05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਕੋਆਪ੍ਰੇਟਿਵ ਬੈਂਕ ਮੋਗਾ ਮੂਹਰੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਧਰਨਾ ਲਾਉਣ ਦਾ ਫ਼ੈਸਲਾ

Ad Position 21
No active advertisement
ਅਜੀਤ ਡੈਸਕ 25-07-2026
ਮੋਗਾ, 24 ਜੁਲਾਈ (ਸੁਰਿੰਦਰਪਾਲ ਸਿੰਘ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਆਗੂਆਂ ਨੇ ਦੱਸਿਆ ਕਿ ਜਥੇਬੰਦੀ ਦੇ ਫ਼ੈਸਲੇ ਅਨੁਸਾਰ ਜਥੇਬੰਦੀ ਨੇ ਪਹਿਲਾਂ ਮਿਤੀ 13 ਜੂਨ 2026 ਨੂੰ ਕੋਆਪ੍ਰੇਟਿਵ ਬੈਂਕ ਮੋਗਾ ਦੇ ਦਫ਼ਤਰ ਮੂਹਰੇ ਧਰਨਾ ਲਾਇਆ ਸੀ। ਧਰਨੇ ਸਮੇਂ ਕੋਆਪ੍ਰੇਟਿਵ ਬੈਂਕ ਦੇ ਜ਼ਿਲ੍ਹਾ ਮੈਨੇਜਰ ਵਲੋਂ ਜਥੇਬੰਦੀ ਨੂੰ ਗੱਲਬਾਤ ਲਈ ਸੱਦਿਆ ਸੀ। ਗੱਲਬਾਤ ਦੌਰਾਨ ਆਗੂਆਂ ਨੇ ਜ਼ਿਲ੍ਹਾ ਮੈਨੇਜਰ ਨੂੰ ਦੱਸਿਆ ਕਿ ਸਮੁੱਚੇ ਪੰਜਾਬ ਵਿਚ ਜਥੇਬੰਦੀ ਦੇ ਨਾਂਅ ‘ਤੇ ਵੱਖ-ਵੱਖ ਸਰਕਾਰੀ ਬੈਂਕਾਂ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਖਾਤੇ ਖੁੱਲ੍ਹੇ ਹੋਏ ਹਨ। ਜ਼ਿਲ੍ਹਾ ਮੈਨੇਜਰ ਨੇ ਜਥੇਬੰਦੀ ਦੇ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕੇ ਕਾਗ਼ਜ਼ ਕੰਪਲੀਟ ਕਰ ਦੇਵੋ, ਜਥੇਬੰਦੀ ਦੇ ਨਾਂਅ ‘ਤੇ ਖਾਤਾ ਮਿਤੀ 14 ਜੂਨ ਤੱਕ ਖੋਲ੍ਹ ਦਿੱਤਾ ਜਾਵੇਗਾ ਅਤੇ ਮਿਤੀ 14 ਜੂਨ 2026 ਨੂੰ ਕਾਪੀ ਲੈ ਜਾਓ ਪਰ ਜਦ ਕਾਪੀ ਲੈਣ ਗਏ ਤਾਂ ਲੋਕਲ ਮੈਨੇਜਰ ਵਲੋਂ ਟਾਲ-ਮਟੋਲ ਦੀ ਨੀਤੀ ਅਪਣਾਈ ਅਤੇ ਖਾਤਾ ਖੋਲ੍ਹਣ ਤੋਂ ਜਵਾਬ ਦਿੱਤਾ ਜਿਸ ਤੋਂ ਸਾਫ਼ ਜ਼ਾਹਿਰ ਹੈ ਕਿ ਬੈਂਕ ਦਾ ਲੋਕਲ ਮੈਨੇਜਰ ਜਥੇਬੰਦੀ ਦੇ ਨਾਂਅ ‘ਤੇ ਖਾਤਾ ਹੀ ਨਹੀਂ ਖੋਲ੍ਹਣਾ ਚਾਹੁੰਦਾ। ਫਿਰ 18 ਜੁਲਾਈ 2026 ਨੂੰ ਜ਼ਿਲ੍ਹਾ ਮੈਨੇਜਰ ਨਾਲ ਇਸ ਸਬੰਧੀ ਗੱਲਬਾਤ ਕੀਤੀ ਤਾਂ ਉਸ ਸਮੇਂ ਬੈਂਕ ਦੇ ਚਾਰ ਮੁਲਾਜ਼ਮ ਵੀ ਗੱਲਬਾਤ ਵਿਚ ਸ਼ਾਮਿਲ ਸਨ। ਉਸ ਸਮੇਂ ਮੁਲਾਜ਼ਮਾਂ ਦੀ ਹੜਤਾਲ ਚੱਲ ਰਹੀ ਸੀ। ਮੁਲਾਜ਼ਮਾਂ ਦੀ ਹੜਤਾਲ ਚੱਲਦੀ ਹੋਣ ਕਰ ਕੇ ਜ਼ਿਲ੍ਹਾ ਮੈਨੇਜਰ ਨੇ 22 ਜੁਲਾਈ 2026 ਤੱਕ ਜਥੇਬੰਦੀ ਦੇ ਨਾਂਅ ‘ਤੇ ਖਾਤਾ ਖੋਲ੍ਹਣ ਦਾ ਵਾਅਦਾ ਕੀਤਾ ਤੇ ਕਿਹਾ ਕਿ ਜਥੇਬੰਦੀ ਦੇ ਨਾਂਅ ‘ਤੇ ਖਾਤਾ ਖੁੱਲ੍ਹ ਜਾਵੇਗਾ। ਜਦੋਂ ਬੈਂਕ ਦੇ ਲੋਕਲ ਮੈਨੇਜਰ ਅਤੇ ਜ਼ਿਲ੍ਹਾ ਮੈਨੇਜਰ ਨਾਲ 21 ਜੁਲਾਈ 2026 ਨੂੰ ਫ਼ੋਨ ਕਰ ਕੇ ਉਨ੍ਹਾਂ ਦਾ ਵਾਅਦਾ ਯਾਦ ਕਰਾਇਆ ਗਿਆ ਤਾਂ ਦੋਹਾਂ ਹੀ ਮੈਨੇਜਰ ਨੇ ਖਾਤਾ ਖੋਲ੍ਹਣ ਤੋਂ ਜਵਾਬ ਦੇ ਦਿੱਤਾ ਜਿਸ ਤੋਂ ਸਾਫ਼ ਜ਼ਾਹਿਰ ਹੈ ਕਿ ਬੈਂਕ ਮੈਨੇਜਰਾਂ ਵਲੋਂ ਜਥੇਬੰਦੀ ਦੇ ਨਾਂਅ ‘ਤੇ ਖਾਤਾ ਖੋਲ੍ਹਣ ਦੀ ਬਜਾਏ ਤਰ੍ਹਾਂ-ਤਰ੍ਹਾਂ ਦੇ ਨਵੇਂ ਤੋਂ ਨਵੇਂ ਬਹਾਨੇ ਲਾਏ ਜਾ ਰਹੇ ਹਨ ਜਦੋਂ ਕਿ ਪੰਜਾਬ ਵਿਚ ਹਜ਼ਾਰਾਂ ਹੀ ਸਰਕਾਰੀ ਬੈਂਕਾਂ ਵਿਚ ਜਥੇਬੰਦੀ ਦੇ ਨਾਂਅ ‘ਤੇ ਖਾਤੇ ਖੁੱਲ੍ਹੇ ਹੋਏ ਹਨ ਜਿਸ ਕਰ ਕੇ ਜਥੇਬੰਦੀ ਨੇ ਫ਼ੈਸਲਾ ਕੀਤਾ ਕਿ ਮਿਤੀ 27 ਜੁਲਾਈ ਨੂੰ ਕੋਆਪ੍ਰੇਟਿਵ ਬੈਂਕ ਮੋਗਾ ਦੇ ਦਫ਼ਤਰ ਸਾਹਮਣੇ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਅੱਜ ਦੀ ਮੀਟਿੰਗ ਵਿਚ ਜੰਗੀਰ ਸਿੰਘ ਹਿੰਮਤਪੁਰਾ, ਗੁਰਮੀਤ ਸਿੰਘ ਕਿਸ਼ਨਪੁਰਾ, ਇਕਬਾਲ ਸਿੰਘ ਸਿੰਘਾਂਵਾਲਾ, ਗੁਰਚਰਨ ਸਿੰਘ ਰਾਮਾ, ਗੁਰਦੇਵ ਸਿੰਘ ਕਿਸ਼ਨਪੁਰਾ, ਨਛੱਤਰ ਸਿੰਘ ਝੰਡੇਵਾਲਾ, ਬਲਜੀਤ ਸਿੰਘ ਸੁਖਾਨੰਦ, ਬੂਟਾ ਸਿੰਘ ਭਾਗੀਕੇ, ਗੁਰਦੇਵ ਸਿੰਘ ਵਰ੍ਹੇ, ਕੇਵਲ ਕ੍ਰਿਸ਼ਨ ਬੱਧਨੀ, ਕੁਲਦੀਪ ਕੌਰ ਕੁੱਸਾ ਅਤੇ ਕਰਮਜੀਤ ਕੌਰ ਹਿੰਮਤਪੁਰਾ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ਕਾਨਵੈਂਟ ਸਕੂਲ ਵਿਖੇ ਚਿਤਕਾਰਾ ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਅਗਲੀ ਖ਼ਬਰ ਅਖੌਤੀ ਸਿੱਖਿਆ ਕ੍ਰਾਂਤੀ ਦੇ ਪ੍ਰਚਾਰ ਲਈ ਵਿਦਿਆਰਥੀਆਂ ਦੇ ਮੋਢੇ ਨਾ ਵਰਤੇ ਸਰਕਾਰ-ਜੀ. ਟੀ. ਯੂ. ਪੰਜਾਬ -
Ad Position 24
No active advertisement