05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਐਸ. ਐਫ. ਸੀ. ਕਾਨਵੈਂਟ ਸਕੂਲ ਵਿਚ ‘ਯੈਲੋ ਦਿਵਸ’ ਮਨਾਇਆ

Ad Position 21
No active advertisement
ਅਜੀਤ ਡੈਸਕ 26-07-2026
ਧਰਮਕੋਟ, 25 ਜੁਲਾਈ (ਪਰਮਜੀਤ ਸਿੰਘ)-ਐਸ. ਐਫ. ਸੀ. ਕਾਨਵੈਂਟ ਸਕੂਲ ਜਲਾਲਾਬਾਦ (ਪੂਰਬੀ) ਵਿਚ ਕਿੰਡਰਗਾਰਟਨ ਤੋਂ ਤੀਜੀ ਜਮਾਤ ਤੱਕ ਦੇ ਬੱਚਿਆਂ ਲਈ ‘ਯੈਲੋ ਦਿਵਸ’ ਮਨਾਇਆ ਗਿਆ। ਇਸ ਗਤੀਵਿਧੀ ਦੌਰਾਨ ਬੱਚਿਆਂ ਅਤੇ ਅਧਿਆਪਕਾਂ ਨੇ ਪੀਲੇ ਰੰਗ ਦੇ ਕੱਪੜੇ ਪਹਿਨੇ। ਬੱਚੇ ਆਪਣੇ-ਆਪਣੇ ਘਰਾਂ ਤੋਂ ਪੀਲੇ ਰੰਗ ਦੇ ਫਲ, ਖਿਡੌਣੇ ਅਤੇ ਹੋਰ ਪੀਲੇ ਰੰਗ ਦੀਆਂ ਵਸਤੂਆਂ ਲੈ ਕੇ ਆਏ। ਬੱਚਿਆਂ ਨੇ ਆਪਣੇ ਹੱਥਾਂ ਨਾਲ ਵੱਖ-ਵੱਖ ਤਰ੍ਹਾਂ ਦੇ ਚਿੱਤਰ ਬਣਾਏ ਅਤੇ ਉਨ੍ਹਾਂ ਵਿਚ ਪੀਲਾ ਰੰਗ ਭਰਿਆ। ਇਸ ਤੋਂ ਇਲਾਵਾ ਬੱਚਿਆਂ ਨੇ ਅਲੱਗ ਅਲੱਗ ਪ੍ਰਕਾਰ ਦੀਆਂ ਕਵਿਤਾਵਾਂ ਵੀ ਪੇਸ਼ ਕੀਤੀਆਂ। ਇਸ ਮੌਕੇ ਪ੍ਰਿੰਸੀਪਲ ਮਨੀਸ਼ਾ ਕੌਸ਼ਿਕ ਨੇ ਬੱਚਿਆਂ ਨੂੰ ਅਜਿਹੀਆਂ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਤੇ ਕਿਹਾ ਕਿ ਪੀਲਾ ਰੰਗ ਸੂਰਜ ਦੀਆਂ ਕਿਰਨਾ, ਨਵੀਂ ਉਮੀਦ, ਸਕਾਰਾਤਮਕ ਸੋਚ ਅਤੇ ਖੁਸ਼ਹਾਲੀ ਦਾ ਪ੍ਰਤੀਕ ਹੈ। ਇਸ ਮੌਕੇ ਸਕੂਲ ਦੇ ਸੀ.ਐਮ.ਡੀ. ਅਭਿਸ਼ੇਕ ਜਿੰਦਲ, ਸ਼ੀਨਮ ਜਿੰਦਲ ਅਤੇ ਸਰੋਜ ਰਾਣੀ ਜਿੰਦਲ ਨੇ ਵੀ ਬੱਚਿਆਂ ਨੂੰ ਅਜਿਹੀਆਂ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਤੇ ਨਿਗਮ ਦੇ ਪ੍ਰਬੰਧਕ ਬਿਜਲੀ ਕਰਮਚਾਰੀਆਂ ਦੇ ਸਬਰ ਦਾ ਇਮਤਿਹਾਨ ਨਾ ਲੈਣ - ਲੰਗੜੋਆ, ਸਹੋਤਾ ਅਗਲੀ ਖ਼ਬਰ ਕਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਿਲ ਕੀਤੇ ਆਈਲੈਟਸ ਵਿਚੋਂ 7.5 ਬੈਂਡ
Ad Position 24
No active advertisement