ਫ਼ਤਿਹਗੜ੍ਹ ਪੰਜਤੂਰ, 23 ਜੁਲਾਈ (ਜਸਵਿੰਦਰ ਸਿੰਘ ਪੋਪਲੀ)-ਇਲਾਕੇ ਦੀ ਹਰਮਨ ਪਿਆਰੀ ਸਿੱਖਿਆ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ (ਮੋਗਾ) ਦੇ ਵਿਦਿਆਰਥੀ ਜਿੱਥੇ ਵਿੱਦਿਆ ਦੇ ਖੇਤਰ, ਐਨ.ਸੀ.ਸੀ. ਵਿਚ ਮੱਲ੍ਹਾਂ ਮਾਰ ਰਹੇ ਹਨ, ਉੱਥੇ ਹੀ ਸਕੂਲ ਦੇ ਖਿਡਾਰੀਆਂ ਨੇ ਐਮ ਚਿਓਰ ਕਰਾਟੇ ਐਸੋਸੀਏਸ਼ਨ ਮੋਗਾ ਵਲੋਂ ਕਰਵਾਏ ਗਏ ਕਰਾਟੇ ਮੁਕਾਬਲਿਆਂ ਵਿਚ ਭਾਗ ਲਿਆ ਅਤੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਨ੍ਹਾਂ ਕਰਾਟੇ ਮੁਕਾਬਲਿਆਂ ਵਿਚ ਸਕੂਲ ਦੇ ਖਿਡਾਰੀਆਂ ਨੇ 15 ਗੋਲਡ ਮੈਡਲ, ਚਾਰ ਸਿਲਵਰ ਮੈਡਲ ਅਤੇ ਚਾਰ ਕਾਂਸੀ ਮੈਡਲ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਅਮਰਦੀਪ ਸਿੰਘ ਨੇ ਕਿਹਾ ਕਿ ਇਸ ਸਫਲਤਾ ਦਾ ਸਿਹਰਾ ਵਿਦਿਆਰਥੀਆਂ ਦੀ ਲਗਨ ਤੇ ਕਰਾਟੇ ਕੋਚ ਅਮਨਦੀਪ ਸ਼ਰਮਾ ਅਤੇ ਡੀ.ਪੀ.ਈ. ਗਗਨਦੀਪ ਕੌਰ ਦੀ ਸਖ਼ਤ ਮਿਹਨਤ ਨੂੰ ਜਾਂਦਾ ਹੈ ਅਤੇ ਉਨ੍ਹਾਂ ਨੇ ਇਸ ਕਾਮਯਾਬੀ ਲਈ ਸਭ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਕੋਚਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਉਪਲਬਧੀ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਨਾਦਾਇਕ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਕੂਲ ਭਵਿੱਖ ਵਿਚ ਵੀ ਖੇਡਾਂ ਦੇ ਖੇਤਰ ਵਿਚ ਵਿਦਿਆਰਥੀਆਂ ਨੂੰ ਹਰ ਸੰਭਵ ਸਹੂਲਤ ਤੇ ਮੌਕੇ ਪ੍ਰਦਾਨ ਕਰਦਾ ਰਹੇਗਾ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਤੇ ਬੱਚੇ ਹਾਜ਼ਰ ਸਨ।