07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦਾ ਵਫ਼ਦ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੂੰ ਮਿਲਿਆ

Ad Position 21
No active advertisement
ਅਜੀਤ ਡੈਸਕ 28-07-2026
ਧਰਮਕੋਟ, 27 ਜੁਲਾਈ (ਪਰਮਜੀਤ ਸਿੰਘ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬਾ ਜਨਰਲ ਸਕੱਤਰ ਗੁਰਮੇਲ ਸਿੰਘ ਮਾਛੀਕੇ, ਸੂਬਾ ਕੈਸ਼ੀਅਰ ਰਾਕੇਸ਼ ਕੁਮਾਰ ਮਹਿਤਾ ਦੀ ਅਗਵਾਈ ਹੇਠ ਪੰਜ ਮੈਂਬਰੀ ਵਫ਼ਦ ਜਿਸ ਵਿਚ ਸੂਬਾ ਕਮੇਟੀ ਮੈਂਬਰ ਡਾ. ਸਵਰਨ ਸਿੰਘ ਬਲਾਕ ਪ੍ਰਧਾਨ ਦਰਸ਼ਨ ਲਾਲ ਜਨਰਲ ਸਕੱਤਰ ਸਤਪਾਲ ਮੌਰੀਆ ਬਲਾਕ ਪ੍ਰਧਾਨ ਹਰਮੀਤ ਸਿੰਘ ਲਾਡੀ ਧਰਮਕੋਟ ਚੇਅਰਮੈਨ ਮੇਜਰ ਸਿੰਘ ਫ਼ਤਿਹਗੜ੍ਹ ਵਲੋਂ ਕੈਪੀਟਲ ਹਸਪਤਾਲ ਦੇ ਉਦਘਾਟਨ ਸਮਾਰੋਹ ਦੌਰਾਨ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੂੰ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਟਰੇਨਿੰਗ ਦੇਣ ਦੀ ਮੰਗ ਨੂੰ ਅਮਲੀ ਰੂਪ ਵਿਚ ਲਾਗੂ ਕਰਨ ਲਈ ਮੰਗ ਪੱਤਰ ਦਿੱਤਾ। ਆਗੂਆਂ ਵਲੋਂ ਪਿਛਲੇ ਦਿਨੀਂ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਮੁੱਢਲੀਆਂ ਸਿਹਤ ਸੇਵਾਵਾਂ ਦੇ ਰਹੇ ਅਣਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਟਰੇਨਿੰਗ ਦੇਣ ਲਈ ਪੱਤਰ ਜਾਰੀ ਕਰਨ ਦੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ। ਆਗੂਆਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਟਰੇਨਿੰਗ ਸਬੰਧੀ ਆਉਣ ਵਾਲੇ ਮਾਨਸੂਨ ਸੈਸ਼ਨ ਦੌਰਾਨ ਬਕਾਇਦਾ ਨੋਟੀਫ਼ਿਕੇਸ਼ਨ ਜਾਰੀ ਕਰਕੇ ਇਸ ਟਰੇਨਿੰਗ ਪ੍ਰੋਗਰਾਮ ਨੂੰ ਕਾਨੂੰਨੀ ਰੂਪ ਦਿੱਤਾ ਜਾਵੇ ਕਿਉਂਕਿ ਬੀਤੇ ਸਮੇਂ ਵਿਚ 1999 ਵਿਚ ਅਜਿਹਾ ਕੋਰਸ ਅਕਾਲੀ ਭਾਜਪਾ ਸਰਕਾਰ ਵਲੋਂ ਵੀ ਸ਼ੁਰੂ ਕਰਨ ਦੀ ਪ੍ਰੋਜਲ ਲਿਆਂਦੀ ਗਈ ਸੀ ਪਰ ਕਾਨੂੰਨੀ ਤੌਰ ਤੇ ਨੋਟੀਫ਼ਿਕੇਸ਼ਨ ਜਾਰੀ ਨਾ ਹੋਣ ਕਰਕੇ ਇਹ ਪ੍ਰੋਪਜਲ ਅੱਧਵਾਟੇ ਹੀ ਦਮ ਤੋੜ ਗਈ ਸੀ, ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਹਾਜ਼ਰ ਵਫ਼ਦ ਨੂੰ ਵਿਸ਼ਵਾਸ ਦਿਵਾਇਆ ਕਿ ਜਲਦੀ ਹੀ ਕਾਨੂੰਨੀ ਪ੍ਰਕਿਰਿਆ ਪੂਰੀ ਕਰਕੇ ਟਰੇਨਿੰਗ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਮੌਕੇ ਬਲਾਕ ਕਨਵੀਨਰ ਸਵਰਨ ਕੌਰ, ਸੰਦੀਪ ਕੌਰ, ਗੁਰਪ੍ਰੀਤ ਕੌਰ ਬਲਾਕ ਧਰਮਕੋਟ ਦੇ ਜਨਰਲ ਸਕੱਤਰ ਲਛਮਣ ਸਿੰਘ ਪੰਡੋਰੀ, ਕੈਸ਼ੀਅਰ ਕੁਲਵੰਤ ਸਿੰਘ ਲੁਹਾਰਾ, ਡਾ. ਰਾਜ ਸਿੰਘ ਗੱਟੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਮਲੂਕਾ ਸਮੇਤ ਕਈ ਪ੍ਰਮੁੱਖ ਹਸਤੀਆਂ ਨੇ ਜਥੇਦਾਰ ਸੰਗਤਪੁਰਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਪੇਪਰ ਲੀਕ ਹੋਣ ਨਾਲ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨਾਲ ਹੋ ਰਿਹਾ ਖਿਲਵਾੜ ਬਰਦਾਸ਼ਤ ਨਹੀਂ-ਬਠਲਾ
Ad Position 24
No active advertisement