07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਝਪਟ ਮਾਰੀ ਕਰਕੇ ਮੋਬਾਈਲ ਫ਼ੋਨ ਖੋਹਣ ਵਾਲੇ ਥਾਣਾ ਸਿਟੀ ਸਾਊਥ ਪੁਲਿਸ ਨੇ ਕੀਤੇ ਕਾਬੂ

Ad Position 21
No active advertisement
ਅਜੀਤ ਡੈਸਕ 28-07-2026
ਮੋਗਾ, 27 ਜੁਲਾਈ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸਾ ਨਿਰਦੇਸ਼ਾਂ ਤਹਿਤ ਮੋਗਾ ਪੁਲਿਸ ਵਲੋਂ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸਿਟੀ ਸਾਊਥ ਮੋਗਾ ਨੇ ਝਪਟ ਮਾਰ ਕਰਕੇ ਮੋਬਾਈਲ ਫ਼ੋਨ ਖੋਹਣ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਡੀ.ਐਸ.ਪੀ. ਗੁਰਪ੍ਰੀਤ ਸਿੰਘ ਸਰਾਂ ਨੇ ਦੱਸਿਆ ਕਿ ਸਬ ਇੰਸਪੈਕਟਰ ਗੁਰਪਾਲ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ ਸਾਊਥ ਦੀ ਅਗਵਾਈ ਵਿਚ ਪੁਲਿਸ ਪਾਰਟੀ ਗਸ਼ਤ ਲਗਾ ਰਹੀ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਬਚਿੱਤਰ ਸਿੰਘ ਉਰਫ਼ ਬੱਫੀ ਅਤੇ ਗੁਰਦਿੱਤ ਸਿੰਘ ਉਰਫ਼ ਗੀਤੂ ਹਾਲ ਆਬਾਦ ਵਾਸੀ ਨੇੜੇ ਝੁੱਗੀਆਂ ਬਹੋਨਾ ਚੌਂਕ ਮੋਗਾ ਜੋ ਕਿ ਝਪਟਮਾਰੀ ਅਤੇ ਖੋਹ ਕਰਨ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ ਅਤੇ ਉਹ ਚੋਰੀ ਕੀਤੇ ਮੋਟਰਸਾਈਕਲ ਤੇ ਸਵਾਰ ਹੋ ਕੇ ਆ ਰਹੇ ਹਨ ਤਾਂ ਪੁਲਿਸ ਪਾਰਟੀ ਨੇ ਕਾਰਵਾਈ ਕਰਦਿਆਂ ਉਕਤ ਦੋਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਖੋਹਿਆ ਹੋਇਆ ਮੋਬਾਈਲ ਫ਼ੋਨ ਅਤੇ ਚੋਰੀ ਕੀਤਾ ਸਪਲੈਂਡਰ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਅਤੇ ਉਨ੍ਹਾਂ ਖ਼ਿਲਾਫ਼ ਥਾਣਾ ਸਿਟੀ ਸਾਊਥ ਵਿਚ ਅੰਡਰ ਸੈਕਸ਼ਨ 304, 112 ਬੀ.ਐਨ.ਐਸ. ਅਧੀਨ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਵਲੋਂ ਸਕੂਲਾਂ ਵਾਲੀਆਂ ਲਿੰਕ ਸੜਕਾਂ ਉੱਪਰੋਂ ਸਕੂਲ ਲੱਗਣ ‘ਤੇ ਛੁੱਟੀ ਦੌਰਾਨ ਟਿੱਪਰਾਂ ਦੇ ਲੰਘ... ਅਗਲੀ ਖ਼ਬਰ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਸਵਾਗਤ ਦੀਆਂ ਤਿਆਰੀਆਂ ਮੁਕੰਮਲ
Ad Position 24
No active advertisement