06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਆਜ਼ਾਦੀ ਦਿਵਸ ਸਮਾਗਮ ਅਨਾਜ ਮੰਡੀ ਵਿਖੇ ਪੂਰੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ

Ad Position 21
No active advertisement
ਅਜੀਤ ਡੈਸਕ 25-07-2026
ਮੋਗਾ, 24 ਜੁਲਾਈ (ਸੁਰਿੰਦਰਪਾਲ ਸਿੰਘ)-ਸਾਲ 2026 ਦਾ 15 ਅਗਸਤ ਆਜ਼ਾਦੀ ਦਿਵਸ ਸਮਾਗਮ ਅਨਾਜ ਮੰਡੀ ਮੋਗਾ ਵਿਖੇ ਪੂਰੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ਼) ਜਸਪਿੰਦਰ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਆਜ਼ਾਦੀ ਦਿਵਸ ਸਮਾਰੋਹ ਦੇ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਆਯੋਜਿਤ ਪਲੇਠੀ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਸਮੇਂ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕੁਲਪ੍ਰੀਤ ਸਿੰਘ, ਪੁਲਿਸ ਵਿਭਾਗ ਅਤੇ ਹੋਰ ਵੀ ਸਮੂਹ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ। ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿਚ ਮੌਜੂਦ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਡਿਊਟੀਆਂ ਸੌਂਪੀਆਂ। ਉਨ੍ਹਾਂ ਅਧਿਕਾਰੀਆਂ ਨੂੰ ਦੱਸਿਆ ਕਿ ਉਹ ਆਜ਼ਾਦੀ ਦਿਵਸ ਸਮਾਰੋਹ ਸਬੰਧੀ ਆਪਣੇ-ਆਪਣੇ ਵਿਭਾਗ ਨਾਲ ਸਬੰਧਿਤ ਕੰਮਾਂ ਪ੍ਰਤੀ ਡਿਊਟੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ, ਤਾਂ ਜੋ ਇਸ ਰਾਸ਼ਟਰੀ ਸਮਾਰੋਹ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦੱਸਿਆ ਕਿ ਇਸ ਮੌਕੇ ‘ਤੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਅਤੇ ਪੀ.ਟੀ. ਸ਼ੋਅ ਪੇਸ਼ ਕੀਤਾ ਜਾਵੇਗਾ ਅਤੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡ ਤੇ ਐਨ.ਸੀ.ਸੀ. ਕੈਡਟਾਂ ਵਲੋਂ ਮਾਰਚ ਪਾਸਟ ਰਾਹੀਂ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸਭਿਆਚਾਰਕ ਪ੍ਰੋਗਰਾਮ ਅਤੇ ਮਾਰਚ ਪਾਸਟ ਦੀਆਂ ਰਿਹਰਸਲਾਂ ਤੋਂ ਬਾਅਦ ਫੁੱਲ ਡਰੈਸ ਤੇ ਅੰਤਿਮ ਰਿਹਰਸਲ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਦੀ ਬਾਇਉਲੋਜੀ ਲੈਬ ਵਿਚ ਵਿਦਿਆਰਥੀਆਂ ਨੇ ਵੇਖਿਆ ਜੀਵਨ ਦਾ ਅਦ੍ਰਿਸ਼ ਸੰਸਾਰ ਅਗਲੀ ਖ਼ਬਰ ਦਿੱਲੀ ਪੁਲਿਸ ਵਲੋਂ ਜੰਤਰ ਮੰਤਰ ’ਤੇ ਨੌਜਵਾਨਾਂ ਦੀ ਕੁੱਟਮਾਰ ਦੀ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਵਲੋਂ ਨਿਖੇਧੀ
Ad Position 24
No active advertisement