03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਸੰਜੀਤ ਸਿੰਘ ਸੰਨੀ ਗਿੱਲ ਅਤੇ ਉਨ੍ਹਾਂ ਦੀ ਟੀਮ ਨੇ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਮੋਗਾ ਪੁੱਜਣ ’ਤੇ ਕੀਤਾ ਭਰਵਾਂ ਸਵਾਗਤ ਮਾਰਚ ਨੂੰ ਲੈ ਕੇ ਸਿੱਖ ਸੰਗਤਾਂ ’ਚ ਵੇਖਿਆ ਵੱਡਾ ਉਤਸ਼ਾਹ

Ad Position 21
No active advertisement
ਅਜੀਤ ਡੈਸਕ 29-07-2026

ਮੋਗਾ, 28 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਸਰਵਉੱਚਤਾ ਨੂੰ ਦਰਸਾਉਂਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸਥਾਨ ਤੋਂ ਸ਼ੁਰੂ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਅੱਜ ਮੋਗਾ ਪੁੱਜਣ ਤੇ ਮੋਗਾ ਦੇ ਲੁਹਾਰਾ ਚੌਂਕ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮੋਗਾ ਸੰਜੀਤ ਸਿੰਘ ਸੰਨੀ ਗਿੱਲ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਅਤੇ ਸਿੱਖ ਸੰਗਤਾਂ ਨੇ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ਸੰਜੀਤ ਸਿੰਘ ਸੰਨੀ ਗਿੱਲ ਹੋਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਸਿੰਘ ਸਾਹਿਬਾਨਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਵੀ ਕੀਤਾ। ਮਾਰਚ ਦਾ ਸਵਾਗਤ ਕਰਨ ਅਤੇ ਮਾਰਚ ਵਿਚ ਸ਼ਾਮਲ ਹੋਣ ਲਈ ਮੋਗਾ ਦੀਆਂ ਸਿੱਖ ਸੰਗਤਾਂ ਵਿਚ ਵੱਡਾ ਉਤਸ਼ਾਹ ਵੇਖਣ ਨੂੰ ਮਿਲਿਆ। ਇਸ ਮੌਕੇ ਸੰਜੀਤ ਸਿੰਘ ਸੰਨੀ ਗਿੱਲ ਨਾਲ ਸੀਨੀਅਰ ਆਗੂਆਂ ਵਿਚ ਰਜਿੰਦਰ ਸਿੰਘ ਡੱਲਾ, ਮੈਂਬਰ ਸ਼੍ਰੋਮਣੀ ਕਮੇਟੀ ਤਰਸੇਮ ਸਿੰਘ ਰੱਤੀਆਂ, ਰਾਜਵੰਤ ਸਿੰਘ ਮਾਹਲਾ, ਗੋਵਰਧਨ ਪੋਪਲੀ, ਮਨਜੀਤ ਸਿੰਘ ਧੰਮੂ, ਚਰਨਜੀਤ ਸਿੰਘ ਝੰਡੇਆਣਾ, ਰਣਜੀਤ ਸਿੰਘ ਭਾਊ, ਯੂਥ ਆਗੂ ਸੁਖਬੀਰ ਸਿੰਘ ਸੁਖ ਗਿੱਲ, ਐਸ.ਓ.ਆਈ. ਦੇ ਜੋਆਏਦੀਪ ਸ਼ਰਮਾ, ਯੂਥ ਜ਼ਿਲ੍ਹਾ ਪ੍ਰਧਾਨ ਦੇਬਸੀਸ ਮਲਿਕ, ਗੁਰਬਿੰਦ ਸਿੰਘ ਸਿੰਘਾ ਵਾਲਾ, ਰਵਦੀਪ ਸਿੰਘ ਦਾਰਾਪੁਰ, ਮਾਸਟਰ ਗੁਰਦੀਪ ਸਿੰਘ ਮਹੇਸ਼ਰੀ, ਬਿਪਨਪਾਲ ਸਿੰਘ ਖੋਸਾ, ਨਰਿੰਦਰ ਸਿੰਘ ਬੁੱਕਣ ਵਾਲਾ ਸਾਰੇ ਸਰਕਲ ਪ੍ਰਧਾਨ ਆਦਿ ਸਵਾਗਤੀ ਮਾਰਚ ਵਿਚ ਸ਼ਾਮਲ ਸਨ। ਇਸ ਮੌਕੇ ਸੰਜੀਤ ਸਿੰਘ ਸੰਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਮੋਗਾ ਵਾਸੀਆਂ ਲਈ ਬੜਾ ਹੀ ਸੁਭਾਗਾ ਸਮਾਂ ਹੈ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵਲੋਂ ਵਰੋਸਾਈ ਸਿੱਖਾਂ ਦੀ ਸਰਬਉੱਚ ਸੁਪਰੀਮ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਏ ਮੀਰੀ ਪੀਰੀ ਖ਼ਾਲਸਾ ਮਾਰਚ ਮੋਗਾ ਪੁੱਜਾ ਅਤੇ ਮਾਰਚ ਦੇ ਦਰਸ਼ਨ ਕਰਨ ਲਈ ਸੰਗਤਾਂ ਵਿਚ ਉਤਸ਼ਾਹ ਠਾਠਾਂ ਮਾਰਦਾ ਸੀ ਅਤੇ ਇਹ ਮੀਰੀ ਪੀਰੀ ਖ਼ਾਲਸਾ ਮਾਰਚ ਲੁਹਾਰਾ ਚੌਂਕ ਮੋਗਾ, ਲੰਢੇਕੇ, ਮੋਗਾ ਦਾ ਮੁੱਖ ਚੌਂਕ, ਅਕਾਲਸਰ ਰੋਡ ਚੌਂਕ, ਗੋਧੇਵਾਲਾ, ਕੋਟਕਪੂਰਾ ਚੌਂਕ ਵਿਚ ਪੜਾਅ ਕਰਦਾ ਹੋਇਆ ਅੱਗੇ ਵੱਲ ਰਵਾਨਾ ਹੋ ਗਿਆ। ਉਨ੍ਹਾਂ ਦੱਸਿਆ ਕਿ ਸੰਗਤਾਂ ਵਲੋਂ ਖ਼ਾਲਸਾ ਮਾਰਚ ‘ਤੇ ਫੁੱਲਾਂ ਨਾਲ ਵਰਖਾ ਕੀਤੀ ਅਤੇ ਮਾਰਚ ਦੌਰਾਨ ਉਨ੍ਹਾਂ ਵਲੋਂ ਵਿਸ਼ੇਸ਼ ਚਾਹ ਪਾਣੀ, ਫਰੂਟ ਅਤੇ ਹੋਰ ਕਈ ਪ੍ਰਕਾਰ ਦੇ ਲੰਗਰਾਂ ਦਾ ਪ੍ਰਬੰਧ ਕੀਤਾ ਗਿਆ ਸੀ। ਸੰਨੀ ਗਿੱਲ ਨੇ ਕਿਹਾ ਕਿ ਇਹ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਮੁੱਖ ਮਕਸਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤਾਂ, ਉਸ ਦੀ ਸਰਵਉੱਚਤਾ ਅਤੇ ਮੀਰੀ ਅਤੇ ਪੀਰੀ ਦੇ ਸਿਧਾਂਤ ਅੱਜ ਦੀ ਨੌਜਵਾਨ ਪੀੜ੍ਹੀ ਵਿਚ ਪ੍ਰਚਾਰਨ ਹਿਤ ਹੀ ਕੱਢਿਆ ਗਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਚਾਨਣ ਮੁਨਾਰੇ ਹੀ ਨਹੀਂ ਸਗੋਂ ਸਾਡੀ ਯੋਗ ਅਗਵਾਈ ਕਰਨ ਵਾਲੀ ਸਿੱਖਾਂ ਦੀ ਸੁਪਰੀਮ ਪਾਵਰ ਹੈ, ਜਿਸ ਨੇ ਸਿੱਖ ਪੰਥ ਦੀ ਅਗਵਾਈ ਕਰਨ ਦੇ ਨਾਲ ਪੰਥਕ ਸੋਚ, ਪੰਥਕ ਹਿਤਾਂ ਅਤੇ ਪੂਰੀ ਸਿੱਖ ਕੌਮ ਨੂੰ ਮਾਨਵਤਾ ਦੇ ਸੱਚੇ ਕਲਿਆਣ ਲਈ ਸਾਨੂੰ ਪ੍ਰੇਰਿਆ ਹੈ ਅਤੇ ਇਕ ਲੜੀ ਵਿਚ ਪਰੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਮੋਗਾ ਪੁੱਜਣ ਤੇ ਮੈਂ ਸਮੁੱਚੇ ਮੋਗਾ ਹਲਕੇ ਦੇ ਲੋਕਾਂ ਨੂੰ ਵਧਾਈ ਦਿੰਦਾ ਹਾਂ ਅਤੇ ਆਪਣੇ ਆਪ ਵਿਚ ਆਤਮਿਕ ਸ਼ਾਂਤੀ ਤੇ ਖੁਸੀ ਮਹਿਸੂਸ ਕਰਦਾ ਹੋਇਆ ਗੁਰੂ ਸਾਹਿਬਾਂ ਦੇ ਚਰਨਾਂ ਵਿਚ ਅਰਦਾਸ ਬੇਨਤੀ ਕਰਦਾ ਹਾਂ ਕਿ ਮੇਰੇ ਹਲਕੇ ਦੇ ਲੋਕ ਹਮੇਸ਼ਾ ਚੜ੍ਹਦੀ ਕਲਾ ਵਿਚ ਰਹਿਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਚੈਨ ਸਿੰਘ ਰਾਮੂਵਾਲੀਆ, ਪਰਮਜੋਤ ਸਿੰਘ ਖ਼ਾਲਸਾ ਸੇਵਾ ਸੁਸਾਇਟੀ, ਕੁਲਵੰਤ ਸਿੰਘ ਖ਼ਾਲਸਾ ਦਸਤਾਰ ਚੇਤਨਾ ਮਾਰਚ ਕਮੇਟੀ, ਕੁਲਵਿੰਦਰ ਸਿੰਘ ਪਰਮੇਸੁਰ ਦੁਆਰ ਮੋਗਾ, ਗੁਰਸੇਵਕ ਸਿੰਘ ਸੰਨਿਆਸੀ, ਗੁਰਚਰਨ ਸਿੰਘ ਕਾਲੀਏ ਵਾਲਾ, ਬਲਵੀਰ ਸਿੰਘ ਰਾਮੂਵਾਲੀਆ, ਹਰਮੇਲ ਸਿੰਘ ਡਰੋਲੀ, ਗੁਰਚਰਨ ਸਿੰਘ ਬਿੱਟੂ ਸਿੰਘਾਂਵਾਲਾ, ਚਰਨਾ ਸਿੰਘਾਂਵਾਲਾ, ਭੁਪਿੰਦਰ ਸਿੰਘ ਕਾਲੀਏ ਵਾਲਾ, ਹਰਜਿੰਦਰ ਸਿੰਘ ਅੰਟੂ, ਹਰਬੰਸ ਸਿੰਘ ਖ਼ਾਲਸਾ, ਗੁਰੂ ਨਾਨਕ ਕਾਲਜ ਮੋਗਾ ਦੇ ਪ੍ਰਿੰਸੀਪਲ ਗੁਰਵਿੰਦਰ ਸਿੰਘ ਭੁੱਲਰ, ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਕੁਲਵੰਤ ਸਿੰਘ ਕਲਸੀ, ਤਨਵੀਰ ਕੌਰ ਨੈਨਸੀ ਗੁਰੂ ਨਾਨਕ ਕਾਲਜ ਮੋਗਾ, ਦਿਲਬਾਗ ਸਿੰਘ ਰੰਧਾਵਾ, ਸਰਫ਼ਿਰੋਜ਼ ਅਲੀ ਭੁੱਟੋ, ਰੁਪਿੰਦਰ ਸਿੰਘ ਨਿੱਕਾ, ਦਿਲਬਾਗ ਸਿੰਘ ਬਿੱਟੂ, ਲਾਲ ਸਿੰਘ ਸਾਬਕਾ ਸਰਪੰਚ ਘੱਲ ਕਲਾਂ, ਯੂਥ ਆਗੂ ਬਲਜਿੰਦਰ ਸਿੰਘ ਘੱਲ ਕਲਾਂ, ਦਰਸਨ ਸਿੰਘ ਮੈਂਬਰ ਘੱਲ ਕਲਾਂ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਨਿਸ਼ਕਾਮ ਸੇਵਾ ਕਰਨ ਵਾਲੇ ਹਮੇਸ਼ਾ ਸਮਾਜ ਲਈ ਪ੍ਰੇਰਨਾ ਸਰੋਤ ਬਣਦੇ ਹਨ-ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ ਅਗਲੀ ਖ਼ਬਰ ਨਗਰ ਨਿਗਮ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਪੰਜਵੇਂ ਦਿਨ ਵੀ ਜਾਰੀ
Ad Position 24
No active advertisement