06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਮਿਊਂਸੀਪਲ ਇੰਪਲਾਈਜ਼ ਫੈਡਰੇਸ਼ਨ ਮੋਗਾ ਵਲੋਂ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਦੇ ਸ਼ਾਂਤਮਈ ਢੰਗ ਨਾਲ ਕੀਤੇ ਲਾਠੀਚਾਰਜ ਦੇ ਰੋਸ ਵਜੋਂ ਮਾਰਚ ਕੱਢਿਆ

Ad Position 21
No active advertisement
ਅਜੀਤ ਡੈਸਕ 28-07-2026
Aਮੋਗਾ, 27 ਜੁਲਾਈ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਮਿਊਂਸੀਪਲ ਇੰਪਲਾਈਜ਼ ਫੈਡਰੇਸ਼ਨ ਮੋਗਾ ਦੀ ਅਗਵਾਈ ਹੇਠ ਮੋਗੇ ਜ਼ਿਲ੍ਹੇ ਦੀਆਂ ਵੱਖ-ਵੱਖ ਸਮਾਜਿਕ ਧਾਰਮਿਕ ਅਤੇ ਹੋਰ ਜਥੇਬੰਦੀਆਂ ਨੇ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਦੇ ਸ਼ਾਂਤਮਈ ਢੰਗ ਨਾਲ ਕੀਤੇ ਲਾਠੀਚਾਰਜ ਦੇ ਰੋਸ ਵਜੋਂ ਰੋਸ ਪ੍ਰਦਰਸ਼ਨ ਸ਼ਹਿਰ ਵਿਚ ਕੀਤਾ। ਸਫ਼ਾਈ ਸੇਵਕ ਯੂਨੀਅਨ ਪੰਜਾਬ ਨੇ ਇਸ ਘਟਨਾ ਦੀ ਪੁਰਜੋਰ ਨਿੰਦਾ ਕੀਤੀ ਅਤੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅੱਜ ਮੋਗਾ ਵਿਚ ਇਕ ਮਹਾਂ ਰੋਸ ਮਾਰਚ ਕੱਢਿਆ ਗਿਆ ਜਿਸ ਦਾ ਮਕਸਦ ਇਸ ਪੰਜਾਬ ਸਰਕਾਰ ਨੂੰ ਇਹ ਚੇਤਾਵਨੀ ਦੇਣ ਦਾ ਸੀ ਕਿ ਇਹ ਲੜਾਈ ਹੁਣ ਹੋਰ ਤੇਜ਼ ਹੋ ਗਈ ਹੈ ਲੋਕ ਹੁਣ ਸੜਕਾਂ ‘ਤੇ ਉਤਰ ਆਏ ਹਨ ਪੰਜਾਬ ਸਰਕਾਰ ਸਬੰਧਿਤ ਡੀ.ਐਸ.ਪੀ. ਅਤੇ ਐਸ.ਐਚ.ਓ. ਨੂੰ ਤੁਰੰਤ ਨੌਕਰੀ ਤੋਂ ਬਰਖ਼ਾਸਤ ਕਰੇ ਅਤੇ ਉਨ੍ਹਾਂ ‘ਤੇ ਐਸ.ਸੀ.ਐਸ.ਟੀ. ਐਕਟ ਅਤੇ ਇਰਾਦਾ ਏ ਕਤਲ ਦਾ ਪਰਚਾ ਦਰਜ ਕਰੇ ਜੇਕਰ ਪੰਜਾਬ ਸਰਕਾਰ ਤੁਰੰਤ ਪ੍ਰਭਾਵ ਨਾਲ ਇਹਨਾਂ ਫ਼ੈਸਲਿਆਂ ਨੂੰ ਅਮਲ ਵਿਚ ਨਹੀਂ ਲਿਆਂਦੀ ਤਾਂ ਜਥੇਬੰਦੀ ਇਸ ਤੋਂ ਵੀ ਵੱਧ ਕੇ ਹੋਰ ਵੱਡੇ ਸੰਘਰਸ਼ ਵਿੱਢੇਗੀ। ਜਿਸ ਦੀ ਸਾਰੀ ਹੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਸਫ਼ਾਈ ਸੇਵਕ ਯੂਨੀਅਨ ਦੇ ਅਤੇ ਬਾਕੀ ਜਥੇਬੰਦੀਆਂ ਦੇ ਆਗੂਆਂ ਨੇ ਇਹ ਵੀ ਦੱਸਿਆ ਕਿ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਦਿਸ਼ਾ ਨਿਰਦੇਸ਼ ਅਨੁਸਾਰ 30 ਜੁਲਾਈ ਦਿਨ ਵੀਰਵਾਰ ਨੂੰ ਪੰਜਾਬ ਮੁਕੰਮਲ ਬੰਦ ਕੀਤਾ ਜਾਵੇਗਾ। ਆਗੂਆਂ ਨੇ ਪੰਜਾਬ ਬੰਦ ਵਿਚ ਸ਼ਹਿਰ ਵਾਸੀਆਂ ਨੂੰ ਆਪਣਾ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਮਿਊਂਸੀਪਲ ਇੰਪਲਾਈਜ਼ ਫੈਡਰੇਸ਼ਨ ਦੇ ਪ੍ਰਧਾਨ ਜਸਵੀਰ ਸਿੰਘ ਗਿੱਲ, ਚੀਫ਼ ਸਕੱਤਰ ਨਰੋਤਮ ਬੋਹਤ, ਜੋਗਿੰਦਰ ਭੁੱਲਰ, ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਸੋਮਨਾਥ ਚੋਬੜ, ਜਨਰਲ ਸਕੱਤਰ ਵਿਸ਼ਵਨਾਥ ਜੋਨੀ, ਚੇਅਰਮੈਨ ਰਜਿੰਦਰ ਗੰਗੂ, ਕੈਸ਼ੀਅਰ ਅਜੇ ਪੰਤ ਮੋਲੀ, ਅਸ਼ੋਕ ਪੰਥ ਮੋਲੀ, ਰਾਜ ਕੁਮਾਰ ਚਿੰਡਾਲੀਆ, ਸੀਨੀਅਰ ਆਗੂ ਮਦਨ ਲਾਲ ਬੋਹਤ, ਹਰਕ੍ਰਿਸ਼ਨ ਬੋਹਤ, ਹਰਬੰਸ ਸਾਗਰ, ਸਤਪਾਲ ਅਣਜਾਣ, ਕਰਮਜੀਤ ਮਾਣੂੰਕੇ, ਨਰੇਸ਼ ਬੋਹਤ, ਰਘਵੀਰ ਅਨਾਰਿਆ, ਕੁਲਵੰਤ ਰਾਏ, ਸੰਦੀਪ ਸੰਗੇਲੀਆ, ਸੋਨੂੰ ਚਾਂਵਰੀਆ, ਸੰਨੀਪਤ, ਸੁਰੇਸ਼ ਕਰੋਤੀਆ, ਸੁਰੇਸ਼ ਸੰਗੇਲੀਆ, ਸੁਰੇਸ਼ ਰਾਜਪੂਤ ਅਤੇ ਅਤੇ ਵੱਡੀ ਗਿਣਤੀ ਵਿਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਅਤੇ ਨਗਰ ਨਿਗਮ ਮੋਗਾ ਦਾ ਮਿਊਂਸੀਪਲ ਕਾਮਾ ਰੋਸ ਮਾਰਚ ਵਿਚ ਸ਼ਾਮਲ ਸਨ।
Ad Position 22
No active advertisement
ਪਿਛਲੀ ਖ਼ਬਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ 12 ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੇ ਘਰ ਦਾ ਘਿਰਾਓ ਕੀਤਾ ਜਾਵੇ... ਅਗਲੀ ਖ਼ਬਰ ਅੱਜ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਲੁਹਾਰਾ ਚੌਕ ਵਿਚ ਪੁੱਜਣ ’ਤੇ ਕੀਤਾ ਜਾਵੇਗਾ ਨਿੱਘਾ ਸਵਾਗਤ-ਸਨੀ ਗਿੱਲ
Ad Position 24
No active advertisement