05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸੰਮਤੀ ਮੈਂਬਰ ਜਸਕਰਨ ਸਿੰਘ ਜੱਸੀ ਠੇਕੇਦਾਰ ਨੇ ਸਕੂਲ ਵਿਦਿਆਰਥੀਆਂ ਨੂੰ ਵੰਡੇ ਬੈਗ

Ad Position 21
No active advertisement
ਅਜੀਤ ਡੈਸਕ 24-07-2026
ਬਾਘਾ ਪੁਰਾਣਾ, 23 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਮਾਣੂੰਕੇ ਦੇ ਸਮਾਜ ਸੇਵੀ ਬਲਾਕ ਸੰਮਤੀ ਮੈਂਬਰ ਜਸਕਰਨ ਸਿੰਘ ਜੱਸੀ ਠੇਕੇਦਾਰ ਵਲੋਂ ਸਕੂਲ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡਣ ਉਪਰੰਤ ਸਕੂਲ ਨੂੰ ਮਾਲੀ ਸਹਾਇਤਾ ਵੀ ਦਿੱਤੀ ਗਈ| ਇਸ ਮੌਕੇ ਸਾਬਕਾ ਸੰਮਤੀ ਮੈਂਬਰ ਬਲਕਰਨ ਸਿੰਘ ਮਾਣੂੰਕੇ ਨੇ ਦੱਸਿਆ ਕਿ ਮੌਜੂਦਾ ਬਲਾਕ ਸੰਮਤੀ ਮੈਂਬਰ ਜਸਕਰਨ ਸਿੰਘ ਜੱਸੀ ਠੇਕੇਦਾਰ ਨੇ ਵੋਟਾਂ ਸਮੇਂ ਪਿੰਡ ਦੇ ਵੋਟਰਾਂ ਨਾਲ ਅਨੇਕਾਂ ਵਾਅਦੇ ਕੀਤੇ ਸਨ ਅਤੇ ਉਨ੍ਹਾਂ ਵਾਅਦਿਆਂ ਨੂੰ ਇਕ-ਇਕ ਕਰਕੇ ਪੂਰਾ ਕੀਤਾ ਜਾ ਰਿਹਾ| ਜਿਸ ਤਹਿਤ ਲੋੜਵੰਦ ਪਰਿਵਾਰਾਂ ਦੇ ਪੜ੍ਹਦੇ ਬੱਚਿਆਂ ਨੂੰ ਸਕੂਲ ਬੈਗ ਦਿੱਤੇ ਗਏ ਅਤੇ ਸਕੂਲ ਦੇ ਵਿਕਾਸ ਲਈ 21000 ਰੁਪਏ ਦਾਨ ਵਜੋਂ ਦਿੱਤੇ| ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਮਾਣੂੰਕੇ ਦੇ ਮੁਖੀ ਹਰਪ੍ਰੀਤ ਸਿੰਘ ਅਤੇ ਸਮੂਹ ਸਕੂਲ ਸਟਾਫ ਵਲੋਂ ਸੰਮਤੀ ਮੈਂਬਰ ਜਸਕਰਨ ਸਿੰਘ ਜੱਸੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ| ਇਸ ਮੌਕੇ ਸਰਪੰਚ ਤਾਰਾ ਸਿੰਘ, ਸਾਬਕਾ ਸੰਮਤੀ ਮੈਂਬਰ ਬਲਕਰਨ ਸਿੰਘ, ਪ੍ਰਧਾਨ ਚਰਨਜੀਤ ਸਿੰਘ ਚਰਨਾ, ਪਰਮਜੀਤ ਸਿੰਘ, ਮੰਦਰ ਸਿੰਘ ਮੈਂਬਰ, ਹਰੀ ਰਾਮ ਮੈਂਬਰ, ਜੱਗਾ ਸਿੰਘ, ਕੇਵਲ ਸਿੰਘ ਮੈਂਬਰ ਆਦਿ ਪਾਰਟੀ ਵਰਕਰ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨੂੰ ਪ੍ਰੇਸ਼ਾਨ ਕਰ ਕੇ ਰੱਖ ਦਿੱਤਾ ਹੈ-ਜਥੇਦਾਰ ਤੀਰਥ ਸਿੰਘ ਮਾਹਲਾ ਅਗਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਸਕੂਲ ਫ਼ਤਿਹਗੜ੍ਹ ਪੰਜਤੂਰ ਦੇ ਖਿਡਾਰੀਆਂ ਨੇ ਕਰਾਟੇ ਮੁਕਾਬਲਿਆਂ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ
Ad Position 24
No active advertisement