05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਦਿੱਲੀ ਦੇ ਵਿਦਿਆਰਥੀ ਸੰਘਰਸ਼ ’ਚ ਏਕੇ ਦੀ ਜਿੱਤ ਹੋਈ ਹੈ-ਬੀ.ਕੇ.ਯੂ. ਖੋਸਾ

Ad Position 21
No active advertisement
ਅਜੀਤ ਡੈਸਕ 29-07-2026

ਬਾਘਾ ਪੁਰਾਣਾ, 28 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)- ਭਾਰਤੀ ਕਿਸਾਨ ਯੂਨੀਅਨ ਖੋਸਾ ਨੇ ਦਿੱਲੀ ’ਚ ਜੰਤਰ ਮੰਤਰ ਵਿਖੇ ਵਿਦਿਆਰਥੀਆਂ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਜਿੱਤ ਲੋਕਾਂ ਦੇ ਏਕੇ ਦੀ ਜਿੱਤ ਹੈ| ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਅਤੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਉੱਗੋਕੇ ਨੇ ਕਿਹਾ ਕਿ ਇਸ ਸੰਘਰਸ਼ ਵਿਚ ਹਰ ਵਰਗ ਦੇ ਲੋਕਾਂ ਨੇ ਆਪਣਾ ਯੋਗਦਾਨ ਪਾਇਆ ਅਤੇ ਪੰਜਾਬੀ ਸਿੱਖ ਭਾਈਚਾਰੇ ਵਲੋਂ ਇਸ ਸਮੇਂ ਵਿਦਿਆਰਥੀ ਸੰਘਰਸ਼ ਨੂੰ ਸਪੋਟ ਕਰਨੀ ਆਪਣੇ ਆਪ ’ਚ ਅਹਿਮ ਹੈ| ਉਨ੍ਹਾਂ ਕਿਹਾ ਕਿ ਬੀ.ਕੇ.ਯੂ. ਖੋਸਾ ਦੇ ਕੌਮੀ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਅਤੇ ਜਨਰਲ ਸਕੱਤਰ ਗੁਣਵੰਤ ਸਿੰਘ ਆਪਣੀ ਜਥੇਬੰਦੀ ਸਮੇਤ ਵਿਦਿਆਰਥੀਆਂ ਦੇ ਹੱਕ ’ਚ ਡਟ ਕੇ ਖੜ੍ਹੇ ਰਹੇ| ਉਨ੍ਹਾਂ ਕਿਹਾ ਕਿ ਦਿੱਲੀ ਪੁਲਿਸ ਦਾ ਸ਼ਿਕਾਰ ਹੋਏ ਨੌਜਵਾਨ ਬੱਚੇ ਬੱਚੀਆਂ ਲਈ ਦਿੱਲੀ ਦੇ ਗੁਰੂ ਘਰਾਂ ਦੇ ਦਰਵਾਜ਼ੇ ਖੋਲ੍ਹ ਕੇ ਰੱਖੇ ਗਏ| ਇਨ੍ਹਾਂ ਗੁਰਦੁਆਰਾ ਸਾਹਿਬ ’ਚ ਭੁੱਖੇ ਅਤੇ ਜ਼ਖਮੀ ਹੋਏ ਵਿਦਿਆਰਥੀਆਂ ਲਈ ਦਵਾਈ, ਲੰਗਰ ਦਾ ਪ੍ਰਬੰਧ ਕਰਨ ਨਾਲ ਪੂਰੀ ਦੁਨੀਆਂ ’ਚ ਸਿੱਖ ਕੌਮ ਦਾ ਸਿਰ ਉੱਚਾ ਹੋਇਆ ਹੈ ਅਤੇ ਨਾਲ ਹੀ ਮੋਦੀ ਸਰਕਾਰ ਨੂੰ ਗੋਡੇ ਟੇਕਣ ਲਈ ਮਜਬੂਰ ਹੋਣਾ ਪਿਆ| ਉਨ੍ਹਾਂ ਪੰਜਾਬ ਵਿਚ ਸਫਾਈ ਸੇਵਕਾਂ ਦੇ ਚੱਲ ਰਹੇ ਸੰਘਰਸ਼ ਦਾ ਸਮਰਥਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਸਫਾਈ ਸੇਵਕਾਂ ਦੀਆਂ ਮੰਗਾਂ ਤੁਰੰਤ ਮੰਨ ਲੈਣੀਆਂ ਚਾਹੀਦੀਆਂ ਹਨ| ਉਨ੍ਹਾਂ ਕਿਹਾ ਕਿ ਸਰਕਾਰੀ ਧੱਕੇਸ਼ਾਹੀ ਦਾ ਸ਼ਿਕਾਰ ਹਰ ਧਿਰ ਨਾਲ ਖੋਸਾ ਜਥੇਬੰਦੀ ਡਟ ਕੇ ਖੜੇਗੀ|

Ad Position 22
No active advertisement
ਪਿਛਲੀ ਖ਼ਬਰ ਥਾਣਾ ਅਜੀਤਵਾਲ ਪੁਲਿਸ ਨੇ ਕੀਤਾ ਸੁਨਿਆਰੇ ਦੀ ਦੁਕਾਨ ’ਤੇ ਹੋਈ ਲੁੱਟ ਦਾ ਪਰਦਾਫਾਸ਼ ਅਗਲੀ ਖ਼ਬਰ ਨਿਸ਼ਕਾਮ ਸੇਵਾ ਕਰਨ ਵਾਲੇ ਹਮੇਸ਼ਾ ਸਮਾਜ ਲਈ ਪ੍ਰੇਰਨਾ ਸਰੋਤ ਬਣਦੇ ਹਨ-ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ
Ad Position 24
No active advertisement