05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸਰਕਾਰ ਦੀ ਟਾਲ-ਮਟੋਲ ਖ਼ਿਲਾਫ਼ ਬਿਜਲੀ ਕਾਮਿਆਂ ਦਾ ਸੰਘਰਸ਼ ਹੋਇਆ ਹੋਰ ਤਿੱਖਾ

Ad Position 21
No active advertisement
ਅਜੀਤ ਡੈਸਕ 25-07-2026

ਮੋਗਾ, 24 ਜੁਲਾਈ (ਸੁਰਿੰਦਰਪਾਲ ਸਿੰਘ)-ਸੂਬਾ ਕਮੇਟੀ ਸਾਂਝਾ ਮੰਚ, ਬਿਜਲੀ ਏਕਤਾ ਮੰਚ ਅਤੇ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ ‘ਤੇ ਅੱਜ ਸਬ ਡਵੀਜ਼ਨ ਬੱਧਨੀ ਕਲਾਂ ਵਿਖੇ ਬਿਜਲੀ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਕਿਸਾਨ ਜਥੇਬੰਦੀਆਂ ਵਲੋਂ ਭਰਵੀਂ ਰੈਲੀ ਕੀਤੀ ਗਈ। ਰੈਲੀ ਵਿਚ ਵੱਖ-ਵੱਖ ਸਬ ਡਵੀਜ਼ਨਾਂ ਤੋਂ ਆਏ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਕਿਸਾਨ ਆਗੂਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰ ਕੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਟੀ.ਐਸ.ਯੂ. ਦੇ ਸੂਬਾ ਮੀਤ ਪ੍ਰਧਾਨ ਸੇਵਕ ਸਿੰਘ, ਗੁਰਚਰਨ ਸਿੰਘ ਬੁੱਟਰ ਫੈਡਰੇਸ਼ਨ ਏਟਕ, ਰਾਕੇਸ਼ ਕੁਮਾਰ ਆਈ.ਟੀ.ਆਈ. ਐਸੋਸੀਏਸ਼ਨ, ਕੇਵਲ ਕ੍ਰਿਸ਼ਨ ਕਿਸਾਨ ਯੂਨੀਅਨ, ਸੰਦੀਪ ਕੁਮਾਰ, ਰਛਪਾਲ ਸਿੰਘ, ਬੰਤ ਸਿੰਘ, ਗੁਰਵਿੰਦਰ ਸਿੰਘ ਚੜਿੱਕ, ਲਾਲ ਸਿੰਘ ਬੱਧਨੀ, ਗੁਰਤੇਜ ਸਿੰਘ ਨੱਥੂਵਾਲਾ, ਜਗਰੂਪ ਸਿੰਘ ਅਜੀਤਵਾਲ, ਕੁਲਵੰਤ ਸਿੰਘ ਰਾਊਕੇ ਕਲਾਂ, ਪਵਨਦੀਪ ਸਿੰਘ ਨੱਥੂਵਾਲਾ, ਜਸਵੰਤ ਸਿੰਘ ਚੜਿੱਕ, ਬੰਤਾ ਸਿੰਘ ਬੱਧਨੀ ਅਤੇ ਪ੍ਰੈੱਸ ਸਕੱਤਰ ਬਲਜੀਤ ਸਿੰਘ ਨੇ ਕਿਹਾ ਕਿ ਸਰਕਾਰ ਅਤੇ ਪਾਵਰ ਕਾਮ ਪ੍ਰਬੰਧਨ ਵਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਜਾਣਬੁੱਝ ਕੇ ਲਟਕਾਇਆ ਜਾ ਰਿਹਾ ਹੈ, ਜਿਸ ਕਾਰਨ ਸਮੂਹ ਬਿਜਲੀ ਕਾਮਿਆਂ ਵਿਚ ਭਾਰੀ ਰੋਸ ਹੈ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿਚ ਪੁਰਾਣੀ ਪੈਨਸ਼ਨ ਸਕੀਮ ਨੂੰ ਤੁਰੰਤ ਲਾਗੂ ਕਰਨਾ, 18 ਫ਼ੀਸਦੀ ਡੀ.ਏ. ਦੇ ਬਕਾਏ ਜਾਰੀ ਕਰਨਾ, ਕੱਚੇ ਕਾਮਿਆਂ ਨੂੰ ਬਿਨਾਂ ਸ਼ਰਤ ਪੱਕਾ ਕਰਨਾ ਅਤੇ ਮੰਗ ਪੱਤਰ ਵਿਚ ਦਰਜ ਸਾਰੀਆਂ ਮੰਗਾਂ ਨੂੰ ਤੁਰੰਤ ਲਾਗੂ ਕਰਨਾ ਸ਼ਾਮਿਲ ਹੈ। ਬੁਲਾਰਿਆਂ ਨੇ ਕਿਹਾ ਕਿ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 25 ਅਤੇ 26 ਜੁਲਾਈ ਨੂੰ ਸਮੂਹਿਕ ਛੁੱਟੀ ਵਿਚ ਦੋ ਦਿਨਾਂ ਦਾ ਹੋਰ ਵਾਧਾ ਕੀਤਾ ਗਿਆ ਹੈ। ਉਨ੍ਹਾਂ ਸਮੂਹ ਬਿਜਲੀ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਹਮਦਰਦ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਸਮੂਹਿਕ ਛੁੱਟੀ ਅਤੇ ਸੰਘਰਸ਼ੀ ਪ੍ਰੋਗਰਾਮਾਂ ਨੂੰ ਪੂਰੀ ਤਰ੍ਹਾਂ ਕਾਮਯਾਬ ਬਣਾਇਆ ਜਾਵੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਅਤੇ ਪਾਵਰ ਕਾਮ ਪ੍ਰਬੰਧਨ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਲਾਗੂ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਵਿਆਪਕ ਅਤੇ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਲਾਜ਼ਮ ਆਪਣੇ ਹੱਕਾਂ ਦੀ ਪ੍ਰਾਪਤੀ ਤੱਕ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ ਅਤੇ ਇਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਪਾਵਰ ਕਾਮ ਪ੍ਰਬੰਧਨ ਦੀ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਲਾਠੀਚਾਰਜ ਅਤੇ ਫ਼ਰੀਦਕੋਟ ਫਾਰਮੇਸੀ ਟੈੱਸਟ ਨਕਲ ਮਾਮਲੇ ’ਤੇ ਐਡਵੋਕੇਟ ਅਮਿਤ ਅਗਰਵਾਲ ਨੇ ਸਰਕਾਰ ਨੂੰ ਘੇਰਿਆ ਅਗਲੀ ਖ਼ਬਰ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਵਲੋਂ ਕੀਤੀ ਰੋਸ ਰੈਲੀ-ਆਗੂ
Ad Position 24
No active advertisement