ਮੋਗਾ, 26 ਜੁਲਾਈ (ਜਸਪਾਲ ਸਿੰਘ ਬੱਬੀ)-ਮਿਊਂਸੀਪਲ ਇੰਪਲਾਈਜ਼ ਫੈਡਰੇਸ਼ਨ ਨਗਰ ਨਿਗਮ ਮੋਗਾ ਵਲੋਂ ਚੱਲ ਰਹੀ ਅਣਮਿਥੇ ਸਮੇਂ ਦੀ ਹੜਤਾਲ ਦੇ ਵਿਚ ਜ਼ਿਲ੍ਹੇ ਦੀਆਂ ਸਮਾਜਿਕ, ਧਾਰਮਿਕ ਅਤੇ ਇਨਕਲਾਬੀ ਜਥੇਬੰਦੀਆਂ ਦੀ ਇਕ ਸਰਬ ਸਾਂਝੀ ਮੀਟਿੰਗ ਬੁਲਾਈ ਗਈ| ਇਸ ਮੀਟਿੰਗ ਦੀ ਅਗਵਾਈ ਮਿਊਂਸੀਪਲ ਇੰਪਲਾਈਜ਼ ਫੈਡਰੇਸ਼ਨ ਦੇ ਪ੍ਰਧਾਨ ਜਸਵੀਰ ਸਿੰਘ ਗਿੱਲ ਨੇ ਕੀਤੀ| ਉਨ੍ਹਾਂ ਦੱਸਿਆ ਕਿ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਆਦੇਸ਼ ਅਨੁਸਾਰ ਮਿਊਂਸੀਪਲ ਕਾਮਿਆਂ ਦੀਆਂ ਲੰਬੇ ਸਮੇਂ ਤੋਂ ਲਟਕਦੀ ਆ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਮਨਵਾਉਣ ਲਈ ਚੱਲ ਰਹੀ ਅਣਮਿਥੇ ਸਮੇਂ ਦੀ ਹੜਤਾਲ ਦੇ ਵਿਚ ਬਰਨਾਲਾ ਦੇ ਡੀ. ਐਸ. ਪੀ. ਨੇ ਸ਼ਾਂਤਮਈ ਤਰੀਕੇ ਨਾਲ ਆਪਣਾ ਰੋਸ ਪ੍ਰਦਰਸ਼ਨ ਕਰਦੇ ਹੋਏ ਸਫਾਈ ਸੇਵਕਾਂ ’ਤੇ ਬੇਰਹਿਮੀ ਨਾਲ ਲਾਠੀਚਾਰਜ ਕੀਤਾ| ਡੀ. ਐਸ. ਪੀ. ਬਰਨਾਲਾ ਨੇ ਸੰਵਿਧਾਨ ਅਤੇ ਲੋਕਤੰਤਰ ਦਾ ਘਾਣ ਕੀਤਾ ਹੈ ਜਿਸ ਦੀ ਨਿੰਦਾ ਕੀਤੀ ਜਾਂਦੀ ਹੈ| ਇਸ ਦੇ ਵਿਰੋਧ ਵਿਚ ਪੂਰੇ ਜ਼ਿਲ੍ਹੇ ਭਰ ਦੀਆਂ ਸਮਾਜਿਕ ਧਾਰਮਿਕ ਅਤੇ ਇਨਕਲਾਬੀ ਜਥੇਬੰਦੀਆਂ ਦੀ ਇਕ ਸਰਬ ਸਾਂਝੀ ਮੀਟਿੰਗ ਬੁਲਾਈ ਗਈ, ਜਿਸ ਵਿਚ ਸਾਰੀਆਂ ਪਹੁੰਚੀਆਂ ਜਥੇਬੰਦੀਆਂ ਨੇ ਆਪਣਾ ਸਮਰਥਨ ਦਿੱਤਾ| ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ 27 ਜੁਲਾਈ ਦਿਨ ਸੋਮਵਾਰ ਨੂੰ ਜਥੇਬੰਦੀਆਂ ਆਪੋ ਆਪਣੇ ਆਗੂਆਂ ਅਤੇ ਵਰਕਰਾਂ ਨਾਲ ਵੱਡੀ ਗਿਣਤੀ ਵਿਚ ਨਗਰ ਨਿਗਮ ਮੋਗਾ ਦੇ ਕਰਮਚਾਰੀਆਂ ਦੇ ਨਾਲ ਮਿਲ ਕੇ ਸ਼ਹਿਰ ਵਿਲਚ ਰੋਸ ਮਾਰਚ ਕੀਤਾ ਜਾਵੇਗਾ| ਇਸ ਮੌਕੇ ਜ਼ਿਲ੍ਹੇ ਭਰ ਦੀਆਂ ਸਮਾਜਿਕ, ਧਾਰਮਿਕ ਅਤੇ ਇਨਕਲਾਬੀ ਜਥੇਬੰਦੀਆਂ ਮਿਊਂਸੀਪਲ ਇੰਪਲਾਈਜ਼ ਫੈਡਰੇਸ਼ਨ ਦੇ ਪ੍ਰਧਾਨ ਜਸਵੀਰ ਸਿੰਘ ਗਿੱਲ, ਜਨਰਲ ਸਕੱਤਰ ਵਿਕੀ ਬੋਹਤ, ਚੇਅਰਮੈਨ ਸਿਕੰਦਰ ਗੁੱਲੂ, ਚੀਫ ਸਕੱਤਰ ਨਰੋਤਮ ਬੋਹਤ, ਕੈਸ਼ੀਅਰ ਜੋਗਿੰਦਰ ਭੁੱਲਰ, ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਸੋਮਨਾਥ ਚੋਬੜ, ਜਨਰਲ ਸਕੱਤਰ ਵਿਸ਼ਵ ਨਾਥ ਜੋਨੀ, ਚੇਅਰਮੈਨ ਰਜਿੰਦਰ ਬੋਹਤ, ਕੈਸ਼ੀਅਰ ਅਜੇ ਪੰਤ ਮੋਲੀ, ਚੀਫ ਸਕੱਤਰ ਰਵੀ ਸਾਰਵਾਨ, ਸੀਨੀਅਰ ਆਗੂ ਮਦਨ ਲਾਲ ਬੋਹਤ, ਰਿਟਾਇਰਮੈਂਟ ਯੂਨੀਅਨ ਦੇ ਪ੍ਰਧਾਨ ਹਰਕ੍ਰਿਸ਼ਨ ਬੋਹਤ, ਹਰਬੰਸ ਸਾਗਰ, ਸੰਯੁਕਤ ਅਫਸਰ ਐਸੋਸੀਏਸ਼ਨ ਦੇ ਪ੍ਰਧਾਨ ਰਵੀ ਚਾਵਰੀਆ, ਬੇਲਦਾਰ ਯੂਨੀਅਨ ਤੋਂ ਜਸਮੇਲ ਸਿੰਘ, ਪ੍ਰਵੀਨ ਕੁਮਾਰ, ਸੀਵਰੇਜ ਯੂਨੀਅਨ ਤੋਂ ਸਤੀਸ਼ ਕੁਮਾਰ, ਜਸਪਾਲ, ਰਾਜ ਕੁਮਾਰ ਚਿੰਡਾਲੀਆ, ਅਸ਼ੋਕ ਪੰਤ ਮੋਲੀ, ਰਘੁਵੀਰ ਅਨਾਰਿਆ, ਅਜੇ ਚਾਵਰੀਆ, ਕੁਲਵੰਤ ਰਾਏ, ਸੁਰੇਸ਼ ਕਰੋਤੀਆ, ਸੁਰੇਸ਼ ਰਾਜਪੂਤ , ਅਭੀਜੀਤ ਰਾਜਪੂਤ ਨੇ ਹਿੱਸਾ ਲਿਆ|