05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਥਾਣਾ ਅਜੀਤਵਾਲ ਪੁਲਿਸ ਨੇ ਕੀਤਾ ਸੁਨਿਆਰੇ ਦੀ ਦੁਕਾਨ ’ਤੇ ਹੋਈ ਲੁੱਟ ਦਾ ਪਰਦਾਫਾਸ਼

Ad Position 21
No active advertisement
ਅਜੀਤ ਡੈਸਕ 29-07-2026

ਮੋਗਾ, 28 ਜੁਲਾਈ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ, ਐਸ. ਪੀ. ਡੀ. ਬਾਲ ਕ੍ਰਿਸ਼ਨ ਸਿੰਗਲਾ ਅਤੇ ਡੀ. ਐਸ. ਪੀ. ਨਿਹਾਲ ਸਿੰਘ ਵਾਲਾ ਅਨਵਰ ਅਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਗਾ ਪੁਲਿਸ ਵਲੋਂ ਅਪਰਾਧੀਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਥਾਣਾ ਅਜੀਤਵਾਲ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਕੁਝ ਦਿਨ ਪਹਿਲਾਂ ਸੁਨਿਆਰ ਦੀ ਦੁਕਾਨ ’ਤੇ ਵਾਪਰੀ ਲੁੱਟ ਦੀ ਵਾਰਦਾਤ ਦਾ ਪਰਦਾਫਾਸ਼ ਕਰਦਿਆਂ ਤਿੰਨ ਦੋਸ਼ੀਆਂ ਨੂੰ ਲੁੱਟੀ ਹੋਈ ਡੇਢ ਕਿੱਲੋ ਚਾਂਦੀ, ਇਕ ਨਜਾਇਜ਼ ਦੇਸੀ ਪਿਸਤੌਲ, ਇਕ ਕਾਪਾ, ਇਕ ਕਿਰਪਾਨ ਸਮੇਤ ਕਾਬੂ ਕਰ ਲਿਆ ਅਤੇ ਵਾਰਦਾਤ ਵਿਚ ਵਰਤੀ ਗਈ ਕਾਰ ਵੀ ਪੁਲਿਸ ਨੇ ਕਬਜ਼ੇ ਵਿਚ ਲੈ ਲਈ। ਇਸ ਸਬੰਧੀ ਡੀ ਐਸ. ਪੀ. ਨਿਹਾਲ ਸਿੰਘ ਵਾਲਾ ਅਨਵਰ ਅਲੀ ਨੇ ਪੈੱਸ ਕਾਨਫਰੰਸ ਦੌਰਾਨ ਦੱਸਿਆ ਕਿ 21 ਜੁਲਾਈ ਨੂੰ ਅਜੀਤਵਾਲ ਮਾਰਕੀਟ ਵਿਖੇ ਤਿੰਨ ਕਾਰ ਸਵਾਰ ਨੌਜਵਾਨ ਆਏ ਅਤੇ ਇਕ ਸੁਨਿਆਰੇ ਦੀ ਦੁਕਾਨ ’ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਚਾਂਦੀ ਦੇ ਗਹਿਣੇ ਲੁੱਟ ਕੇ ਲੈ ਗਏ ਸਨ| ਇਸ ਸਬੰਧੀ ਤਿੰਨ ਅਣਪਛਾਤਿਆਂ ’ਤੇ ਥਾਣਾ ਅਜੀਤਵਾਲ ਵਿਚ ਵੱਖ-ਵੱਖ ਬੀ. ਐਨ. ਐਸ. ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਸੀ ਅਤੇ ਇਸ ਮਾਮਲੇ ਨੂੰ ਸੁਲਝਾਉਣ ਲਈ ਮੁੱਖ ਅਫਸਰ ਇੰਸਪੈਕਟਰ ਰਾਜ ਸਿੰਘ ਅਤੇ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਸੀ. ਸੀ. ਟੀ. ਵੀ. ਫੋਟੋਜ਼, ਤਕਨੀਕੀ ਸਬੂਤਾਂ ਅਤੇ ਹੋਰ ਜਾਣਕਾਰੀਆਂ ਸਮੇਤ ਦੋਸ਼ੀਆਂ ਨੂੰ ਟਰੇਸ ਕਰਕੇ ਕਾਬੂ ਕਰ ਲਿਆ ਗਿਆ| ਜਿਸ ਵਿਚ ਸੁਖਦੀਪ ਸਿੰਘ ਉਰਫ ਸੁੱਖਾ, ਹਰਦੀਪ ਸਿੰਘ ਉਰਫ਼ ਹੈਪੀ ਪੁੱਤਰ ਅੰਗਰੇਜ਼ ਸਿੰਘ, ਪਵਿੱਤਰ ਸਿੰਘ ਉਰਫ ਲੱਲੂ ਤਿੰਨੇ ਵਾਸੀ ਰਾਮੂੰਵਾਲਾ ਨਵਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਸੀ। ਡੀ. ਐਸ. ਪੀ. ਅਨਵਰ ਅਲੀ ਨੇ ਦੱਸਿਆ ਕਿ ਤਫਤੀਸ਼ ਦੌਰਾਨ ਪਤਾ ਲੱਗਿਆ ਕਿ ਇਕ ਦੋਸ਼ੀ ਸੁਖਦੀਪ ਸਿੰਘ ਉਰਫ ਸੁੱਖਾ ਭਾਰਤੀ ਫੌਜ ਵਿਚ ਨੌਕਰੀ ਕਰਦਾ ਹੈ ਅਤੇ ਵਾਰਦਾਤ ਸਮੇਂ ਉਹ ਛੁੱਟੀ ਆਇਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਡੂੰਘਾਈ ਨਾਲ ਕਰ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਇੰਸਪੈਕਟਰ ਰਾਜ ਸਿੰਘ ਅਤੇ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨਾਲ ਇਲੈਕਟਰੋ ਹੋਮਿਓਪੈਥਿਕ ਡਾਕਟਰਾਂ ਦੀ ਅਹਿਮ ਮੀਟਿੰਗ ਅਗਲੀ ਖ਼ਬਰ ਦਿੱਲੀ ਦੇ ਵਿਦਿਆਰਥੀ ਸੰਘਰਸ਼ ’ਚ ਏਕੇ ਦੀ ਜਿੱਤ ਹੋਈ ਹੈ-ਬੀ.ਕੇ.ਯੂ. ਖੋਸਾ
Ad Position 24
No active advertisement