07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਸਫ਼ਾਈ ਸੇਵਕਾਂ ਅਤੇ ਇਨਸਾਫ਼ ਪਸੰਦ ਜਥੇਬੰਦੀਆਂ ਨੇ ਕੀਤਾ ਵਿਸ਼ਾਲ ਰੋਸ ਮਾਰਚ

Ad Position 21
No active advertisement
ਅਜੀਤ ਡੈਸਕ 28-07-2026
ਮੋਗਾ, 27 ਜੁਲਾਈ (ਸੁਰਿੰਦਰਪਾਲ ਸਿੰਘ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਮੋਗਾ ਅਤੇ ਇਨਸਾਫ਼ ਪਸੰਦ ਜਥੇਬੰਦੀਆਂ ਕਿਸਾਨ ਜਥੇਬੰਦੀਆਂ, ਮਜ਼ਦੂਰ ਜਥੇਬੰਦੀਆਂ, ਅਧਿਆਪਕ ਜਥੇਬੰਦੀ ਮਾਸਟਰ ਕੇਡਰ ਯੂਨੀਅਨ, ਸਟੂਡੈਂਟ ਯੂਨੀਅਨ ਵਲੋਂ ਸਾਂਝੇ ਰੂਪ ਵਿਚ ਇਕੱਠੇ ਹੋ ਕੇ ਸਫ਼ਾਈ ਸੇਵਕਾਂ ‘ਤੇ ਹੋਏ ਬਰਨਾਲਾ ਵਿਖੇ ਅੱਤਿਆਚਾਰ ਦੇ ਵਿਰੋਧ ਵਿਚ ਅੱਜ ਰੋਸ ਵਜੋਂ ਮੋਗਾ ਸ਼ਹਿਰ ਵਿਚ ਇਕ ਵਿਸ਼ਾਲ ਰੋਸ ਮਾਰਚ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਕੱਢਿਆ ਗਿਆ ਜਿਸ ਵਿਚ ਵਿਸ਼ੇਸ਼ ਤੌਰ ‘ਤੇ ਇਸ ਰੋਸ ਮਾਰਚ ਦੀ ਅਗਵਾਈ ਵਿਸ਼ਵਨਾਥ ਜੋਨੀ, ਰਜਿੰਦਰ ਗੰਗੂ ਬੋਹਤ, ਸਤਪਾਲ ਅੰਜਾਨ, ਜਸਵੀਰ ਸਿੰਘ ਗਿੱਲ, ਕਰਮਜੀਤ ਸਿੰਘ ਮਾਣੂੰਕੇ, ਬਲਜਿੰਦਰ ਧਾਲੀਵਾਲ, ਬੰਟੀ ਬੋਹਤ, ਜਗਤਾਰ ਸਿੰਘ ਮਖੂ, ਨਰੇਸ਼ ਬੋਹਤ, ਨਰੇਸ਼ ਡੁੱਲਗਜ, ਰਜਿੰਦਰ ਰਿਆੜ, ਨਿਰਭੈ ਸਿੰਘ ਢੁੱਡੀਕੇ, ਹਰਬੰਸ ਸਾਗਰ, ਇੰਦਰਪਾਲ ਸਿੰਘ ਨੇ ਇਸ ਵਿਸ਼ਾਲ ਰੋਸ ਮਾਰਚ ਦੀ ਅਗਵਾਈ ਕੀਤੀ। ਆਗੂਆਂ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪਿਛਲੇ ਦਿਨੀਂ ਬਰਨਾਲਾ ਪੁਲਿਸ ਪ੍ਰਸ਼ਾਸਨ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇਸ਼ਾਰੇ ‘ਤੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਸਫ਼ਾਈ ਸੇਵਕਾਂ ਖ਼ਾਸ ਕਰ ਕੇ ਔਰਤਾਂ ਦੇ ਸਿੱਧੀਆਂ ਸਿਰਾਂ ਵਿਚ ਡਾਂਗਾਂ ਮਾਰ ਕੇ ਅੰਨ੍ਹਾ ਤਸ਼ੱਦਦ ਕੀਤਾ, ਸਫ਼ਾਈ ਸੇਵਕਾਂ ਦੀ ਪਸ਼ੂਆਂ ਵਾਂਗ ਕੁੱਟ ਮਾਰ ਕੀਤੀ ਗਈ। ਸਿਰਾਂ ਵਿਚ ਸਿੱਧੀਆਂ ਡਾਂਗਾਂ ਮਾਰਨ ਵਿਚ ਡੀ.ਐਸ.ਪੀ. ਬਰਨਾਲਾ ਸਤਬੀਰ ਸਿੰਘ ਅਤੇ ਐਸ.ਐਚ.ਓ. ਲਖਵਿੰਦਰ ਸਿੰਘ ਨੇ ਅਹਿਮ ਭੂਮਿਕਾ ਨਿਭਾਈ। ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨਾ ਸਭ ਦਾ ਸੰਵਿਧਾਨਿਕ ਹੱਕ ਹੈ ਪਰ ਪੁਲਿਸ ਪ੍ਰਸ਼ਾਸਨ ਵਲੋਂ ਸਫ਼ਾਈ ਸੇਵਕਾਂ ‘ਤੇ ਅੰਨ੍ਹਾ ਤਸ਼ੱਦਦ ਕਰ ਕੇ ਇਨ੍ਹਾਂ ਅਫ਼ਸਰਾਂ ਨੇ ਸਾਰੇ ਰਿਕਾਰਡ ਤੋੜ ਦਿੱਤੇ। ਰੋਸ ਮਾਰਚ ਵਿਚ ਵੱਡੀ ਗਿਣਤੀ ਵਿਚ ਪਹੁੰਚੇ ਲੋਕਾਂ ਵਲੋਂ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਹ ਰੋਸ ਮਾਰਚ ਕਾਰਪੋਰੇਸ਼ਨ ਦਫ਼ਤਰ ਤੋਂ ਸ਼ੁਰੂ ਹੋ ਕੇ ਬਾਜ਼ਾਰ ਵਿਚ ਦੀ ਹੁੰਦਾ ਹੋਇਆ ਪ੍ਰਤਾਪ ਰੋਡ, ਰੇਲਵੇ ਰੋਡ ਤੋਂ ਕਾਰਪੋਰੇਸ਼ਨ ਦਫ਼ਤਰ ਵਿਚ ਖ਼ਤਮ ਕੀਤਾ ਗਿਆ। ਇਸ ਰੋਸ ਮਾਰਚ ਵਿਚ ਵੱਡੀ ਗਿਣਤੀ ਵਿਚ ਵੱਖ-ਵੱਖ ਜਥੇਬੰਦੀਆਂ ਦੇ ਵਰਕਰ ਪਹੁੰਚੇ ਜਿਸ ਵਿਚ ਵਿਸ਼ੇਸ਼ ਤੌਰ ‘ਤੇ ਰਾਜਪਾਲ ਸਿੰਘ ਐਫ.ਸੀ.ਆਈ., ਚਰਨਜੀਤ ਸਿੰਘ ਸਾਬਕਾ ਸਰਪੰਚ ਕੋਰੇਵਾਲਾ, ਗੁਰਤੇਜ ਸਿੰਘ, ਭੁਪਿੰਦਰ ਸਿੰਘ ਸੇਖੋਂ, ਛਿੰਦਰਪਾਲ ਸਿੰਘ, ਮਾਸਟਰ ਬੂਟਾ ਸਿੰਘ, ਕੁਲਵਿੰਦਰ ਸਿੰਘ ਦਇਆ ਕਲਾਂ ਅਤੇ ਸਫ਼ਾਈ ਸੇਵਕ ਯੂਨੀਅਨ ਦੀਆਂ ਔਰਤਾਂ ਵੱਡੀ ਗਿਣਤੀ ਵਿਚ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨੂੰ ਮਾਲਵਿਕਾ ਸੂਦ ਨੇ ਦੱਸਿਆ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਜਿੱਤ ਅਗਲੀ ਖ਼ਬਰ ਭਾਕਿਯੂ (ਰਾਜੇਵਾਲ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ
Ad Position 24
No active advertisement