05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਫੂਡ ਸੇਫਟੀ ਟੀਮ ਮੋਗਾ ਨੇ ਛਾਪੇਮਾਰੀ ਦੌਰਾਨ ਵੱਖ-ਵੱਖ ਦੁਕਾਨਾਂ ਤੋਂ ਭਰੇ ਸੈਂਪਲ

Ad Position 21
No active advertisement
ਅਜੀਤ ਡੈਸਕ 26-07-2026
ਮੋਗਾ, 25 ਜੁਲਾਈ (ਗੁਰਤੇਜ ਸਿੰਘ ਬੱਬੀ)-ਸਿਵਲ ਸਰਜਨ ਡਾ. ਅਸ਼ੋਕ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿਹਤ ਅਫਸਰ ਡੀ.ਐਚ.ਓ. ਡਾ. ਸੰਦੀਪ ਸਿੰਘ ਦੀ ਅਗਵਾਈ ਹੇਠ ਫੂਡ ਸੇਫਟੀ ਟੀਮ ਵਲੋਂ ਅੱਜ ਜ਼ਿਲ੍ਹੇ ਵਿਚ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਅੱਜ ਦੀ ਮੁਹਿੰਮ ਦੌਰਾਨ ਫੂਡ ਸੇਫਟੀ ਟੀਮ ਵਲੋਂ ਕੁੱਲ 7 ਫੂਡ ਸੈਂਪਲ ਭਰੇ ਗਏ| ਜਿਨ੍ਹਾਂ ਵਿਚ ਦੇਸੀ ਘਿਉ ਦੇ 2, ਸਰ੍ਹੋਂ ਦੇ ਤੇਲ ਦਾ 1, ਮਿਲਕ ਦਾ 1, ਯੂਜ਼ਡ ਕੁਕਿੰਗ ਆਇਲ ਦਾ 1, ਐਨਰਜੀ ਡਰਿੰਕ ਦਾ 1 ਅਤੇ ਆਈਸਕ੍ਰੀਮ ਦਾ 1 ਸੈਂਪਲ ਸ਼ਾਮਿਲ ਹੈ। ਸਾਰੇ ਸੈਂਪਲ ਰਾਜ ਫੂਡ ਲੈਬਾਰਟਰੀ ਵਿਖੇ ਜਾਂਚ ਲਈ ਭੇਜੇ ਗਏ। ਲੈਬਾਰਟਰੀ ਰਿਪੋਰਟ ਪ੍ਰਾਪਤ ਹੋਣ ਉਪਰੰਤ ਫੂਡ ਸੇਫਟੀ ਐਂਡ ਸਟੈਂਡਰਡ ਐਕਟ 2006 ਅਤੇ ਇਸ ਅਧੀਨ ਬਣੇ ਨਿਯਮਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਡਿਸਟ੍ਰੀਬਿਊਟਰਾਂ ਨੂੰ ਤਿੰਨ ਵੱਖ-ਵੱਖ ਨੋਟਿਸ ਜਾਰੀ ਕੀਤੇ ਗਏ। ਨੋਟਿਸਾਂ ਰਾਹੀਂ ਉਨ੍ਹਾਂ ਨੂੰ ਐਫ. ਐਸ. ਐਸ. ਏ. ਆਈ. ਦੇ ਨਿਰਦੇਸ਼ਾਂ ਅਨੁਸਾਰ ਲੋੜੀਂਦੀ ਕਾਰਵਾਈ ਕਰਨ, ਜ਼ਰੂਰਤ ਅਨੁਸਾਰ ਵਿੱਕਰੀ ਰੋਕਣ, ਮਾਰਕੀਟ ਵਿਚ ਸਪਲਾਈ ਕੀਤੇ ਸਟਾਕ ਨੂੰ ਰੀਕਾਲ ਕਰਨ ਅਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਫੂਡ ਸੇਫਟੀ ਦਫਤਰ ਵਿਚ ਪੇਸ਼ ਕਰਨ ਲਈ ਕਿਹਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਅਸ਼ੋਕ ਸਿੰਗਲਾ, ਜ਼ਿਲ੍ਹਾ ਸਿਹਤ ਅਫਸਰ ਡਾ. ਸੰਦੀਪ ਸਿੰਘ ਨੇ ਸਮੂਹ ਫੂਡ ਬਿਜ਼ਨਸ ਅਪਰੇਟਰਾਂ, ਡਿਸਟ੍ਰੀਬਿਊਟਰਾਂ ਅਤੇ ਵਿਕੇ੍ਰਤਾਵਾਂ ਨੂੰ ਦੀਆਂ ਹਦਾਇਤਾਂ ਦੀ ਸਖਤੀ ਨਾਲ ਪਾਲਨਾ ਕਰਨ ਦੀ ਅਪੀਲ ਕੀਤੀ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਫੂਡ ਸੇਫਟੀ ਐਂਡ ਸਟੈਂਡਰਡ ਐਕਟ 2006 ਅਧੀਨ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਬਰਸਾਤ ਦੇ ਮੌਸਮ ਦੌਰਾਨ ਖੁੱਲ੍ਹੇ ਵਿਚ ਵਿਕਣ ਵਾਲੇ, ਮੱਖੀਆਂ, ਧੂੜ ਜਾਂ ਵਰਖਾ ਦੇ ਪਾਣੀ ਦੇ ਸੰਪਰਕ ਵਿਚ ਆਏ ਖਾਧ ਪਦਾਰਥਾਂ ਦੀ ਵਰਤੋਂ ਨਾ ਕੀਤੀ ਜਾਵੇ। ਰੈਫ੍ਰਿਜਰੇਸ਼ਨ ਵਿਚ ਸਟੋਰ ਕਰਨ, ਕੇਵਲ ਪੀਣ ਯੋਗ ਪਾਣੀ ਦੀ ਵਰਤੋਂ ਕਰਨ, ਨਿੱਜੀ ਸਫਾਈ ਦੇ ਮਾਪਦੰਡਾਂ ਦੀ ਪਾਲਨਾ ਕਰਨ ਅਤੇ ਖਰਾਬ, ਬਾਸੀ ਜਾਂ ਮਿਆਦ ਪੁੱਗੇ ਖਾਧ ਪਦਾਰਥਾਂ ਦੀ ਵਿੱਕਰੀ ਨਾ ਕਰਨ। ਇਸ ਦੌਰਾਨ ਫੂਡ ਬਿਜ਼ਨਸ ਅਪਰੇਟਰਾਂ ਅਤੇ ਆਮ ਲੋਕਾਂ ਨੂੰ ਦੇ ਫੂਡ ਸੇਫਟੀ ਮਾਪਦੰਡਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਮੌਕੇ ’ਤੇ ਹੀ ਖਾਧ ਪਦਾਰਥਾਂ ਦੀ ਮੁੱਢਲੀ ਜਾਂਚ ਵੀ ਕੀਤੀ ਜਾ ਰਹੀ ਹੈ। ਜ਼ਿਲ੍ਹਾ ਸਿਹਤ ਅਫਸਰ ਡਾ. ਸੰਦੀਪ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਫੂਡ ਸੇਫਟੀ ਆਨ ਵ੍ਹੀਲਜ਼ ਵੈਨ ਦੀ ਸਹੂਲਤ ਦਾ ਲਾਭ ਉਠਾਉਣ। ਇਸ ਸੇਵਾ ਦਾ ਉਦੇਸ਼ ਆਮ ਲੋਕਾਂ ਵਿਚ ਸੁਰੱਖਿਅਤ ਅਤੇ ਮਿਆਰੀ ਖੁਰਾਕ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਭੋਜਨ ਦੀ ਗੁਣਵੱਤਾ ਨੂੰ ਯਕੀਨੀ ਬਣਾਉਣਾ ਹੈ।
Ad Position 22
No active advertisement
ਪਿਛਲੀ ਖ਼ਬਰ ਪੀ.ਐਸ.ਪੀ.ਸੀ.ਐਲ. ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨੀਆਂ ਜਾਣ-ਭੁਪਿੰਦਰ ਸਿੰਘ ਦੌਲਤਪੁਰਾ ਅਗਲੀ ਖ਼ਬਰ ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਹਨ ਲਗਾਤਾਰ ਵੀਜ਼ੇ
Ad Position 24
No active advertisement