05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪਵਿੱਤਰ ਜੀਵਨ ਅਤੇ ਫ਼ਲਸਫ਼ੇ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਦਾ ਉਪਰਾਲਾ

Ad Position 21
No active advertisement
ਅਜੀਤ ਡੈਸਕ 25-07-2026
ਮੋਗਾ, 24 ਜੁਲਾਈ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਲੁਹਾਰਾ ਤੇ ਜਨੇਰ ਪਿੰਡ ‘ਚ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਗਈ, ਜਿਸ ਦਾ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਲਾਹਾ ਲਿਆ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਗੁਰੂ ਸਾਹਿਬ ਦੇ ਪਵਿੱਤਰ ਜੀਵਨ, ਮਨੁੱਖਤਾਵਾਦੀ ਫ਼ਲਸਫ਼ੇ ਅਤੇ ਸਿੱਖਿਆਵਾਂ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਲਈ ਪਿੰਡਾਂ ਵਿਚ ਵਿਸ਼ੇਸ਼ ਦਸਤਾਵੇਜ਼ੀ ਸ਼ੋਅ ਦਿਖਾਏ ਜਾ ਰਹੇ ਹਨ ਤਾਂ ਜੋ ਨਵੀਂ ਪੀੜ੍ਹੀ ਨੂੰ ਆਪਣੇ ਮਹਾਨ ਅਧਿਆਤਮਕ ਵਿਰਸੇ ਨਾਲ ਜੋੜਿਆ ਜਾ ਸਕੇ। ਲੁਹਾਰਾ ਤੇ ਜਨੇਰ ਵਿਚ ਵਿਸ਼ੇਸ਼ ਵੈਨ ਉੱਪਰ ਲਗਾਈ ਗਈ ਆਧੁਨਿਕ ਵੱਡ-ਅਕਾਰੀ ਐਲ.ਈ.ਡੀ. ਸਕਰੀਨ ਰਾਹੀਂ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਸਮਾਜਿਕ ਬਰਾਬਰੀ ਦੇ ਦਰਸ਼ਨ ਅਤੇ ਲੋਕ-ਭਲਾਈ ਦੀ ਸੋਚ ‘ਤੇ ਆਧਾਰਿਤ 30 ਮਿੰਟ ਦੀ ਇਕ ਬੇਹੱਦ ਪ੍ਰਭਾਵਸ਼ਾਲੀ ਦਸਤਾਵੇਜ਼ੀ ਫ਼ਿਲਮ ਸੰਗਤਾਂ ਦੇ ਸਨਮੁੱਖ ਪੇਸ਼ ਕੀਤੀ, ਜਿਸ ਦੀ ਸੰਗਤ ਵਲੋਂ ਸ਼ਲਾਘਾ ਕੀਤੀ ਗਈ। ਸ਼ੋਅ ਦੇਖਣ ਉਪਰੰਤ ਹਾਜ਼ਰ ਸ਼ਰਧਾਲੂਆਂ ਅਤੇ ਇਲਾਕਾ ਵਾਸੀਆਂ ਨੇ ਖ਼ੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਇਹ ਬਹੁਤ ਹੀ ਇਤਿਹਾਸਕ ਅਤੇ ਵਡਮੁੱਲਾ ਉੱਦਮ ਹੈ ਜਿਸ ਨਾਲ ਸਾਡੀ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਜਾਣੂੰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਦਇਆ, ਪ੍ਰੇਮ, ਆਪਸੀ ਭਾਈਚਾਰੇ ਦੇ ਸੰਦੇਸ਼ ਰਾਹੀਂ ਸਮਾਜ ਨੂੰ ਇਕ ਨਵੀਂ ਸੇਧ ਦਿੱਤੀ, ਜਿਸ ‘ਤੇ ਚੱਲਦਿਆਂ ਸਾਨੂੰ ਸਭ ਨੂੰ ਲੋਕ ਭਲਾਈ ਦੇ ਕਾਰਜਾਂ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਟੂ-ਵੀਲਰ ਯੂਨੀਅਨ ਮੋਗਾ ਵਲੋਂ ਵਿਧਾਇਕਾ ਤੇ ਐਸ.ਡੀ.ਐਮ. ਨੂੰ ਮੰਗ ਪੱਤਰ ਦਿੱਤਾ ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਦੀ ਹਮਾਇਤ ’ਚ ਪੈਨਸ਼ਨਰਾਂ ਨੇ ਡਿਪਟੀ ਕਮਿਸ਼ਨਰ ਮੋਗਾ ਨੂੰ ਮੰਗ ਪੱਤਰ ਦਿੱਤਾ
Ad Position 24
No active advertisement