05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਪੀ.ਐਸ.ਪੀ.ਸੀ.ਐਲ. ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨੀਆਂ ਜਾਣ-ਭੁਪਿੰਦਰ ਸਿੰਘ ਦੌਲਤਪੁਰਾ

Ad Position 21
No active advertisement
ਅਜੀਤ ਡੈਸਕ 26-07-2026
ਮੋਗਾ, 25 ਜੁਲਾਈ (ਜਸਪਾਲ ਸਿੰਘ ਬੱਬੀ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਕਰਮਚਾਰੀਆਂ ਵਲੋਂ ਕੀਤੀ ਜਾ ਰਹੀ ਹੜਤਾਲ ਕਾਰਨ ਬਿਜਲੀ ਸਪਲਾਈ ਪ੍ਰਭਾਵਿਤ ਹੋ ਰਹੀ ਹੈ, ਜਿਸ ਦਾ ਸਭ ਤੋਂ ਵੱਧ ਅਸਰ ਝੋਨੇ ਦੇ ਸੀਜ਼ਨ ਦੌਰਾਨ ਖੇਤੀਬਾੜੀ ਨਾਲ ਜੁੜੇ ਕਿਸਾਨਾਂ ’ਤੇ ਪੈ ਰਿਹਾ ਹੈ| ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਮੋਗਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਅਨੁਸ਼ਾਸਨ ਕਮੇਟੀ ਮੈਂਬਰ ਹਰਜੀਤ ਸਿੰਘ ਮਨਾਵਾਂ, ਜ਼ਿਲ੍ਹਾ ਮੀਤ ਪ੍ਰਧਾਨ ਲਖਵਿੰਦਰ ਸਿੰਘ ਰੌਲੀ, ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ, ਗੁਰਨੈਬ ਸਿੰਘ ਗਿੱਲ, ਜਲੌਰ ਸਿੰਘ ਗਿੱਲ ਅਤੇ ਗੁਰਜੰਟ ਸਿੰਘ ਨੇ ਨੈਸ਼ਨਲ ਲੈਬ ਮੋਗਾ ਵਿਖੇ ਮੀਟਿੰਗ ਦੌਰਾਨ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੀ.ਐਸ.ਪੀ.ਸੀ.ਐਲ. ਦੇ ਕਰਮਚਾਰੀਆਂ ਦੀਆਂ ਜਾਇਜ਼ ਅਤੇ ਵਾਜਬ ਮੰਗਾਂ ਨੂੰ ਤੁਰੰਤ ਮੰਨ ਕੇ ਹੜਤਾਲ ਦਾ ਹੱਲ ਕੱਢਿਆ ਜਾਵੇ ਤਾਂ ਜੋ ਬਿਜਲੀ ਸਪਲਾਈ ਮੁੜ ਸੁਚਾਰੂ ਹੋ ਸਕੇ ਅਤੇ ਕਿਸਾਨਾਂ ਨੂੰ ਖੇਤੀ ਕਾਰਜਾਂ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ| ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਨਿਰੰਤਰ ਸਪਲਾਈ ਬਹੁਤ ਜ਼ਰੂਰੀ ਹੈ| ਹੜਤਾਲ ਕਾਰਨ ਜਦੋਂ ਵੀ ਬਿਜਲੀ ਸਪਲਾਈ ਵਿਚ ਨੁਕਸ ਆਉਂਦਾ ਹੈ ਜਾਂ ਕੋਈ ਟਰਾਂਸਫਾਰਮਰ ਸੜ ਜਾਂਦਾ ਹੈ ਤਾਂ ਉਸ ਦੀ ਮੁਰੰਮਤ ਵਿਚ ਦੇਰੀ ਹੋ ਰਹੀ ਹੈ, ਸਿੰਚਾਈ ਨਾ ਹੋਣ ਨਾਲ ਫਸਲਾਂ ਵੀ ਪ੍ਰਭਾਵਿਤ ਹੋ ਰਹੀਆਂ ਹਨ| ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਰਮਚਾਰੀਆਂ ਨਾਲ ਤੁਰੰਤ ਗੱਲਬਾਤ ਕਰਕੇ ਉਨ੍ਹਾਂ ਦੀਆਂ ਵਾਜਬ ਮੰਗਾਂ ਦਾ ਹੱਲ ਕਰੇ| ਨਾਲ ਹੀ ਜਦੋਂ ਤੱਕ ਹੜਤਾਲ ਜਾਰੀ ਹੈ ਉਦੋਂ ਤੱਕ ਬਿਜਲੀ ਸਪਲਾਈ ਅਤੇ ਫਾਲਟਾਂ ਨੂੰ ਠੀਕ ਕਰਨ ਲਈ ਪੁਖਤਾ ਅਤੇ ਬਦਲਵੇਂ ਪ੍ਰਬੰਧ ਕੀਤੇ ਜਾਣ| ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦਾ ਤੁਰੰਤ ਹੱਲ ਕਰਕੇ ਸੂਬੇ ਵਿੱਚ ਬਿਜਲੀ ਸੇਵਾਵਾਂ ਨੂੰ ਪੂਰੀ ਤਰ੍ਹਾਂ ਬਹਾਲ ਕੀਤਾ ਜਾਵੇ|
Ad Position 22
No active advertisement
ਪਿਛਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਵਿਖੇ 27ਵੇਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ ਅਗਲੀ ਖ਼ਬਰ ਫੂਡ ਸੇਫਟੀ ਟੀਮ ਮੋਗਾ ਨੇ ਛਾਪੇਮਾਰੀ ਦੌਰਾਨ ਵੱਖ-ਵੱਖ ਦੁਕਾਨਾਂ ਤੋਂ ਭਰੇ ਸੈਂਪਲ
Ad Position 24
No active advertisement