05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਕੌਮੀ ਇਨਸਾਫ਼ ਮੋਰਚਾ ਮੋਹਾਲੀ ਵਲੋਂ 28 ਨੂੰ ਕਿਸਾਨ ਭਵਨ ਚੰਡੀਗੜ੍ਹ ਵਿਖੇ ਮੀਟਿੰਗ

Ad Position 21
No active advertisement
ਅਜੀਤ ਡੈਸਕ 25-07-2026
ਮੋਗਾ, 24 ਜੁਲਾਈ (ਸੁਰਿੰਦਰਪਾਲ ਸਿੰਘ)-ਕੌਮੀ ਇਨਸਾਫ਼ ਮੋਰਚਾ ਮੋਹਾਲੀ ਚੰਡੀਗੜ੍ਹ ਦੀ ਬੀਤੇ ਦਿਨ ਮੋਰਚੇ ਦੇ ਆਗੂਆਂ ਅਤੇ ਤਾਲਮੇਲ ਕਮੇਟੀ ਦੇ ਮੈਂਬਰਾਂ ਦੀ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ਵਿਚ ਵਿਚਾਰ-ਵਟਾਂਦਰੇ ਉਪਰੰਤ ਫ਼ੈਸਲਾ ਕੀਤਾ ਗਿਆ ਕਿ ਕਿਸਾਨ ਜਥੇਬੰਦੀਆਂ ਅਤੇ ਮੋਰਚੇ ਦੇ ਕੁਝ ਆਗੂਆਂ ਦੇ ਰੁਝੇਵਿਆਂ ਕਾਰਨ 24 ਜੁਲਾਈ ਨੂੰ ਕਿਸਾਨ ਭਵਨ, ਚੰਡੀਗੜ੍ਹ ਵਿਖੇ ਹੋਣ ਵਾਲੀ ਮੀਟਿੰਗ ਹੁਣ 28 ਜੁਲਾਈ 2026 ਨੂੰ ਸਵੇਰੇ 11 ਵਜੇ ਹੋਵੇਗੀ। ਮੀਟਿੰਗ ਦੌਰਾਨ 15 ਅਗਸਤ ਨੂੰ ਗਵਰਨਰ ਹਾਊਸ ਵੱਲ ਕੀਤੇ ਜਾਣ ਵਾਲੇ ਮਾਰਚ ਅਤੇ ਆਰ-ਪਾਰ ਦੇ ਸੰਘਰਸ਼ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਇਸ ਮੌਕੇ ਸੂਬੇ ਭਰ ਵਿਚ ਚੱਲਣ ਵਾਲੀ ਮੁਹਿੰਮ ਲਈ ਵੱਖ-ਵੱਖ ਜ਼ਿੰਮੇਵਾਰੀਆਂ ਅਤੇ ਡਿਊਟੀਆਂ ਵੀ ਸੌਂਪੀਆਂ ਜਾਣਗੀਆਂ। ਕੌਮੀ ਇਨਸਾਫ਼ ਮੋਰਚਾ ਵਲੋਂ ਸਮੂਹ ਧਾਰਮਿਕ, ਸਮਾਜਿਕ ਅਤੇ ਕਿਸਾਨ ਜਥੇਬੰਦੀਆਂ, ਨਿਹੰਗ ਸਿੰਘ ਜਥੇਬੰਦੀਆਂ, ਸਾਰੀਆਂ ਸੰਪਰਦਾਵਾਂ, ਸੰਤ-ਮਹਾਂਪੁਰਸ਼ਾਂ, ਢਾਡੀ ਜਥਿਆਂ, ਰਾਗੀ ਸਿੰਘਾਂ, ਪਾਠੀ ਸਿੰਘਾਂ, ਇਨਸਾਫ਼ ਪਸੰਦ ਲੋਕਾਂ ਅਤੇ ਸਮੂਹ ਪੰਜਾਬ ਵਾਸੀਆਂ ਨੂੰ ਬੇਨਤੀ ਕੀਤੀ ਗਈ ਕਿ ਉਹ 28 ਜੁਲਾਈ ਨੂੰ ਕਿਸਾਨ ਭਵਨ ਚੰਡੀਗੜ੍ਹ ਵਿਖੇ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਿਲ ਹੋ ਕੇ 15 ਅਗਸਤ ਦੇ ਸੰਘਰਸ਼ ਨੂੰ ਕਾਮਯਾਬ ਬਣਾਉਣ ਲਈ ਆਪਣੀ ਭੂਮਿਕਾ ਨਿਭਾਉਣ। ਮੋਰਚੇ ਨੇ ਕਿਹਾ ਕਿ ਪੰਜਾਬ ਦੇ ਲਗ-ਪਗ 13 ਹਜ਼ਾਰ ਪਿੰਡਾਂ ਵਿਚੋਂ ਜੇਕਰ ਹਰ ਪਿੰਡ ਤੋਂ ਘੱਟੋ-ਘੱਟ ਪੰਜ-ਪੰਜ ਸਾਥੀ 15 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ‘ਤੇ ਪਹੁੰਚਣ ਅਤੇ ਸਰਕਾਰਾਂ ਨੂੰ ਲੋਕਾਂ ਦੀ ਆਵਾਜ਼ ਸੁਣਨ ਲਈ ਮਜਬੂਰ ਹੋਣਾ ਪਵੇਗਾ। ਮੋਰਚੇ ਨੇ ਕਿਹਾ ਕਿ ਬੰਦੀ ਸਿੰਘਾਂ ਨੇ ਆਪਣੇ ਨਿੱਜੀ ਹਿਤਾਂ ਲਈ ਨਹੀਂ, ਸਗੋਂ ਪੰਥ ਅਤੇ ਕੌਮ ਲਈ ਆਪਣਾ ਜੀਵਨ ਸਮਰਪਿਤ ਕੀਤਾ ਹੈ। ਹੁਣ ਸਮਾਂ ਆ ਗਿਆ ਹੈ ਕਿ ਅਸੀਂ ਸਾਰੇ ਆਪਣਾ ਨੈਤਿਕ ਅਤੇ ਸਮਾਜਿਕ ਫ਼ਰਜ਼ ਨਿਭਾਉਂਦੇ ਹੋਏ ਇਸ ਸੰਘਰਸ਼ ਵਿਚ ਆਪਣਾ ਯੋਗਦਾਨ ਪਾਈਏ। ਕੌਮੀ ਇਨਸਾਫ਼ ਮੋਰਚਾ ਨੇ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ 15 ਅਗਸਤ ਦੇ ਇਤਿਹਾਸਕ ਇਕੱਠ ਨੂੰ ਸਫਲ ਬਣਾਉਣ ਲਈ ਅੱਜ ਤੋਂ ਹੀ ਆਪਣੇ-ਆਪਣੇ ਇਲਾਕਿਆਂ ਵਿਚ ਤਿਆਰੀਆਂ ਸ਼ੁਰੂ ਕੀਤੀਆਂ ਜਾਣ।
Ad Position 22
No active advertisement
ਪਿਛਲੀ ਖ਼ਬਰ ਭਲੂਰ ’ਚ ਬੀਤੀ ਰਾਤ 30 ਤੋਂ 35 ਖੇਤੀਬਾੜੀ ਮੋਟਰਾਂ ਦੀਆਂ ਤਾਰਾਂ ਚੋਰੀ ਕਿਸਾਨਾਂ ‘ਚ ਭਾਰੀ ਰੋਸ ਅਗਲੀ ਖ਼ਬਰ ਦਿੱਲੀ ’ਚ ਪ੍ਰਦਰਸ਼ਨ ਕਰ ਰਹੇ ਬੱਚਿਆਂ ’ਤੇ ਕੀਤੇ ਗਏ ਅੰਨ੍ਹੇ ਤਸ਼ੱਦਦ ਲਈ ਸਿਵਲ ਸੁਸਾਇਟੀ ਉੱਤਰੇਗੀ ਵਿਰੋਧ ਵਿਚ-ਅਜੇ ਸੂਦ, ਡ...
Ad Position 24
No active advertisement