02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਸੁਰਜੀਤ ਸਿੰਘ ਲੁਹਾਰਾ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਹਲਕਾ ਧਰਮਕੋਟ ਦੇ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 27-07-2026
ਕੋਟ ਈਸੇ ਖਾਂ, 26 ਜੁਲਾਈ (ਗੁਰਮੀਤ ਸਿੰਘ ਖਾਲਸਾ)- ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਪਾਰਟੀ ਪ੍ਰਤੀ ਸਮਰਪਿਤ ਮਿਹਨਤੀ ਵਰਕਰਾਂ ਨੂੰ ਅੱਗੇ ਲਿਆਉਣ ਦੀ ਮੁਹਿੰਮ ਤਹਿਤ ਹਲਕਾ ਧਰਮਕੋਟ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸੁਰਜੀਤ ਸਿੰਘ ਲੁਹਾਰਾ ਨੂੰ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਹਲਕਾ ਧਰਮਕੋਟ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਹ ਪ੍ਰਗਟਾਵਾ ਕਰਦਿਆਂ ਅਕਾਲੀ ਦਲ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਅਤੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਨੇ ਇਸ ਨਵੀਂ ਜ਼ਿੰਮੇਵਾਰੀ ਲਈ ਸੁਰਜੀਤ ਸਿੰਘ ਲੁਹਾਰਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਹਰ ਜੁਝਾਰੂ, ਮਿਹਨਤੀ ਅਤੇ ਇਮਾਨਦਾਰ ਵਰਕਰ ਦੀ ਕਦਰ ਕਰਦਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਯੋਗ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਅਤੇ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਸੁਰਜੀਤ ਸਿੰਘ ਲੁਹਾਰਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਅਤੇ ਸਮੂਹ ਸੀਨੀਅਰ ਆਗੂਆਂ ਦਾ ਧੰਨਵਾਦ ਕੀਤਾ ਤੇ ਕਿਹਾ ਇਹ ਜ਼ਿੰਮੇਵਾਰੀ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਅ ਕੇ ਉਹ ਜਥੇਬੰਦੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਇਕ ਕਰ ਦੇਣਗੇ। ਇਸ ਮੌਕੇ ਸੂਬੇਦਾਰ ਗੁਰਮੀਤ ਸਿੰਘ ਮੱਲ੍ਹੀ, ਬਲਦੇਵ ਸਿੰਘ ਮਹਿਰੋਂ, ਬਲਵਿੰਦਰ ਸਿੰਘ ਵਿਰਦੀ, ਰਜਿੰਦਰ ਸਿੰਘ ਕਪੂਰੇ, ਜਸਵਿੰਦਰ ਸਿੰਘ ਔਲਖ, ਇਕਬਾਲ ਸਿੰਘ ਘਾਲਾ, ਬਲਤੇਜ ਸਿੰਘ ਮਹਿਰੋਂ, ਅਵਤਾਰ ਸਿੰਘ, ਮਾ. ਸੁਖਮਿੰਦਰ ਸਿੰਘ, ਗੁਰਜੰਟ ਸਿੰਘ ਸਰਪੰਚ ਤਲਵੰਡੀ ਭੰਗੇਰੀਆਂ, ਜਗਦੇਵ ਸਿੰਘ ਕਪੂਰੇ, ਹਰਜਿੰਦਰ ਸਿੰਘ ਕਪੂਰੇ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਮ.ਸੀ. ਕੱਕੜ ਦੀਆਂ ਕੋਸ਼ਿਸ਼ਾਂ ਸਦਕਾ ਬਾਘਾ ਪੁਰਾਣਾ ਵਿਚ ਬਣੇਗਾ ਸ਼ਾਨਦਾਰ ਨਵਾਂ ਪਾਰਕ ਅਗਲੀ ਖ਼ਬਰ ‘ਮੀਰੀ-ਪੀਰੀ ਖਾਲਸਾ ਮਾਰਚ’ ਪ੍ਰਤੀ ਹਲਕੇ ਦੀ ਸੰਗਤ ਵਿਚ ਵੱਡਾ ਉਤਸ਼ਾਹ-ਸੁਖਹਰਪ੍ਰੀਤ ਸਿੰਘ ਰੋਡੇ
Ad Position 24
No active advertisement