਬਿਲਕੁਲ ਹੀ ਨਾਕਾਮ ਸਾਬਤ ਹੋਈ ਹੈ| ਪੰਜਾਬ ਦਾ ਇਤਿਹਾਸ ਗਵਾਹ ਹੈ ਕਿ ਜਦੋਂ ਚੋਣਾਂ ਵਿਚ ਸਮਾਂ ਥੋੜ੍ਹਾ ਰਹਿੰਦਾ ਹੈ ਤਾਂ ਸਰਕਾਰਾਂ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਂਦੀਆਂ ਹਨ ਅਤੇ ਹਰੇਕ ਵਰਗ ਦੀ ਮੰਗ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੀ ਕੋਸ਼ਿਸ਼ ਕਰਦੀਆਂ ਹਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਇਤਿਹਾਸ ਨੂੰ ਵੀ ਝੁਠਲਾ ਦਿੱਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਰਸ਼ਪ੍ਰੀਤ ਸਿੰਘ ਸਦਿਓੜਾ ਯੂਥ ਆਗੂ ਸ਼੍ਰੋਮਣੀ ਅਕਾਲੀ ਦਲ (ਬ) ਨੇ ਗੱਲਬਾਤ ਕਰਦਿਆਂ ਕੀਤਾ। ਅਰਸ਼ਪ੍ਰੀਤ ਸਦਿਓੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸ਼ੀਸ਼ੇ ਵਿਚ ਬਿਲਕੁਲ ਕਲੀਅਰ ਹੋ ਚੁੱਕਿਆ ਹੈ, ਇਸ ਲਈ ਲੋਕਾਂ ਨਾਲ ਬੁਰਾ ਵਿਵਹਾਰ ਕੀਤਾ ਜਾ ਰਿਹਾ ਹੈ| ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਕੇ ਹੱਕ ਮੰਗਦੇ ਲੋਕਾਂ ਉੱਪਰ ਜ਼ੁਲਮ ਢਾਹਿਆ ਜਾ ਰਿਹਾ। ਸਦਿਓੜਾ ਨੇ ਕਿਹਾ ਕਿ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਕਦੇ ਵੀ ਕਾਮਯਾਬ ਨਹੀਂ ਹੋਣਗੀਆਂ| ਸਰਕਾਰ ਦਾ ਕਿਸੇ ਪ੍ਰਕਾਰ ਦਾ ਜ਼ੁਲਮ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਢਾਹ ਨਹੀਂ ਲਾ ਸਕਦਾ। ਸਦਿਓੜਾ ਨੇ ਆਪਣੇ ਪੰਜਾਬੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਸਰਕਾਰ ਦੇ ਇਸ ਜ਼ੁਲਮ ਦਾ ਅੰਤ ਕਰਨ ਲਈ ਪੁਰੀ ਤਰ੍ਹਾਂ ਤਿਆਰ ਰਹਿਣ ਅਤੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਵੱਧ ਤੋਂ ਵੱਧ ਸਾਥ ਦੇ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਨਾਉਣ|
Ad Position 22
No active advertisement
ਪਿਛਲੀ ਖ਼ਬਰ ਪਾਕਿ ਵਿਦੇਸ਼ ਮੰਤਰੀ ਨੇ ਕਸ਼ਮੀਰ ਵਿਵਾਦ ਤੇ ਖਾੜੀ ਸੰਕਟ ਨੂੰ ਖੇਤਰੀ ਸ਼ਾਂਤੀ ਲਈ ਦੱਸਿਆ ਮੁੱਖ ਖ਼ਤਰਾ ਅਗਲੀ ਖ਼ਬਰ ਬਰਨਾਲਾ ’ਚ ਸਫ਼ਾਈ ਕਾਮਿਆਂ ’ਤੇ ਲਾਠੀਚਾਰਜ ਨੇ ਤਾਨਾਸ਼ਾਹੀ ਦੀਆਂ ਹੱਦਾਂ ਪਾਰ ਕੀਤੀਆਂ-ਬਰਾੜ, ਨੱਥੂਵਾਲਾ, ਮਾਹਲਾ
Ad Position 24
No active advertisement