07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਚੱਕ ਕੰਨੀਆਂ ਕਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ ਦਿਖਾਈ

Ad Position 21
No active advertisement
ਅਜੀਤ ਡੈਸਕ 28-07-2026
ਕਿਸ਼ਨਪੁਰਾ ਕਲਾਂ, 27 ਜੁਲਾਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫ਼ਲਸਫ਼ੇ ਅਤੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਮਹੱਤਵਪੂਰਨ ਉਪਰਾਲੇ ਤਹਿਤ ਬੀਤੀ ਸ਼ਾਮ ਚੱਕ ਕੰਨੀਆਂ ਕਲਾਂ ਤੇ ਚੱਕ ਕੰਨੀਆਂ ਖ਼ੁਰਦ ਵਿਚ ਦਸਤਾਵੇਜ਼ੀ ਦਿਖਾਈ ਗਈ। ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਇਹ ਦਸਤਾਵੇਜ਼ੀ ਦਿਖਾਉਣ ਦੀ ਵਿਸ਼ੇਸ਼ ਮੁਹਿੰਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਹਰੇਕ ਪਿੰਡ ਵਿਚ ਇਹ ਦਸਤਾਵੇਜ਼ੀ ਦਿਖਾਈ ਜਾ ਰਹੀ ਹੈ ਤਾਂ ਜੋ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਜਾਣੂ ਹੋ ਸਕੇ। ਦਸਤਾਵੇਜ਼ੀ ਦੇਖਣ ਉਪਰੰਤ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਗੁਰੂ ਸਾਹਿਬ ਦਾ ਸਮਾਨਤਾ, ਭਾਈਚਾਰੇ ਅਤੇ ਭੇਦਭਾਵ ਰਹਿਤ ਸਮਾਜ ਦਾ ਸੰਦੇਸ਼ ਅੱਜ ਵੀ ਉਤਨਾ ਹੀ ਪ੍ਰਸੰਗਕ ਹੈ ਅਤੇ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੇਪਰ ਲੀਕ ਹੋਣ ਨਾਲ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨਾਲ ਹੋ ਰਿਹਾ ਖਿਲਵਾੜ ਬਰਦਾਸ਼ਤ ਨਹੀਂ-ਬਠਲਾ ਅਗਲੀ ਖ਼ਬਰ ਹੇਮਕੁੰਟ ਸਕੂਲ ਵਿਖੇ ਐਨ.ਸੀ.ਸੀ. ਕੈਡਿਟਾਂ ਨੇ ਮਨਾਇਆ ਕਾਰਗਿਲ ਵਿਜੇ ਦਿਵਸ
Ad Position 24
No active advertisement