05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਅਖੌਤੀ ਸਿੱਖਿਆ ਕ੍ਰਾਂਤੀ ਦੇ ਪ੍ਰਚਾਰ ਲਈ ਵਿਦਿਆਰਥੀਆਂ ਦੇ ਮੋਢੇ ਨਾ ਵਰਤੇ ਸਰਕਾਰ-ਜੀ. ਟੀ. ਯੂ. ਪੰਜਾਬ -

Ad Position 21
No active advertisement
ਅਜੀਤ ਡੈਸਕ 25-07-2026
ਧਰਮਕੋਟ, 24 ਜੁਲਾਈ (ਪਰਮਜੀਤ ਸਿੰਘ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਬਿੰਦਰ ਸਿੰਘ, ਵਿੱਤ ਸਕੱਤਰ ਮਨੋਹਰ ਲਾਲ ਸ਼ਰਮਾ ਤੇ ਪ੍ਰੈੱਸ ਸਕੱਤਰ ਕਰਨੈਲ ਫਿਲੌਰ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੋਢਾ ਵਰਤ ਕੇ ਪੰਜਾਬ ਦੀ ਅਖੌਤੀ ਸਿੱਖਿਆ ਕ੍ਰਾਂਤੀ ਦਾ ਪ੍ਰਚਾਰ ਕੀਤੇ ਜਾਣ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਸੱਤਾ ਮਿਲਦਿਆਂ ਹੀ ਸਰਕਾਰ ਨੇ ਆਪਣੇ ਪ੍ਰਚਾਰ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਹੁਣ ਸਰਕਾਰ ਦੁਆਰਾ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਰਤਿਆ ਜਾ ਰਿਹਾ ਹੈ। ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਜਾ ਰਹੇ ਹਨ ਜਿਨ੍ਹਾਂ ਉੱਪਰ ਵੀ ਮੁੱਖ ਮੰਤਰੀ ਦੀ ਫੋਟੋ ਲੱਗੀ ਹੋਈ ਹੈ| ਆਗੂਆਂ ਨੇ ਇਸ ਦਾ ਸਖਤ ਵਿਰੋਧ ਕਰਦਿਆਂ ਕਿਹਾ ਕਿ ਸਰਕਾਰ ਨੂੰ ਆਪਣੇ ਪ੍ਰਚਾਰ ਲਈ ਪੰਜਾਬ ਦੇ ਸਰਕਾਰੀ ਸਕੂਲਾਂ ਅਤੇ ਖਾਸ ਕਰਕੇ ਵਿਦਿਆਰਥੀਆਂ ਦੇ ਮੋਢੇ ਨਹੀਂ ਵਰਤਣੇ ਚਾਹੀਦੇ। ਸੂਬਾ ਸੀਨੀਅਰ ਮੀਤ ਪ੍ਰਧਾਨ ਤੀਰਥ ਸਿੰਘ ਬਾਸੀ, ਕੁਲਦੀਪ ਪੁਰੇਵਾਲ, ਗੁਰਪ੍ਰੀਤ ਅਮੀਵਾਲ, ਮੀਤ ਪ੍ਰਧਾਨ ਗੁਰਦੀਪ ਸਿੰਘ ਬਾਜਵਾ, ਹਰਿੰਦਰ ਮੱਲੀਆਂ ਅਤੇ ਰਛਪਾਲ ਵੜੈਚ ਨੇ ਕਿਹਾ ਕਿ ਸਰਕਾਰ ਇਸ ਫੋਕੀ ਸ਼ੌਹਰਤਬਾਜ਼ੀ ਨੂੰ ਛੱਡ ਕੇ ਸਕੂਲ ਸਿੱਖਿਆ ਵੱਲ ਧਿਆਨ ਦੇਵ|
Ad Position 22
No active advertisement
ਪਿਛਲੀ ਖ਼ਬਰ ਕੋਆਪ੍ਰੇਟਿਵ ਬੈਂਕ ਮੋਗਾ ਮੂਹਰੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਧਰਨਾ ਲਾਉਣ ਦਾ ਫ਼ੈਸਲਾ ਅਗਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਨੇ ਵੱਖ-ਵੱਖ ਥਾਈਂ ਡੇਂਗੂ ਲਾਰਵੇ ਦੀ ਕੀਤੀ ਚੈਕਿੰਗ
Ad Position 24
No active advertisement