06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਦਿੱਲੀ ਪੁਲਿਸ ਵਲੋਂ ਜੰਤਰ ਮੰਤਰ ’ਤੇ ਨੌਜਵਾਨਾਂ ਦੀ ਕੁੱਟਮਾਰ ਦੀ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਵਲੋਂ ਨਿਖੇਧੀ

Ad Position 21
No active advertisement
ਅਜੀਤ ਡੈਸਕ 25-07-2026
ਮੋਗਾ, 24 ਜੁਲਾਈ (ਸੁਰਿੰਦਰਪਾਲ ਸਿੰਘ)-ਮਾਸਟਰ ਸੁਰਜੀਤ ਸਿੰਘ ਗਗੜਾ ਸੂਬਾ ਪ੍ਰਧਾਨ, ਹਰਭਜਨ ਸਿੰਘ ਖੁੰਗਰ ਜਨਰਲ ਸਕੱਤਰ, ਰਾਮ ਕ੍ਰਿਸ਼ਨ ਧਰਮਕੋਟ ਪ੍ਰੈੱਸ ਸਕੱਤਰ, ਮੁਖ਼ਤਿਆਰ ਸਿੰਘ ਢੋਲਣ ਸਹਾਇਕ ਵਿੱਤ ਸਕੱਤਰ, ਮੁਰਾਰੀ ਲਾਲ ਸੀਨੀਅਰ ਮੀਤ ਪ੍ਰਧਾਨ ਅਤੇ ਹਰਜੀਤ ਸਿੰਘ ਸਿੰਘਾਂਵਾਲਾ ਮੈਂਬਰ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਵਲੋਂ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਦਿੱਲੀ ਪੁਲਿਸ ਵਲੋਂ ਜੰਤਰ ਮੰਤਰ ਉੱਪਰ ਨੀਟ ਪ੍ਰੀਖਿਆ ਦੇ ਪੇਪਰ ਲੀਕ ਦੇ ਵਿਰੋਧ ਵਿਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਉੱਪਰ ਕੀਤੇ ਅੰਨ੍ਹੇ ਤਸ਼ੱਦਦ ਦੀ ਨਿਖੇਧੀ ਕਰਦੀ ਹੈ ਅਤੇ ਨੌਜਵਾਨਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ਦੀ ਪੂਰਨ ਹਮਾਇਤ ਕਰਦੀ ਹੈ। ਇਸੇ ਤਰ੍ਹਾਂ ਹੀ ਪੰਜਾਬ ਪੁਲਿਸ ਵਲੋਂ ਪਟਿਆਲਾ ਵਿਖੇ ਬਿਜਲੀ ਕਾਮਿਆਂ ਵਲੋਂ ਕੀਤੇ ਜਾ ਰਹੇ ਸ਼ਾਂਤਮਈ ਸੰਘਰਸ਼ ਦੌਰਾਨ ਕੀਤੇ ਗਏ ਲਾਠੀਚਾਰਜ ਦੀ ਨਿਖੇਧੀ ਕਰਦੀ ਹੈ ਤੇ ਬਿਜਲੀ ਕਾਮਿਆਂ ਵਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕਰਦੀ ਹੈ ਅਤੇ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਲਈ ਕੀਤੇ ਜਾ ਰਹੇ ਸ਼ਾਂਤਮਈ ਰੋਸ ਮਾਰਚ ਦੌਰਾਨ ਪੰਜਾਬ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ ਤੇ ਉਨ੍ਹਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ਦੀ ਪੂਰਨ ਹਮਾਇਤ ਕਰਦੀ ਹੈ। ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਕੇਂਦਰ ਦੀ ਬੀ.ਜੇ.ਪੀ. ਸਰਕਾਰ ਤੋਂ ਮੰਗ ਕਰਦੀ ਹੈ ਕਿ ਕੇਂਦਰੀ ਸਿੱਖਿਆ ਮੰਤਰੀ ਨੂੰ ਤੁਰੰਤ ਬਰਖ਼ਾਸਤ ਕਰੇ ਅਤੇ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਤੋਂ ਮੰਗ ਕਰਦੀ ਹੈ ਕਿ ਬਿਜਲੀ ਕਾਮਿਆਂ ਅਤੇ ਸਫ਼ਾਈ ਕਾਮਿਆਂ ਦੀਆਂ ਮੰਗਾਂ ਨੂੰ ਮੰਨ ਕੇ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ ਅਤੇ ਦੋਸ਼ੀ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ। ਇਸ ਸਮੇਂ ਹੋਰਨਾਂ ਤੋਂ ਸੁਖਪਾਲ ਸਿੰਘ ਲਹਿਰਾ ਜਨਰਲ ਸਕੱਤਰ, ਮਾਸਟਰ ਜੰਗੀਰ ਸਿੰਘ ਬੱਧਨੀ ਕਲਾਂ ਵਿੱਤ ਸਕੱਤਰ ਅਤੇ ਬਲਦੇਵ ਸਿੰਘ ਭੰਗੂ ਮੀਤ ਪ੍ਰਧਾਨ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਮੋਗਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਦਿਵਸ ਸਮਾਗਮ ਅਨਾਜ ਮੰਡੀ ਵਿਖੇ ਪੂਰੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ ਅਗਲੀ ਖ਼ਬਰ ਮਾਈ ਭਾਰਤ ਕੇਂਦਰ ਵਲੋਂ ਵਿੱਦਿਅਕ ਸੰਸਥਾਵਾਂ ਦੇ ਮੁਖੀਆਂ ਨਾਲ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਸੰਬੰਧੀ ਮੀਟਿੰਗ
Ad Position 24
No active advertisement