05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਸਾਡੀ ਪਹਿਲ-ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ

Ad Position 21
No active advertisement
ਅਜੀਤ ਡੈਸਕ 25-07-2026
ਮੋਗਾ, 24 ਜੁਲਾਈ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਅੱਜ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਆਪਣੇ ਦਫ਼ਤਰ ਵਿਖੇ ਇਲਾਕਾ ਵਾਸੀਆਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਸ਼ਿਕਾਇਤਾਂ ਅਤੇ ਮੰਗਾਂ ਦੇ ਜਲਦ ਨਿਪਟਾਰੇ ਲਈ ਸਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ। ਇਸ ਮੌਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸੇਵਾ ਕਰਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਵਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਬੇਲੋੜੇ ਚੱਕਰ ਨਾ ਲਗਾਉਣੇ ਪੈਣ, ਇਸ ਲਈ ਪ੍ਰਸ਼ਾਸਨ ਨੂੰ ਹੋਰ ਜ਼ਿੰਮੇਵਾਰ ਅਤੇ ਜਵਾਬਦੇਹ ਬਣਾਇਆ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕੇ ਦੇ ਵਿਕਾਸ ਕਾਰਜਾਂ ਦੇ ਨਾਲ-ਨਾਲ ਲੋਕਾਂ ਦੀ ਹਰ ਜਾਇਜ਼ ਸਮੱਸਿਆ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਪ੍ਰਾਪਤ ਸ਼ਿਕਾਇਤਾਂ ‘ਤੇ ਤੁਰੰਤ ਕਾਰਵਾਈ ਕਰ ਕੇ ਲੋਕਾਂ ਨੂੰ ਰਾਹਤ ਦੇਣ ਦੇ ਨਿਰਦੇਸ਼ ਵੀ ਦਿੱਤੇ।
Ad Position 22
No active advertisement
ਪਿਛਲੀ ਖ਼ਬਰ ਮੁੱਖ ਚੋਣ ਅਫ਼ਸਰ ਪੰਜਾਬ ਅਨਿਦਤਾ ਮਿੱਤਰਾ ਵਲੋਂ ਐਸ.ਡੀ.ਐਮ. ਗਗਨਦੀਪ ਨਿਹਾਲ ਸਿੰਘ ਵਾਲਾ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਪੰਜਾਬ ਸਰਕਾਰ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਬੇਵਜ੍ਹਾ ਤੰਗ ਕਰਨ ਦੀ ਬਜਾਏ ਕਾਨੂੰਨੀ ਮਾਨਤਾ ਦੇਵੇ-ਬਲਾਕ ਆਗੂ
Ad Position 24
No active advertisement