05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਗੁਰੂ ਨਾਨਕ ਕਾਲਜ ਮੋਗਾ ਦੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਜ਼ੀਫ਼ੇ ਵੰਡੇ

Ad Position 21
No active advertisement
ਅਜੀਤ ਡੈਸਕ 25-07-2026
ਮੋਗਾ, 24 ਜੁਲਾਈ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਦੇ ਪ੍ਰਬੰਧ ਅਧੀਨ ਚੱਲ ਰਹੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਨਾਨਕ ਕਾਲਜ ਮੋਗਾ ਵਿਖੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਇਕ ਲੱਖ ਇਕਾਹਠ ਹਜ਼ਾਰ ਰੁਪਏ ਦੇ ਅੰਮ੍ਰਿਤਧਾਰੀ ਵਜ਼ੀਫ਼ੇ ਵੰਡੇ ਗਏ। ਕਾਲਜ ਵਿਚ ਹੋਏ ਵਜ਼ੀਫ਼ਾ ਵੰਡ ਸਮਾਰੋਹ ਦੀ ਆਰੰਭਤਾ ਕਾਲਜ ਦੇ ਵਿਦਿਆਰਥੀਆਂ ਜਸਪਿੰਦਰ ਸਿੰਘ ਅਤੇ ਬਲਜਿੰਦਰ ਸਿੰਘ ਦੇ ਕੀਰਤਨੀ ਜਥੇ ਵਲੋਂ ਗੁਰਬਾਣੀ ਸ਼ਬਦ ਗਾਇਨ ਰਾਹੀਂ ਕੀਤੀ ਗਈ। ਇਸ ਸਮਾਗਮ ਵਿਚ ਕਾਲਜ ਦੀ ਲੋਕਲ ਮੈਨੇਜਮੈਂਟ ਕਮੇਟੀ ਦੇ ਐਡੀਸ਼ਨਲ ਸਕੱਤਰ ਸੰਜੀਤ ਸਿੰਘ ਸੰਨੀ ਗਿੱਲ ਇੰਚਾਰਜ ਹਲਕਾ ਮੋਗਾ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨੂੰ ਤਕਰੀਬਨ ਇਕ ਲੱਖ ਇਕਾਹਠ ਹਜ਼ਾਰ ਰੁਪਏ ਦੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਵਜ਼ੀਫ਼ੇ ਵੰਡੇ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੁਨਿਆਵੀ ਵਿੱਦਿਆ ਦੇ ਨਾਲ-ਨਾਲ ਧਾਰਮਿਕ ਵਿੱਦਿਆ ਤੇ ਨੈਤਿਕ ਗੁਣਾਂ ਦੇ ਧਾਰਨੀ ਹੋਣ ਲਈ ਪ੍ਰੇਰਿਤ ਕੀਤਾ ਅਤੇ ਕਾਲਜ ਵਿਦਿਆਰਥੀਆਂ ਨੂੰ ਹਰ ਪ੍ਰਕਾਰ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੀ ਗੱਲ ਕਹੀ। ਕਾਲਜ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਸੰਜੀਤ ਸਿੰਘ ਸੰਨੀ ਗਿੱਲ ਨੂੰ ਜੀ ਆਇਆਂ ਆਖਦੇ ਹੋਏ ਉਨ੍ਹਾਂ ਦੁਆਰਾ ਕਾਲਜ ਦੀ ਬਿਹਤਰੀ ਲਈ ਕੀਤੇ ਜਾ ਰਹੇ ਉੱਦਮਾਂ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਉਹ ਕਾਲਜ ਦੀ ਪ੍ਰਫੁੱਲਤਾ ਲਈ ਹਰੇਕ ਖੇਤਰ ਕਾਲਜ ਨੂੰ ਬਹੁਤ ਸਹਿਯੋਗ ਕਰਦੇ ਹਨ। ਕਾਲਜ ਦੇ ਧਾਰਮਿਕ ਲੈਕਚਰਾਰ ਦਵਿੰਦਰਪਾਲ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਦੱਸਿਆ। ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਧਾਰਮਿਕ ਵਜ਼ੀਫ਼ਿਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਹਰ ਸਾਲ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਕ੍ਰਮਵਾਰ ਦਸਵੀਂ ਤੱਕ 4 ਹਜ਼ਾਰ ਰੂਪੈ, ਬਾਰ੍ਹਵੀਂ ਤੱਕ 5500 ਰੂਪੈ, ਗਰੈਜੂਏਸ਼ਨ ਤੱਕ 8500 ਰੂਪੈ ਅਤੇ ਪੋਸਟ ਗ੍ਰੈਜੂਏਟ ਦੇ ਵਿਦਿਆਰਥੀਆਂ ਨੂੰ 10500 ਰੁਪਏ ਅੰਮ੍ਰਿਤਧਾਰੀ ਵਜ਼ੀਫ਼ਾ ਦਿੱਤਾ ਜਾਂਦਾ ਹੈ। ਸਮਾਗਮ ਦੇ ਅਖੀਰ ਵਿਚ ਧੰਨਵਾਦੀ ਸ਼ਬਦ ਬੋਲਦਿਆਂ ਡਾ. ਮਨਪ੍ਰੀਤ ਕੌਰ ਨੇ ਆਏ ਹੋਏ ਮੁੱਖ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਜੀਵਨ ਦੇ ਹਰੇਕ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਸਫ਼ਾਈ ਸੇਵਕਾਂ ’ਤੇ ਪੁਲਿਸ ਪ੍ਰਸ਼ਾਸਨ ਵਲੋਂ ਲਾਠੀਚਾਰਜ ਕਰਨਾ ਅਤਿ ਨਿੰਦਣਯੋਗ-ਬਹਿਰਾਮ ਕੇ ਅਗਲੀ ਖ਼ਬਰ ਨੀਟ ਪ੍ਰੀਖਿਆ ਵਿਚ ਪੰਜਾਬ ’ਚ ਪਹਿਲਾ ਸਥਾਨ ਹਾਸਿਲ ਕਰਨ ਵਾਲੀ ਰਮਨੀਤ ਕੌਰ ਨੂੰ ਰਾਜਵਿੰਦਰ ਸਿੰਘ ਨੇ ਕੀਤਾ ਸਨਮਾਨਿਤ
Ad Position 24
No active advertisement