05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨੂੰ ਪ੍ਰੇਸ਼ਾਨ ਕਰ ਕੇ ਰੱਖ ਦਿੱਤਾ ਹੈ-ਜਥੇਦਾਰ ਤੀਰਥ ਸਿੰਘ ਮਾਹਲਾ

Ad Position 21
No active advertisement
ਅਜੀਤ ਡੈਸਕ 24-07-2026
ਬਾਘਾ ਪੁਰਾਣਾ, 23 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਪੰਜਾਬ ਵਿਚ ਅਨੇਕਾਂ ਗਰੰਟੀਆਂ ਦੇ ਕੇ ਸਤ੍ਹਾ ’ਤੇ ਬਿਰਾਜਮਾਨ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨੂੰ ਪ੍ਰੇਸ਼ਾਨ ਕਰਕੇ ਰੱਖ ਦਿੱਤਾ ਹੈ ਅਤੇ ਸਰਕਾਰ ਦੀ ਹਕੀਕਤ ਅੱਜ ਬਿਲਕੁਲ ਲੋਕਾਂ ਦੇ ਸਾਹਮਣੇ ਜੱਗ ਜ਼ਾਹਿਰ ਹੋ ਚੁੱਕੀ ਹੈ| ਆਪ ਦੀਆਂ ਗਰੰਟੀਆਂ ਵਿਚੋਂ ਸਭ ਤੋਂ ਮਹੱਤਵਪੂਰਨ ਬਿਜਲੀ ਦੀ ਗਰੰਟੀ ਨੇ ਲੋਕਾਂ ਦਾ ਜਿਊਣਾ ਦੁੱਭਰ ਕਰਕੇ ਰੱਖ ਦਿੱਤਾ ਹੈ ਕਿਉਂਕਿ ਲੋਕਾਂ ਨੂੰ ਪਾਰਟੀ ਨੇ 24 ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਅਤੇ ਕਿਸਾਨਾਂ ਨੂੰ ਉਹ ਸਬਜ਼ਬਾਗ ਦਿਖਾਏ ਸਨ ਕੇ ਨਿਰਵਿਘਨ ਸਪਲਾਈ ਮਿਲੇਗੀ ਪਰ ਨਿਰਵਿਘਨ ਤਾਂ ਦੂਰ ਦੀ ਗੱਲ ਬਿਜਲੀ ਮਿਲ ਹੀ ਨਹੀਂ ਰਹੀ| ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਘਾ ਪੁਰਾਣਾ ਤੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਕੀਤਾ। ਜਥੇਦਾਰ ਮਾਹਲਾ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਸਰਕਾਰ ਦਾ ਹਰੇਕ ਫਰੰਟ ਉੱਪਰ ਫੇਲ੍ਹ ਹੋਣਾ ਪੰਜਾਬ ਦੇ ਲੋਕਾਂ ਲਈ ਚਿੰਤਾ ਦਾ ਵਿਸ਼ਾ ਹੈ| ਉਨ੍ਹਾਂ ਕਿਹਾ ਕਿ ਚਾਹੇ ਸ਼ਹਿਰੀ ਖੇਤਰ ਦੀ ਗੱਲ ਹੋਵੇ, ਚਾਹੇ ਕਿਸਾਨਾਂ ਲਈ ਖੇਤੀ ਸੈਕਟਰ ਦੀ ਸਪਲਾਈ ਹੋਵੇ ਹਰੇਕ ਪਾਸਿਉਂ ਲੋਕ ਪੂਰੀ ਤਰ੍ਹਾਂ ਅੱਕ ਚੁੱਕੇ ਹਨ। ਜਥੇਦਾਰ ਮਾਹਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਸਮੇਂ ਵਿਚ ਸਰਕਾਰ ਦੀਆਂ ਇਨ੍ਹਾਂ ਮਾਰੂ ਨੀਤੀਆਂ ਨੂੰ ਯਾਦ ਰੱਖ ਕੇ ਵਿਧਾਨ ਸਭਾ ਦੀਆਂ ਚੋਣਾਂ ਸਮੇਂ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦਿਓ ਤਾਂ ਜੋ ਬਾਦਲ ਸਰਕਾਰ ਵਲੋਂ ਪਹਿਲਾਂ ਦਿੱਤੀਆਂ ਗਈਆਂ ਸਹੂਲਤਾਂ ਦਾ ਮੁੜ ਤੋਂ ਅਨੰਦ ਮਾਣ ਸਕੀਏ।
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਵਿਦਿਆਰਥੀਆਂ ਤੇ ਕਿਸਾਨਾਂ ਨਾਲ ਗੱਲਬਾਤ ਕਰ ਕੇ ਮਸਲੇ ਹੱਲ ਕਰੇ-ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਅਗਲੀ ਖ਼ਬਰ ਸੰਮਤੀ ਮੈਂਬਰ ਜਸਕਰਨ ਸਿੰਘ ਜੱਸੀ ਠੇਕੇਦਾਰ ਨੇ ਸਕੂਲ ਵਿਦਿਆਰਥੀਆਂ ਨੂੰ ਵੰਡੇ ਬੈਗ
Ad Position 24
No active advertisement