07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਸਾਬਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਵਲੋਂ ਮਿਸ਼ਨ 2027 ਤਹਿਤ ਪਿੰਡ ਸੈਦੇਸ਼ਾਹ ਵਿਖੇ ਵਰਕਰਾਂ ਨਾਲ ਭਰਵੀਂ ਮੀਟਿੰਗ

Ad Position 21
No active advertisement
ਅਜੀਤ ਡੈਸਕ 28-07-2026
ਫ਼ਤਿਹਗੜ੍ਹ ਪੰਜਤੂਰ, 27 ਜੁਲਾਈ (ਜਸਵਿੰਦਰ ਸਿੰਘ ਪੋਪਲੀ)-ਪੰਜਾਬ ਵਿਚ ਆ ਰਹੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਿੱਥੇ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਆਪਣੀਆਂ ਸਰਗਰਮੀਆਂ ਨੂੰ ਪੂਰੀ ਤਰ੍ਹਾਂ ਤੇਜ਼ ਕੀਤਾ ਗਿਆ ਹੈ, ਉੱਥੇ ਹੀ ਧਰਮਕੋਟ ਹਲਕੇ ਦੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਵਲੋਂ ਵੀ ਧਰਮਕੋਟ ਹਲਕੇ ਅੰਦਰ ਕਾਂਗਰਸ ਪਾਰਟੀ ਦੀਆਂ ਸਰਗਰਮੀਆਂ ਨੂੰ ਤੇਜ਼ ਕੀਤਾ ਗਿਆ ਹੈ, ਇਸ ਅਧੀਨ ਉਨ੍ਹਾਂ ਵਲੋਂ ਪਿੰਡ ਸੈਦੇਸਾਹ ਦੇ ਸੀਨੀਅਰ ਕਾਂਗਰਸੀ ਆਗੂ ਗੁਰਨਾਮ ਸਿੰਘ ਸਿੱਧੂ ਦੇ ਗ੍ਰਹਿ ਵਿਖੇ ਭਰਵੀਂ ਮੀਟਿੰਗ ਨੂੰ ਸੰਬੋਧਨ ਕੀਤਾ ਗਿਆ। ਸਾਬਕਾ ਵਿਧਾਇਕ ਲੋਹਗੜ੍ਹ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਪੰਜਾਬ ਦਾ ਹਰ ਵਰਗ ਦੁਖੀ ਹੋ ਚੁੱਕਾ ਹੈ ਅਤੇ ਪੰਜਾਬ ਦੇ ਲੋਕ ਇਸ ਸਰਕਾਰ ਤੋਂ ਖਹਿੜਾ ਛਡਾਉਣ ਲਈ ਕਾਹਲੇ ਹਨ। ਇਸ ਮੌਕੇ ਉਨ੍ਹਾਂ ਆਉਣ ਵਾਲੀਆਂ 2027 ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸੀ ਆਗੂ ਅਤੇ ਵਰਕਰਾਂ ਨੂੰ ਲਾਮਬੰਦ ਕੀਤਾ। ਇਸ ਮੌਕੇ ਸੋਹਣਾ ਖੇਲਾ ਜਲਾਲਾਬਾਦ ਯੂਥ ਕਾਂਗਰਸੀ ਆਗੂ, ਸਾਬਕਾ ਵਾਈਸ ਚੇਅਰਮੈਨ ਦਰਸ਼ਨ ਸਿੰਘ ਲਲਿਹਾਂਦੀ, ਗੁਰਮੀਤ ਸਿੰਘ ਗਿੱਲ ਮਹਿੰਦੀਪੁਰੀ, ਸਾਬਕਾ ਸਰਪੰਚ ਅਮਰਦੀਪ ਸਿੰਘ ਢਿੱਲੋਂ ਤੋਤੇ ਵਾਲਾ, ਪ੍ਰਧਾਨ ਹਰਪ੍ਰੀਤ ਸਿੰਘ ਸ਼ੇਰੇਵਾਲਾ, ਨੰਬਰਦਾਰ ਹਰਜਿੰਦਰ ਸਿੰਘ, ਸਾਬਕਾ ਸਰਪੰਚ ਨਸੀਬ ਸਿੰਘ ਸਿੱਧੂ, ਸਾਬਕਾ ਸਰਪੰਚ ਨਿਰਮਲ ਸਿੰਘ, ਸਾਬਕਾ ਸਰਪੰਚ ਬਲਕਾਰ ਸਿੰਘ, ਰਾਜ ਕਰਨ ਸਿੰਘ ਗਿੱਲ, ਸਾਹਿਬ ਸਿੰਘ, ਬੂਟਾ ਸਿੰਘ ਢਿੱਲੋਂ, ਬਲਦੇਵ ਸਿੰਘ ਲੰਮੇ ਪ੍ਰਧਾਨ, ਅਵਤਾਰ ਸਿੰਘ ਸਾਬਕਾ ਮੈਂਬਰ, ਜਤਿੰਦਰ ਸਿੰਘ, ਰਸ਼ਪਾਲ ਸਿੰਘ, ਗੁਰਪ੍ਰੀਤ ਸਿੰਘ ਸਿੱਧੂ, ਸਰਵਣ ਸਿੰਘ ਢਿੱਲੋਂ, ਗੁਰਜੰਟ ਸਿੰਘ ਸਿੱਧੂ, ਅਮਰਜੀਤ ਸਿੰਘ ਬਿੱਟੂ, ਬਖ਼ਸ਼ੀਸ਼ ਸਿੰਘ, ਬੋਹੜ ਸਿੰਘ ਲੰਮੇ, ਦਲਵਿੰਦਰ ਸਿੰਘ ਲੰਮੇ, ਜੋਗਿੰਦਰ ਸਿੰਘ ਭੁੱਲਰ, ਜਸਵਿੰਦਰ ਸਿੰਘ ਡੇਰੀ ਵਾਲੇ, ਲਵਜੀਤ ਸਿੰਘ ਯੂਥ ਪ੍ਰਧਾਨ ਕਾਂਗਰਸ, ਸੁਰਜੀਤ ਸਿੰਘ ਭੁੱਲਰ, ਜਰਨੈਲ ਸਿੰਘ ਗਿੱਲ, ਦਲੇਰ ਸਿੰਘ ਭੁੱਲਰ, ਕਾਰਜ ਸਿੰਘ ਗਜਲੀਆ, ਜੱਗਾ ਗਿੱਲ, ਅਰਨ ਸਿੰਘ ਸਿੱਧੂ, ਮਨਪ੍ਰੀਤ ਸਿੰਘ, ਵਿਸ਼ਾਲ, ਰਜਨੀਤ ਸਿੰਘ ਕਰਨ ਜਾਮਣੀਆਂ, ਸੁਖਮਨ ਭੁੱਲਰ, ਵਿਜੇਪਾਲ ਗਿੱਲ ਕਾਂਗਰਸੀ ਆਗੂ ਅਤੇ ਵਰਕਰ ਅਤੇ ਪਿੰਡ ਸੈਦੇਸਾਹ ਦੀ ਸੰਗਤ ਮੌਜੂਦ ਰਹੀ।
Ad Position 22
No active advertisement
ਪਿਛਲੀ ਖ਼ਬਰ ਬਲੌਜ਼ਮਜ਼ ਕਾਨਵੈਂਟ ਸਕੂਲ ਦੀ ਵਿਦਿਆਰਥਣ ਮੁਸਕਾਨਦੀਪ ਕੌਰ ਬਣੀ ਮਿਸ ਤੀਜ 2026 ਅਗਲੀ ਖ਼ਬਰ ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਿਖੇ ਚੱਲ ਰਹੇ ਇਕੋਤਰੀ ਸਮਾਗਮਾਂ ਵਿਚ ਵੱਡੀ ਗਿਣਤੀ ’ਚ ਸੰਤਾਂ ਮਹਾਂਪੁਰਸ਼ਾਂ ਤੇ ਸੰਗ...
Ad Position 24
No active advertisement