05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਕੇਂਦਰ ਸਰਕਾਰ ਵਿਦਿਆਰਥੀਆਂ ਤੇ ਕਿਸਾਨਾਂ ਨਾਲ ਗੱਲਬਾਤ ਕਰ ਕੇ ਮਸਲੇ ਹੱਲ ਕਰੇ-ਪ੍ਰਧਾਨ ਬਲਰਾਜ ਸਿੰਘ ਖ਼ਾਲਸਾ

Ad Position 21
No active advertisement
ਅਜੀਤ ਡੈਸਕ 24-07-2026
ਕਿਸ਼ਨਪੁਰਾ ਕਲਾਂ, 22 ਜੁਲਾਈ (ਅਮੋਲਕ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਵਿਦਿਆਰਥੀਆਂ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਗੱਲਬਾਤ ਰਾਹੀਂ ਉਨ੍ਹਾਂ ਦੇ ਮਸਲਿਆਂ ਦਾ ਹੱਲ ਕੀਤਾ ਜਾਵੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖ਼ਾਲਸਾ ਨੇ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਵਿਦਿਆਰਥੀ ਅਤੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਹਨ, ਪਰ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਦਿਖਾਈ ਦੇ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਆਪਣੀਆਂ ਮੰਗਾਂ ਦੇ ਹੱਕ ਵਿਚ ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਪੁਲਿਸ ਵਲੋਂ ਲਾਠੀਚਾਰਜ ਕੀਤਾ ਗਿਆ, ਜੋ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦੌਰਾਨ ਲੜਕੀਆਂ ਨਾਲ ਵੀ ਸਖ਼ਤੀ ਕੀਤੀ ਗਈ ਅਤੇ ਕੁਝ ਦੇ ਜ਼ਖ਼ਮੀ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਪ੍ਰਧਾਨ ਖ਼ਾਲਸਾ ਨੇ ਕਿਹਾ ਕਿ ਦੂਜੇ ਪਾਸੇ ਕਿਸਾਨ ਵੀ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿਚ ਦਿੱਲੀ ਵਿਖੇ ਸੱਦੀ ਗਈ ਕਿਸਾਨ ਮਹਾਂ ਪੰਚਾਇਤ ਵਿਚ ਸ਼ਾਮਲ ਹੋਣ ਲਈ ਪੰਜਾਬ ਅਤੇ ਹਰਿਆਣਾ ਤੋਂ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਰੋਕਿਆ ਗਿਆ ਅਤੇ ਕਈ ਕਿਸਾਨਾਂ ਨੂੰ ਹਿਰਾਸਤ ਵਿਚ ਲਿਆ ਗਿਆ, ਜਿਸ ਦੇ ਵਿਰੋਧ ਵਿਚ ਕਿਸਾਨਾਂ ਨੇ ਸੜਕ ‘ਤੇ ਧਰਨਾ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਟਕਰਾਅ ਦਾ ਰਾਹ ਅਪਣਾਉਣ ਦੀ ਬਜਾਏ ਸੰਵਾਦ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਵਿਦਿਆਰਥੀਆਂ ਅਤੇ ਕਿਸਾਨਾਂ ਨਾਲ ਜਲਦ ਗੱਲਬਾਤ ਕਰਕੇ ਉਨ੍ਹਾਂ ਦੇ ਮਸਲਿਆਂ ਦਾ ਸ਼ਾਂਤਮਈ ਅਤੇ ਸਥਾਈ ਹੱਲ ਕੱਢਿਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਇੰਦਰ ਸਿੰਘ ਗਿੱਲ ਨਗਰ ਮੋਗਾ ਮੁਹੱਲਾ ਨਿਵਾਸੀਆਂ ਦੀ ਮੀਟਿੰਗ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨੂੰ ਪ੍ਰੇਸ਼ਾਨ ਕਰ ਕੇ ਰੱਖ ਦਿੱਤਾ ਹੈ-ਜਥੇਦਾਰ ਤੀਰਥ ਸਿੰਘ ਮਾਹਲਾ
Ad Position 24
No active advertisement