05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਬਰਨਾਲਾ ਸਫ਼ਾਈ ਸੇਵਕਾਂ ’ਤੇ ਪੁਲਿਸ ਪ੍ਰਸ਼ਾਸਨ ਵਲੋਂ ਲਾਠੀਚਾਰਜ ਕਰਨਾ ਅਤਿ ਨਿੰਦਣਯੋਗ-ਬਹਿਰਾਮ ਕੇ

Ad Position 21
No active advertisement
ਅਜੀਤ ਡੈਸਕ 25-07-2026
ਧਰਮਕੋਟ, 24 ਜਲਾਈ (ਪਰਮਜੀਤ ਸਿੰਘ)-ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਬਲਵੰਤ ਸਿੰਘ ਬਹਿਰਾਮ ਕੇ ਸੂਬਾ ਪ੍ਰਧਾਨ ਬੀ.ਕੇ.ਯੂ. ਬਹਿਰਾਮ ਕੇ, ਸੂਬਾ ਸਕੱਤਰ ਗੁਰਮੇਲ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਜਗਰੂਪ ਸਿੰਘ ਰੰਡਿਆਲਾ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੀਤੇ ਦਿਨ ਬਰਨਾਲਾ ‘ਚ ਆਪਣੀਆਂ ਹੱਕੀ ਮੰਗਾਂ ਸਬੰਧੀ ਕਰੇ ਪ੍ਰਦਰਸ਼ਨਕਾਰੀ ਸਫ਼ਾਈ ਸੇਵਕਾਂ ‘ਤੇ ਪੁਲਿਸ ਪ੍ਰਸ਼ਾਸਨ ਵਲੋਂ ਬੀਬੀਆਂ ‘ਤੇ ਅੰਨ੍ਹੇਵਾਹ ਲਾਠੀਚਾਰਜ ਕਰਕੇ ਲਹੂ ਲੁਹਾਨ ਕੀਤਾ ਗਿਆ ਕੀ ਇਹ ਰਾਜ ਆ ਸਾਡੇ ਪੰਜਾਬ ‘ਚ, ਕੀ ਸਾਡੇ ਪੰਜਾਬ ‘ਚ ਕਦੋਂ ਤੱਕ ਅੱਤਿਆਚਾਰ ਸਹਿਣ ਕਰਾਂਗੇ ਅਸੀ ਕੀ ਸਾਡੇ ਦੇਸ਼ ਦਾ ਸੰਵਿਧਾਨ ਇਹ ਕਹਿੰਦਾ ਜੇ ਕੋਈ ਆਪਣੇ ਹੱਕ ਮੰਗੇ ਉਨ੍ਹਾਂ ‘ਤੇ ਲਾਠੀਚਾਰਜ ਕਰਕੇ ਉਨ੍ਹਾਂ ਦੇ ਹੱਕਾਂ ‘ਤੇ ਡਾਕਾ ਮਾਰਨਾ ਇਹ ਸੰਭਵ ਨਹੀ ਹੈ। ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਜਥੇਬੰਦੀ ਮੰਗ ਕਰਦੀ ਹੈ ਕਿ ਪੰਜਾਬ ‘ਚ ਲੰਮੇ ਸਮੇਂ ਤੋਂ ਕੰਮ ਕਰ ਰਹੇ ਕੱਚੇ ਸਫ਼ਾਈ ਸੇਵਕਾਂ ਨੂੰ ਪੱਕਿਆਂ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਨੀਟ ਦਾ ਪੇਪਰ ਲੀਕ ਹੋਣ ਤੇ ਦਿੱਲੀ ਜੰਤਰ ਮੰਤਰ ‘ਤੇ ਵੱਡੀ ਗਿਣਤੀ ਵਿਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਤੇ ਦਿੱਲੀ ਪੁਲਿਸ ਪ੍ਰਸ਼ਾਸਨ ਵਲੋਂ ਅੰਨਾ ਤਸ਼ੱਦਦ ਕਰਕੇ ਹੱਕ ਮੰਗ ਰਹੇ ਵਿਦਿਆਰਥੀਆਂ ਦੇ ਹੱਕ ਮਾਰੇ ਜਾ ਰਹੇ ਹਨ ਇਸੇ ਪ੍ਰਦਰਸ਼ਨ ਦੌਰਾਨ ਪੁਲਿਸ ਪ੍ਰਸ਼ਾਸਨ ਵਲੋਂ ਲਾਠੀਚਾਰਜ ਦੌਰਾਨ ਬੇਟੀ ਦੀ ਮੌਤ ਹੋ ਜਾਣਾ ਮੰਦਭਾਗੀ ਘਟਨਾ ਵਾਪਰੀ ਹੈ। ਅਸੀ ਸਮੂਹ ਜਥੇਬੰਦੀ ਵਲੋਂ ਉਸ ਬੇਟੀ ਨੂੰ ਸਰਧਾ ਦੇ ਫ਼ੁੱਲ ਭੇਟ ਕਰਦੇ ਹੋਏ ਕੇਂਦਰ ਸਰਕਾਰ ਤੋਂ ਮੰਗ ਕਰਦੇ ਹਾਂ ਆਪਣੇ ਹੱਕਾਂ ਦੀ ਖ਼ਾਤਰ ਸਹੀਦ ਹੋਈ ਬੇਟੀ ਦੇ ਪਰਿਵਾਰ ਨੂੰ ਬਣਦਾ ਮੁਆਵਜ਼ਾ ਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇ। ਆਪਣੇ ਹੱਕ ਮੰਗਣ ਦਾ ਹੱਕ ਪ੍ਰਾਪਤ ਕਰਨ ਲਈ ਧਰਨਾ ਪ੍ਰਦਰਸ਼ਨ ਕਰਨਾ ਹਰੇਕ ਨਾਗਰਿਕ ਦਾ ਮੌਲਿਕ ਅਧਿਕਾਰ ਹੈ। ਇਸ ਮੌਕੇ ਤੋਤਾ ਸਿੰਘ ਬਹਿਰਾਮ ਕੇ, ਬਾਜ ਸਿੰਘ ਸੰਗਲਾ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੀਟ ਪੇਪਰ ਲੀਕ ਮਾਮਲੇ ’ਤੇ ਜੰਤਰ ਮੰਤਰ ’ਤੇ ਸੰਘਰਸ਼ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ ਅਤਿ ਨਿੰਦਣਯੋਗ-ਮਾਨ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਮੋਗਾ ਦੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਜ਼ੀਫ਼ੇ ਵੰਡੇ
Ad Position 24
No active advertisement