05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਨੀਟ ਪੇਪਰ ਲੀਕ ਮਾਮਲੇ ’ਤੇ ਜੰਤਰ ਮੰਤਰ ’ਤੇ ਸੰਘਰਸ਼ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ ਅਤਿ ਨਿੰਦਣਯੋਗ-ਮਾਨ

Ad Position 21
No active advertisement
ਅਜੀਤ ਡੈਸਕ 25-07-2026
ਮੋਗਾ, 24 ਜੁਲਾਈ (ਸੁਰਿੰਦਰਪਾਲ ਸਿੰਘ)-ਅੱਜ ਮੋਗਾ ਵਿਖੇ ਸੀਨੀਅਰ ਕਾਂਗਰਸੀ ਆਗੂ ਮਨਜੀਤ ਸਿੰਘ ਮਾਨ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਤੇ ਕੌਂਸਲਰ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨੀਟ ਪੇਪਰ ਲੀਕ ਹੋਣ ਦੇ ਮਾਮਲੇ ‘ਤੇ ਭਾਰਤ ਦੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਤੇ ਲੀਕ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਪਿਛਲੇ ਇਕ ਮਹੀਨੇ ਤੋਂ ਭਾਰਤ ਦੇ ਕੋਨੇ-ਕੋਨੇ ਤੋਂ ਨੌਜਵਾਨ ਮੁੰਡੇ ਕੁੜੀਆਂ ਹਜ਼ਾਰਾਂ ਦੀ ਤਾਦਾਦ ਵਿਚ ਜੰਤਰ ਮੰਤਰ ਦਿੱਲੀ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਵਿਦਿਆਰਥੀਆਂ ਨਾਲ ਗੱਲਬਾਤ ਕਰਨ ਦੀ ਥਾਂ ਕੇਂਦਰ ਦੀ ਭਾਜਪਾ ਸਰਕਾਰ ਤੇ ਦਿੱਲੀ ਦੀ ਭਾਜਪਾ ਸਰਕਾਰ ਨੇ ਪੁਲਿਸ ਤੇ ਹੋਰ ਕੇਂਦਰੀ ਬਲਾਂ ਤੋਂ ਲਾਠੀਚਾਰਜ ਕਰਵਾ ਕੇ ਹਜ਼ਾਰਾਂ ਨੌਜਵਾਨਾਂ ਦੇ ਸੱਟਾਂ ਮਾਰੀਆਂ ਤੇ ਬਲ ਦੇ ਪ੍ਰਯੋਗ ਨਾਲ ਇਸ ਸੰਘਰਸ਼ ਨੂੰ ਕੁਚਲਨ ਦੀ ਕੋਸ਼ਿਸ਼ ਕੀਤੀ। ਪੁਲਿਸ ਦੇ ਲਾਠੀਚਾਰਜ ਨਾਲ ਹਜ਼ਾਰਾਂ ਸੰਘਰਸ਼ਸ਼ੀਲ ਮੁੰਡੇ ਕੁੜੀਆਂ ਦੇ ਸਿਰ ਫਟੇ ਤੇ ਲੱਤਾਂ ਬਾਂਹਾਂ ਟੁੱਟੀਆਂ। ਮਾਨ ਨੇ ਅੱਗੇ ਬੋਲਦਿਆਂ ਕਿਹਾ ਕਿ ਇਹ ਬਹੁਤ ਹੀ ਘਿਣਾਉਣੀ ਤੇ ਨਿੰਦਣਯੋਗ ਕਾਰਵਾਈ ਸੀ ਪਰ ਫਿਰ ਵੀ ਇਨ੍ਹਾਂ ਨੌਜਵਾਨ ਵਿਦਿਆਰਥੀਆਂ ਨੇ ਹਿੰਮਤ ਨਹੀਂ ਹਾਰੀ ਤੇ ਆਪਣਾ ਸੰਘਰਸ਼ ਜਾਰੀ ਰੱਖਿਆ ਕਿਉਂਕਿ ਇਹ ਸੰਘਰਸ਼ ਆਉਣ ਵਾਲੀ ਪੀੜ੍ਹੀ ਲਈ ਨਿਰਨਾਇਕ ਸਾਬਤ ਹੋਵੇਗਾ ਕਿ ਦੇਸ਼ ਨੂੰ ਉਨ੍ਹਾਂ ਡਾਕਟਰਾਂ ਦੀ ਲੋੜ ਹੈ ਜਿਹੜੇ ਨੀਟ ਦੇ ਪੇਪਰ ਲੀਕ ਕਰਵਾ ਕੇ ਪਾਸ ਹੋਣਾ ਚਾਹੁੰਦੇ ਹਨ ਜਾਂ ਉਨ੍ਹਾਂ ਡਾਕਟਰਾਂ ਦੀ ਜੋ ਦਿਨ ਰਾਤ ਪੜ੍ਹਾਈ ਕਰ ਕੇ ਨੀਟ ਦਾ ਪੇਪਰ ਪਾਸ ਕਰਦੇ ਹਨ। ਮਾਨ ਨੇ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਨੀਟ ਦਾ ਪੇਪਰ ਲੀਕ ਹੋਣ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਹੇਮਕੁੰਟ ਸਕੂਲ ਦੇ ਐਨ.ਸੀ.ਸੀ. ਕੈਂਡਿਟਸ ਨੇ ‘’ਰੋਡ ਸੇਫ਼ਟੀ ਡੇਅ’’ ਮਨਾਇਆ ਅਗਲੀ ਖ਼ਬਰ ਬਰਨਾਲਾ ਸਫ਼ਾਈ ਸੇਵਕਾਂ ’ਤੇ ਪੁਲਿਸ ਪ੍ਰਸ਼ਾਸਨ ਵਲੋਂ ਲਾਠੀਚਾਰਜ ਕਰਨਾ ਅਤਿ ਨਿੰਦਣਯੋਗ-ਬਹਿਰਾਮ ਕੇ
Ad Position 24
No active advertisement