07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਸਵਾਗਤ ਦੀਆਂ ਤਿਆਰੀਆਂ ਮੁਕੰਮਲ

Ad Position 21
No active advertisement
ਅਜੀਤ ਡੈਸਕ 28-07-2026
ਨੱਥੂਵਾਲਾ ਗਰਬੀ, 27 ਜੁਲਾਈ (ਨਵਦੀਪ ਸਿੰਘ)-29 ਜੁਲਾਈ ਨੂੰ ਹਲਕਾ ਬਾਘਾ ਪੁਰਾਣਾ ਦੇ ਨੱਥੂਵਾਲਾ ਗਰਬੀ ਪੁਲ ‘ਤੇ ਪਹੁੰਚਣ ਵਾਲੇ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਸ਼ਾਨਦਾਰ ਅਤੇ ਧਾਰਮਿਕ ਮਰਿਆਦਾ ਅਨੁਸਾਰ ਸਵਾਗਤ ਲਈ ਅੱਜ ਅਕਾਲੀ ਦਲ (ਬਾਦਲ) ਦੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਦੇ ਗ੍ਰਹਿ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਦੱਸਿਆ ਕਿ ਜਦੋਂ ਮਾਰਚ ਨੱਥੂਵਾਲਾ ਗਰਬੀ ਪੁਲ ‘ਤੇ ਪਹੁੰਚੇਗਾ ਤਾਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਾਵਨ ਸ਼ਸਤਰਾਂ ਦਾ ਪੂਰੀ ਸ਼ਰਧਾ, ਸਤਿਕਾਰ ਅਤੇ ਗੁਰਮਰਯਾਦਾ ਅਨੁਸਾਰ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਸਮੂਹ ਸੰਗਤ ਅਤੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਕੱਢੇ ਜਾ ਰਹੇ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਨਿੱਘਾ ਸਵਾਗਤ ਕਰਨ ਲਈ ਵੱਡੀ ਗਿਣਤੀ ਵਿਚ ਪਹੁੰਚਣ। ਉਨ੍ਹਾਂ ਖ਼ਾਸ ਤੌਰ ‘ਤੇ ਨੌਜਵਾਨਾਂ ਨੂੰ ਕੇਸਰੀ ਪੱਗਾਂ ਸਜਾ ਕੇ ਆਪਣੇ ਮੋਟਰਸਾਈਕਲਾਂ ਅਤੇ ਕਾਰਾਂ ਸਮੇਤ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਆਓ, ਗੁਰੂ ਗ੍ਰੰਥ ਸਾਹਿਬ ਜੀ ਅਤੇ ਛੇਵੇਂ ਪਾਤਸ਼ਾਹ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਾਵਨ ਸ਼ਸਤਰਾਂ ਦੇ ਦਰਸ਼ਨ ਕਰੀਏ ਅਤੇ ਦੂਰ-ਦੁਰਾਡੇ ਤੋਂ ਪਹੁੰਚ ਰਹੀ ਸੰਗਤ ਨੂੰ ਵੀ ਪੂਰੇ ਸਤਿਕਾਰ ਨਾਲ ਦਰਸ਼ਨ ਕਰਵਾਉਣ ਦਾ ਸੁਭਾਗ ਪ੍ਰਾਪਤ ਕਰੀਏ। ਇਸ ਮੌਕੇ ਯੂਥ ਆਗੂ ਸੁਖਜੀਤ ਸਿੰਘ ਮਾਹਲਾ, ਜਰਨੈਲ ਸਿੰਘ ਸਰਪੰਚ ਮਾਹਲਾ ਕਲਾਂ, ਕਰਮ ਸਿੰਘ ਪੀ.ਏ. , ਬਲਾਕ ਸੰਮਤੀ ਮੈਂਬਰ ਨਿਰਮਲ ਸਿੰਘ, ਕੁਲਵਿੰਦਰ ਸਿੰਘ, ਬਲਵੀਰ ਸਿੰਘ, ਡਾ. ਗੁਰਜੰਟ ਸਿੰਘ, ਦਿਲਬਾਗ ਸਿੰਘ, ਰੇਸ਼ਮ ਸਿੰਘ, ਜਸਵਿੰਦਰ ਸਿੰਘ, ਕਮਲਜੀਤ ਸਿੰਘ, ਬੀਬੀ ਸ਼ਿੰਦਰ ਕੌਰ, ਨਸੀਬ ਕੌਰ ਪੰਚ, ਪਰਮਜੀਤ ਕੌਰ ਸਮੇਤ ਹੋਰ ਕਈ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਝਪਟ ਮਾਰੀ ਕਰਕੇ ਮੋਬਾਈਲ ਫ਼ੋਨ ਖੋਹਣ ਵਾਲੇ ਥਾਣਾ ਸਿਟੀ ਸਾਊਥ ਪੁਲਿਸ ਨੇ ਕੀਤੇ ਕਾਬੂ ਅਗਲੀ ਖ਼ਬਰ ਬਲੌਜ਼ਮਜ਼ ਕਾਨਵੈਂਟ ਸਕੂਲ ਦੀ ਵਿਦਿਆਰਥਣ ਮੁਸਕਾਨਦੀਪ ਕੌਰ ਬਣੀ ਮਿਸ ਤੀਜ 2026
Ad Position 24
No active advertisement