06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਮਾਈ ਭਾਰਤ ਕੇਂਦਰ ਵਲੋਂ ਵਿੱਦਿਅਕ ਸੰਸਥਾਵਾਂ ਦੇ ਮੁਖੀਆਂ ਨਾਲ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਸੰਬੰਧੀ ਮੀਟਿੰਗ

Ad Position 21
No active advertisement
ਅਜੀਤ ਡੈਸਕ 25-07-2026
ਮੋਗਾ, 24 ਜੁਲਾਈ (ਸੁਰਿੰਦਰਪਾਲ ਸਿੰਘ)-ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਮਾਈ ਭਾਰਤ ਕੇਂਦਰ ਮੋਗਾ ਵਲੋਂ ਮਾਈ ਭਾਰਤ ਪੋਰਟਲ ‘ਤੇ ਨੌਜਵਾਨਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਸਥਾਨਕ ਮੀਟਿੰਗ ਹਾਲ ਵਿਚ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਕਾਲਜਾਂ ਦੇ ਪ੍ਰਿੰਸੀਪਲਾਂ, ਸਰਕਾਰੀ ਸਕੂਲਾਂ ਦੇ ਬਲਾਕ ਮੁਖੀਆਂ ਅਤੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਇਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਹ ਮੀਟਿੰਗ ਮਾਈ ਭਾਰਤ ਮੁੱਖ ਦਫ਼ਤਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਕਰਵਾਈ ਗਈ, ਜਿਨ੍ਹਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਸਕੂਲਾਂ ਅਤੇ ਕਾਲਜਾਂ ਦੇ ਮੁਖੀਆਂ ਦੀ ਮੀਟਿੰਗ ਕਰ ਕੇ ਮਾਈ ਭਾਰਤ ਪੋਰਟਲ ‘ਤੇ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਅਤੇ ਹਰ ਸੰਸਥਾ ਵਿਚ ਮਾਈ ਭਾਰਤ ਨੋਡਲ ਅਫ਼ਸਰ ਅਤੇ ਮਾਈ ਭਾਰਤ ਕੈਂਪਸ ਐੱਮਬੈਸਡਰ ਨਾਮਜ਼ਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੀਟਿੰਗ ਦੀ ਪ੍ਰਧਾਨਗੀ ਕੁਲਪ੍ਰੀਤ ਸਿੰਘ ਏ.ਡੀ.ਸੀ. (ਵਿਕਾਸ) ਮੋਗਾ ਨੇ ਕੀਤੀ। ਆਪਣੇ ਸੰਬੋਧਨ ਵਿਚ ਉਨ੍ਹਾਂ ਨੇ ਸਮੂਹ ਪ੍ਰਿੰਸੀਪਲਾਂ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਰ ਵਿੱਦਿਅਕ ਸੰਸਥਾ ਵਿਚ ਨੌਜਵਾਨਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਹਰ ਸਕੂਲ ਅਤੇ ਕਾਲਜ ਵਿਚ ਇਕ ਮਾਈ ਭਾਰਤ ਨੋਡਲ ਅਫ਼ਸਰ ਅਤੇ ਇਕ ਮਾਈ ਭਾਰਤ ਕੈਂਪਸ ਐੱਮਬੈਸਡਰ ਵਲੰਟੀਅਰ ਨਾਮਜ਼ਦ ਕੀਤਾ ਜਾਵੇ ਤਾਂ ਜੋ ਰਜਿਸਟ੍ਰੇਸ਼ਨ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾ ਸਕੇ। ਮੀਟਿੰਗ ਦੌਰਾਨ ਜ਼ਿਲ੍ਹਾ ਯੂਥ ਅਫ਼ਸਰ ਗੁਰਪ੍ਰੀਤ ਸਿੰਘ ਵਲੋਂ ਮਾਈ ਭਾਰਤ ਦੀਆਂ ਵੱਖ-ਵੱਖ ਗਤੀਵਿਧੀਆਂ, ਵਲੰਟੀਅਰ ਮੌਕਿਆਂ, ਐਕਸਪੀਰੀਐਂਸ਼ਲ ਲਰਨਿੰਗ ਪ੍ਰੋਗਰਾਮਾਂ ਅਤੇ ਨੌਜਵਾਨਾਂ ਲਈ ਉਪਲਬਧ ਮੌਕਿਆਂ ਬਾਰੇ ਵਿਸਤਰਿਤ ਪਾਵਰ ਪੁਆਇੰਟ ਪ੍ਰਜ਼ੇਂਟੇਸ਼ਨ ਦਿੱਤੀ ਗਈ। ਉਨ੍ਹਾਂ ਨੇ ਮਾਈ ਭਾਰਤ ਪੋਰਟਲ ‘ਤੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਅਤੇ ਇਸ ਦੇ ਲਾਭਾਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਸਮੂਹ ਵਿੱਦਿਅਕ ਸੰਸਥਾਵਾਂ ਨੂੰ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਪੋਰਟਲ ਨਾਲ ਜੋੜਨ ਦੀ ਅਪੀਲ ਕੀਤੀ। ਮੀਟਿੰਗ ਵਿਚ ਹਾਜ਼ਰ ਸਮੂਹ ਵਿੱਦਿਅਕ ਸੰਸਥਾਵਾਂ ਦੇ ਮੁਖੀਆਂ ਨੇ ਮਾਈ ਭਾਰਤ ਦੀ ਇਸ ਪਹਿਲ ਦਾ ਸਵਾਗਤ ਕਰਦਿਆਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਆਪਣੇ-ਆਪਣੇ ਸੰਸਥਾਨਾਂ ਵਿਚ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਮਾਈ ਭਾਰਤ ਪੋਰਟਲ ਨਾਲ ਜੋੜਨ ਲਈ ਜਾਗਰੂਕਤਾ ਗਤੀਵਿਧੀਆਂ ਚਲਾਉਣ ਦਾ ਸੰਕਲਪ ਪ੍ਰਗਟਾਇਆ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ਪੁਲਿਸ ਵਲੋਂ ਜੰਤਰ ਮੰਤਰ ’ਤੇ ਨੌਜਵਾਨਾਂ ਦੀ ਕੁੱਟਮਾਰ ਦੀ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਵਲੋਂ ਨਿਖੇਧੀ ਅਗਲੀ ਖ਼ਬਰ ਬਰਨਾਲਾ ’ਚ ਸਫ਼ਾਈ ਸੇਵਕਾਂ ਦਾ ਹੱਕ ਮੰਗਣਾ ਵੀ ਬਣ ਗਿਆ ਗੁਨਾਹ-ਮਾਲਵਿਕਾ ਸੂਦ
Ad Position 24
No active advertisement