05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੀ 29 ਜੁਲਾਈ ਦੀ ਸੰਗਰੂਰ ਮਹਾਂ ਰੈਲੀ ‘ਤੇ ਪਹੁੰਚਣਗੇ ਹਜ਼ਾਰਾਂ ਪੈਨਸ਼ਨਰ

Ad Position 21
No active advertisement
ਅਜੀਤ ਡੈਸਕ 26-07-2026

ਮੋਗਾ, 25 ਜੁਲਾਈ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਸਮੂਹ ਪੈਨਸ਼ਨਰ, ਫੈਮਲੀ ਪੈਨਸ਼ਨਰ ਅਤੇ ਉਨ੍ਹਾਂ ਦੇ ਵਾਰਸ ਵਿਚ ਪੰਜਾਬ ਸਰਕਾਰ ਦੁਆਰਾ ਪੈਨਸ਼ਨਰਾਂ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਨੂੰ ਬੰਦ ਕਰਨ ਦੀਆਂ ਚਾਲਾਂ ਪ੍ਰਤੀ ਭਾਰੀ ਗ਼ੁੱਸਾ ਅਤੇ ਰੋਹ ਹੈ। ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਤੋਂ ਲਗਾਤਾਰ ਆਨਾਕਾਨੀ ਕੀਤੀ ਜਾ ਰਹੀ ਹੈ। ਪੈਨਸ਼ਨਰਾਂ ਦੀਆਂ ਪੈਨਸ਼ਨਾਂ ਜਾਮ ਕਰਨ ਲਈ ਬੈਂਕਾਂ ਨੂੰ ਉਨ੍ਹਾਂ ਦੀਆਂ ਬਣਦੀਆਂ ਅਦਾਇਗੀਆਂ ਕਰਨ ਤੋਂ ਪਾਸਾ ਵੱਟਿਆ ਜਾ ਰਿਹਾ ਹੈ, ਪੈਨਸ਼ਨਰਾਂ ਨੂੰ ਖ਼ੱਜਲ-ਖ਼ੁਆਰ ਕਰਨ ਲਈ ਡਿਜੀਟਲ ਲਾਈਵ ਸਰਟੀਫਿਕੇਟ ਅੱਪਡੇਟ ਨਾ ਹੋਣ ਦੇ ਬਹਾਨੇ ਹਜ਼ਾਰਾਂ ਪੈਨਸ਼ਨਰਾਂ ਦੀਆਂ ਪੈਨਸ਼ਨਾਂ ਰੋਕੀਆਂ ਹੋਈਆਂ ਹਨ। ਦੋ ਸਾਲ ਬਾਅਦ ਮਿਲਣ ਵਾਲੇ ਸਫ਼ਰੀ ਭੱਤੇ ਨੂੰ ਦੇਣ ਲਈ ਉਸ ਨੂੰ ਆਨਲਾਈਨ ਕਰਨ ਲਈ ਪੈਨਸ਼ਨ ਸੇਵਾ ਪੋਰਟਲ ਦੀ ਗੁੰਝਲਦਾਰ ਪ੍ਰਕਿਰਿਆ ਵਿਚ ਉਲਝਾ ਕੇ ਉਸ ਦੀ ਅਦਾਇਗੀ ਨੂੰ ਰੋਕਣ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਮਾਣਯੋਗ ਹਾਈਕੋਰਟ ਦੇ ਮੁਲਾਜ਼ਮ ਪੈਨਸ਼ਨਰ ਪੱਖੀ ਫ਼ੈਸਲੇ ਲਾਗੂ ਕਰਨ ਦੀ ਬਜਾਏ ਉਨ੍ਹਾਂ ਨੂੰ ਲਟਕਾਉਣ ਲਈ ਮਾਣਯੋਗ ਹਾਈਕੋਰਟ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ, ਬੋਰਡਾਂ ਕਾਰਪੋਰੇਸ਼ਨਾਂ ਨਗਰ ਕਮੇਟੀਆਂ ਵਰਗੇ ਅਦਾਰਿਆਂ ਦੇ ਪੈਨਸ਼ਨਰਾਂ ਨੂੰ ਪੈਨਸ਼ਨ ਦੇਣ ਤੋਂ ਟਾਲਾ ਵੱਟਿਆ ਜਾ ਰਿਹਾ ਹੈ, ਪੈਨਸ਼ਨਰਾਂ ਦੇ ਇਲਾਜ ‘ਤੇ ਹੋਏ ਲੱਖਾਂ ਰੁਪਏ ਦੇ ਖ਼ਰਚਿਆਂ ਦੀ ਪ੍ਰਤੀ ਪੂਰਤੀ ਲਈ ਬਣਦਾ ਬਜਟ ਦੋ-ਦੋ ਸਾਲ ਜਾਰੀ ਨਹੀਂ ਕੀਤਾ ਜਾਂਦਾ ਜਿਸ ਕਰ ਕੇ ਪੰਜਾਬ ਦੇ ਪੈਨਸ਼ਨਰ ਪੰਜਾਬ ਸਰਕਾਰ ਖ਼ਿਲਾਫ਼ ਅੱਕ ਥੱਕ ਕੇ ਸੰਘਰਸ਼ ਦੇ ਰਾਹ ਪੈ ਕੇ ਅਤੇ ਕਾਨੂੰਨੀ ਲੜਾਈ ਲੜਨ ਲਈ ਮੈਦਾਨ ਵਿਚ ਉੱਤਰੇ ਹਨ। ਸਾਰੇ ਪੰਜਾਬ ਦੇ ਜ਼ਿਲ੍ਹਿਆਂ ਵਿਚੋਂ ਪੈਨਸ਼ਨਰ ਵੱਡੀ ਗਿਣਤੀ ਵਿਚ ਲਾਮਬੰਦੀ ਕਰਦੇ ਹੋਏ 29 ਜੁਲਾਈ ਨੂੰ ਸਾਢੇ ਦਸ ਵਜੇ ਸੰਗਰੂਰ ਦੀ ਧਰਤੀ ‘ਤੇ ਮਹਾਂ ਰੈਲੀ ਕਰਨ ਲਈ ਅਤੇ ਸਰਕਾਰ ਨੂੰ ਸੁਣਾਉਣੀ ਕਰਨ ਲਈ ਹਜ਼ਾਰਾਂ ਦੀ ਗਿਣਤੀ ਵਿਚ ਪਹੁੰਚ ਰਹੇ ਹਨ ਕਿ ਅਸੀਂ ਪੈਨਸ਼ਨਰ ਹੋਏ ਹਾਂ ਮਰੇ ਨਹੀਂ। ਪੈਨਸ਼ਨਰ ਜੁਆਇੰਟ ਫ਼ਰੰਟ ਦੇ ਸੂਬਾ ਕਨਵੀਨਰ ਭਜਨ ਸਿੰਘ ਗਿੱਲ, ਕਰਮ ਸਿੰਘ ਧਨੋਆ, ਅਵਿਨਾਸ਼ ਸ਼ਰਮਾ ਅਤੇ ਸੁਖਵਿੰਦਰ ਸਿੰਘ ਸੈਣੀ ਨੇ ਵਰਚੂਅਲ ਮੀਟਿੰਗ ਕਰਨ ਉਪਰੰਤ ਸੰਗਰੂਰ ਵਿਖੇ ਫਿਜ਼ੀਕਲ ਮੀਟਿੰਗ ਕਰ ਕੇ ਸਰਕਾਰ ਨੂੰ 29 ਜੁਲਾਈ ਦੀ ਰੈਲੀ ਉਪਰੰਤ ਵਿੱਤ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨ ਦਾ ਨੋਟਿਸ ਡਿਪਟੀ ਕਮਿਸ਼ਨਰ ਸੰਗਰੂਰ ਰਾਹੀਂ ਦੇਣ ਦਾ ਫ਼ੈਸਲਾ ਕੀਤਾ। ਜੁਆਇੰਟ ਫ਼ਰੰਟ ਦੇ ਮੈਂਬਰਾਂ ਧਨਵੰਤ ਸਿੰਘ ਭੱਠਲ, ਸੁਰਿੰਦਰ ਰਾਮ ਕੁੱਸਾ, ਕੁਲਵਰਨ ਸਿੰਘ, ਨਾਹਰ ਸਿੰਘ, ਦੇਵ ਰਾਜ, ਹਰਜੀਤ ਸਿੰਘ ਤਰਖਾਣ ਮਾਜਰਾ, ਸੁਖਦੇਵ ਸਿੰਘ ਪੰਨੂ, ਪ੍ਰੇਮ ਚੰਦ ਸ਼ਰਮਾ ਪੰਜੋਲਾ ਨੇ ਪੰਜਾਬ ਸਰਕਾਰ ਨੂੰ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨਣ ਦੀ ਸੂਰਤ ਵਿਚ ਤਿੱਖੇ ਸੰਘਰਸ਼ਾਂ ਦਾ ਸਾਹਮਣਾ ਕਰਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸਿਆਸੀ ਹਰਜਾਨਾ ਝੱਲਣ ਲਈ ਤਿਆਰ ਰਹਿਣਾ ਚਾਹੀਦਾ ਹੈ। ਮੀਟਿੰਗ ਵਿਚ ਸਰਬਸੰਮਤੀ ਨਾਲ ਇਕ ਮਤਾ ਪਾਸ ਕਰ ਕੇ ਸਫ਼ਾਈ ਸੇਵਕਾਂ, ਨਰੇਗਾ ਅਤੇ ਜੰਤਰ ਮੰਤਰ ‘ਤੇ ਸ਼ਾਂਤਮਈ ਬੈਠੇ ਬੇਰੁਜ਼ਗਾਰਾਂ ਦੇ ਕੀਤੇ ਅੰਨ੍ਹੇ ਤਸ਼ੱਦਦ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੈਂਪਸ ਵਿਚ ਆਰ.ਐਸ.ਐਸ. ਦੇ ਪ੍ਰੋਗਰਾਮ ਦਾ ਸ਼ਾਂਤਮਈ ਵਿਰੋਧ ਕਰ ਰਹੇ ਵਿਦਿਆਰਥੀਆਂ ‘ਤੇ ਕੀਤੇ ਲਾਠੀਚਾਰਜ ਦੀ ਵੀ ਪੁਰਜ਼ੋਰ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਸਥਾਨਕ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਰਾਜ ਕੁਮਾਰ ਅਰੋੜਾ, ਇੰਦਰਜੀਤ ਸਿੰਘ, ਭੁਪਿੰਦਰ ਸਿੰਘ ਜੱਸੀ, ਅਮਰਜੀਤ ਸਿੰਘ, ਪ੍ਰਿਤਪਾਲ ਸਿੰਘ, ਜਸਵਿੰਦਰ ਸਿੰਘ ਮੋਲੋਵਾਲ ਨੇ ਦੱਸਿਆ ਕਿ ਰੈਲੀ ਦਾ ਸਥਾਨ, ਸਟੇਜ ਪ੍ਰਬੰਧ ਸ਼ਹਿਰ ਵਿਚ ਮਾਰਚ ਅਤੇ ਪੈਨਸ਼ਨਰਾਂ ਦੇ ਬੈਠਣ ਲਈ ਸ਼ਾਮਿਆਨਾ ਦਰੀਆਂ ਕੁਰਸੀਆਂ ਪਾਣੀ ਆਦਿ ਦੇ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਕਰ ਲਏ ਗਏ ਹਨ। ਅੱਜ ਦੀ ਮੀਟਿੰਗ ਵਿਚ ਪੰਜਾਬ ਦੇ ਸਮੂਹ ਪੈਨਸ਼ਨਰਾਂ ਨੂੰ 29 ਜੁਲਾਈ ਦੀ ਮਹਾਂ ਰੈਲੀ ਵਿਚ ਸੰਗਰੂਰ ਵਿਖੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਲਈ ਕਿਹਾ। ਮੀਟਿੰਗ ਵਿਚ ਗੁਰਦੀਪ ਸਿੰਘ ਵਾਲੀਆ, ਸ਼ਿੰਦਰ ਸਿੰਘ ਧੌਲਾ, ਧਰਮਜੀਤ ਸਿੰਘ, ਸੁਰੇਸ਼ਪਾਲ, ਇੰਦਰਜੀਤ ਸਿੰਘ, ਹਰਵਿੰਦਰ ਸਿੰਘ ਭੱਠਲ, ਸੁਖਮੰਦਰ ਸਿੰਘ ਮੋਗਾ, ਪਿਰਥੀ ਪਾਲ ਸਿੰਘ, ਜੰਟ ਸਿੰਘ ਸੋਹੀਆਂ, ਕਸਤੂਰੀ ਲਾਲ, ਮਨਜੀਤ ਸਿੰਘ ਸੈਣੀ, ਅਵਿਨਾਸ਼ ਸ਼ਰਮਾ ਜਨਰਲ ਸਕੱਤਰ ਸ਼ਾਮਿਲ ਹੋਏ।

Ad Position 22
No active advertisement
ਪਿਛਲੀ ਖ਼ਬਰ ਮਿਊਂਸੀਪਲ ਇੰਪਲਾਈਜ਼ ਫੈਡਰੇਸ਼ਨ ਨੇ ਰੋਸ ਮਾਰਚ ਕਰ ਕੇ ਸਰਕਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਵੱਡੀ ਜਿੱਤ ਹੋਈ - ਗੌਰਮਿੰਟ ਟੀਚਰਜ਼ ਯੂਨੀਅਨ
Ad Position 24
No active advertisement