05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਨਿਸ਼ਕਾਮ ਸੇਵਾ ਕਰਨ ਵਾਲੇ ਹਮੇਸ਼ਾ ਸਮਾਜ ਲਈ ਪ੍ਰੇਰਨਾ ਸਰੋਤ ਬਣਦੇ ਹਨ-ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ

Ad Position 21
No active advertisement
ਅਜੀਤ ਡੈਸਕ 29-07-2026

ਮੋਗਾ, 28 ਜੁਲਾਈ (ਸੁਰਿੰਦਰਪਾਲ ਸਿੰਘ)-ਮਾਲਵੇ ਦੇ ਪ੍ਰਸਿੱਧ ਇਤਿਹਾਸਕ ਅਤੇ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਤਪ ਅਸਥਾਨ, ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਵਿਖੇ ਭਗਤ ਰਵੀਦਾਸ ਜੀ ਸੇਵਾ ਸੋਸਾਇਟੀ ਬੱਸੀਆਂ ਦੇ ਨੌਜਵਾਨਾ ਵਲੋਂ ਨਿਭਾਈ ਜਾ ਰਹੀ ਨਿਸ਼ਕਾਮ ਸੇਵਾ ਨੂੰ ਸਨਮਾਨ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ ਵਾਲਿਆਂ ਵਲੋਂ ਸੋਸਾਇਟੀ ਦੇ ਸੇਵਾਦਾਰਾਂ ਨੂੰ ਟਰਾਫ਼ੀਆਂ ਭੇਟ ਕਰਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਭਗਤ ਰਵੀਦਾਸ ਜੀ ਸੇਵਾ ਸੋਸਾਇਟੀ ਬੱਸੀਆਂ ਦੇ ਸੇਵਾਦਾਰ ਲੰਬੇ ਸਮੇਂ ਤੋਂ ਹਰ ਹਫ਼ਤੇ ਗੁਰਦੁਆਰਾ ਸਾਹਿਬ ਵਿਖੇ ਪੂਰੀ ਸ਼ਰਧਾ ਅਤੇ ਸਮਰਪਣ ਭਾਵਨਾ ਨਾਲ ਝਾੜੂ ਲਗਾਉਣ, ਸਫ਼ਾਈ ਕਰਨ ਅਤੇ ਹੋਰ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਦੀ ਇਸ ਨਿਰੰਤਰ ਅਤੇ ਨਿਸ਼ਕਾਮ ਸੇਵਾ ਨੂੰ ਦੇਖਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ਸਿੰਘ ਵਲੋਂ ਇਹ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਇਸ ਮੌਕੇ ਸੰਤ ਬਾਬਾ ਗੁਰਦੀਪ ਸਿੰਘ ਨੇ ਪ੍ਰਵਚਨ ਕਰਦਿਆਂ ਕਿਹਾ ਕਿ ਸੇਵਾ ਹੀ ਮਨੁੱਖ ਦੇ ਜੀਵਨ ਦਾ ਸਭ ਤੋਂ ਵੱਡਾ ਧਰਮ ਹੈ। ਜਿਹੜਾ ਵਿਅਕਤੀ ਬਿਨਾਂ ਕਿਸੇ ਲਾਲਚ, ਪ੍ਰਸਿੱਧੀ ਜਾਂ ਸਵਾਰਥ ਦੇ ਗੁਰੂ ਘਰ ਅਤੇ ਮਨੁੱਖਤਾ ਦੀ ਸੇਵਾ ਕਰਦਾ ਹੈ, ਉਹ ਪ੍ਰਮਾਤਮਾ ਦੀਆਂ ਬਖ਼ਸਿਸ਼ਾਂ ਦਾ ਹੱਕਦਾਰ ਬਣਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਸਾਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕਣ ਦੇ ਨਾਲ-ਨਾਲ ਨਿਮਰਤਾ ਅਤੇ ਸੇਵਾ ਦਾ ਸੰਦੇਸ਼ ਦਿੱਤਾ ਹੈ, ਜਿਸ ਨੂੰ ਹਰ ਸਿੱਖ ਅਤੇ ਹਰ ਇਨਸਾਨ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਗਤ ਰਵੀਦਾਸ ਜੀ ਸੇਵਾ ਸੋਸਾਇਟੀ ਬੱਸੀਆਂ ਦੇ ਸੇਵਾਦਾਰ ਬਿਨਾਂ ਕਿਸੇ ਦਿਖਾਵੇ ਦੇ ਗੁਰੂ ਘਰ ਦੀ ਸੇਵਾ ਕਰ ਰਹੇ ਹਨ, ਜੋ ਅੱਜ ਦੇ ਸਮਾਜ ਲਈ ਇਕ ਮਿਸਾਲ ਹੈ। ਅਜਿਹੇ ਸੇਵਾਦਾਰਾਂ ਦਾ ਸਨਮਾਨ ਕਰਨਾ ਕੇਵਲ ਉਨ੍ਹਾਂ ਦੀ ਹੌਸਲਾ ਅਫਜਾਈ ਹੀ ਨਹੀਂ, ਸਗੋਂ ਨੌਜਵਾਨ ਪੀੜ੍ਹੀ ਨੂੰ ਸੇਵਾ ਦੇ ਮਾਰਗ ਨਾਲ ਜੋੜਨ ਦਾ ਇਕ ਉਪਰਾਲਾ ਵੀ ਹੈ। ਸੰਤ ਬਾਬਾ ਗੁਰਦੀਪ ਸਿੰਘ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਵਿਹਲੇ ਸਮੇਂ ਦਾ ਕੁਝ ਹਿੱਸਾ ਗੁਰੂ ਘਰ, ਸਮਾਜ ਅਤੇ ਲੋੜਵੰਦ ਲੋਕਾਂ ਦੀ ਸੇਵਾ ਲਈ ਜ਼ਰੂਰ ਸਮਰਪਿਤ ਕਰਨ। ਉਨ੍ਹਾਂ ਕਿਹਾ ਕਿ ਸੇਵਾ ਕਰਨ ਨਾਲ ਮਨ ਨੂੰ ਸ਼ਾਂਤੀ ਮਿਲਦੀ ਹੈ, ਆਪਸੀ ਭਾਈਚਾਰਾ ਮਜ਼ਬੂਤ ਹੁੰਦਾ ਹੈ ਅਤੇ ਸਮਾਜ ਵਿਚ ਪਿਆਰ ਅਤੇ ਏਕਤਾ ਦਾ ਮਾਹੌਲ ਬਣਦਾ ਹੈ। ਸਨਮਾਨ ਪ੍ਰਾਪਤ ਕਰਨ ਉਪਰੰਤ ਭਗਤ ਰਵੀਦਾਸ ਜੀ ਸੇਵਾ ਸੋਸਾਇਟੀ ਬੱਸੀਆਂ ਦੇ ਸੇਵਾਦਾਰ ਡਾ. ਰੂਪ ਸਿੰਘ ਬੱਸੀਆਂ, ਬਲਵੰਤ ਸਿੰਘ, ਕੁਲਵੰਤ ਸਿੰਘ, ਸਤਪਾਲ ਸਿੰਘ, ਪ੍ਰਭਜੋਤ ਸਿੰਘ, ਲਵਪ੍ਰੀਤ ਸਿੰਘ, ਰਾਮ ਸਿੰਘ, ਅਵਤਾਰ ਸਿੰਘ, ਅਭੀਜੋਤ ਸਿੰਘ, ਗੁਰਵੀਰ ਸਿੰਘ ਨੈਤਿਕ, ਗੁਰਦੀਪ ਸਿੰਘ, ਕੁਲਵੰਤ ਸਿੰਘ, ਸੁਖਮਨਪ੍ਰੀਤ ਸਿੰਘ, ਹੁਸਨਦੀਪ ਸਿੰਘ, ਪ੍ਰਿਤਪਾਲ ਸਿੰਘ, ਤਰਸੇਮ ਸਿੰਘ ਸਹਿਜ ਨੂਰ ਸਿੰਘ ਨੇ ਸੰਤ ਬਾਬਾ ਗੁਰਦੀਪ ਸਿੰਘ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਅਤੇ ਇਸ ਨਾਲ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਵੱਧ ਸ਼ਰਧਾ ਅਤੇ ਸਮਰਪਣ ਨਾਲ ਗੁਰੂ ਘਰ ਦੀ ਸੇਵਾ ਕਰਨ ਦੀ ਪ੍ਰੇਰਨਾ ਮਿਲੇਗੀ।

Ad Position 22
No active advertisement
ਪਿਛਲੀ ਖ਼ਬਰ ਦਿੱਲੀ ਦੇ ਵਿਦਿਆਰਥੀ ਸੰਘਰਸ਼ ’ਚ ਏਕੇ ਦੀ ਜਿੱਤ ਹੋਈ ਹੈ-ਬੀ.ਕੇ.ਯੂ. ਖੋਸਾ ਅਗਲੀ ਖ਼ਬਰ ਸੰਜੀਤ ਸਿੰਘ ਸੰਨੀ ਗਿੱਲ ਅਤੇ ਉਨ੍ਹਾਂ ਦੀ ਟੀਮ ਨੇ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਮੋਗਾ ਪੁੱਜਣ ’ਤੇ ਕੀਤਾ ਭਰਵਾਂ ਸਵਾਗਤ...
Ad Position 24
No active advertisement