05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨਾਲ ਇਲੈਕਟਰੋ ਹੋਮਿਓਪੈਥਿਕ ਡਾਕਟਰਾਂ ਦੀ ਅਹਿਮ ਮੀਟਿੰਗ

Ad Position 21
No active advertisement
ਅਜੀਤ ਡੈਸਕ 29-07-2026

ਮੋਗਾ, 28 ਜੁਲਾਈ (ਸੁਰਿੰਦਰਪਾਲ ਸਿੰਘ)-ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨਾਲ ਇਲੈਕਟਰੋ ਹੋਮਿਓਪੈਥਿਕ ਡਾਕਟਰਾਂ ਦੇ ਵਫ਼ਦ ਨੇ ਮੁਲਾਕਾਤ ਕੀਤੀ। ਵਫ਼ਦ ਵਿੱਚ ਚੇਅਰਮੈਨ ਡਾ. ਜਗਤਾਰ ਸਿੰਘ ਸੇਖੋਂ, ਡਾ. ਸੰਜੀਵ ਜੁਨੇਜਾ (ਫ਼ਰੀਦਕੋਟ), ਡਾ. ਹਰਮੀਤ ਸਿੰਘ ਲਾਡੀ (ਧਰਮਕੋਟ) ਅਤੇ ਇਲੈਕਟਰੋ ਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਦੇ ਮੈਂਬਰ ਸ਼ਾਮਲ ਸਨ। ਮੁਲਾਕਾਤ ਦੌਰਾਨ ਡਾਕਟਰਾਂ ਦੇ ਵਫ਼ਦ ਨੇ ਇਲੈਕਟਰੋਹੋਮਿਉਪੈਥੀ ਨਾਲ ਸੰਬੰਧਿਤ ਅਹਿਮ ਮਸਲਿਆਂ ਬਾਰੇ ਵਿਧਾਇਕ ਨਾਲ ਵਿਸਥਾਰਪੂਰਵਕ ਚਰਚਾ ਕੀਤੀ। ਵਫ਼ਦ ਨੇ ਬੇਨਤੀ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸਮਾਂ ਨਿਸ਼ਚਿਤ ਕਰਵਾ ਕੇ ਇਕ ਵਿਸ਼ੇਸ਼ ਮੀਟਿੰਗ ਕਰਵਾਈ ਜਾਵੇ ਜਾਂ ਫਿਰ ਸਿਹਤ ਮੰਤਰੀ ਨਾਲ ਮੀਟਿੰਗ ਦਾ ਪ੍ਰਬੰਧ ਕੀਤਾ ਜਾਵੇ, ਤਾਂ ਜੋ ਇਲੈਕਟਰੋ ਹੋਮਿਓਪੈਥਿਕ ਡਾਕਟਰਾਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਸਰਕਾਰ ਦੇ ਧਿਆਨ ਵਿਚ ਲਿਆਂਦਾ ਜਾ ਸਕੇ। ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਵਫ਼ਦ ਦੀ ਗੱਲ ਧਿਆਨ ਨਾਲ ਸੁਣੀ ਅਤੇ ਭਰੋਸਾ ਦਿੱਤਾ ਕਿ ਉਹ ਸਬੰਧਿਤ ਪੱਧਰ ‘ਤੇ ਯੋਗ ਯਤਨ ਕਰਨਗੇ, ਤਾਂ ਜੋ ਡਾਕਟਰਾਂ ਦੀਆਂ ਮੰਗਾਂ ਬਾਰੇ ਸਰਕਾਰ ਨਾਲ ਚਰਚਾ ਹੋ ਸਕੇ।

Ad Position 22
No active advertisement
ਪਿਛਲੀ ਖ਼ਬਰ ਗਣਤੰਤਰ ਦਿਵਸ-2027 ਮੌਕੇ ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਪਦਮ ਸ਼੍ਰੀ ਐਵਾਰਡਾਂ ਲਈ ਅਰਜ਼ੀਆਂ/ਨਾਮਜ਼ਦਗੀਆਂ ਦੀ ਮੰਗ ਅਗਲੀ ਖ਼ਬਰ ਥਾਣਾ ਅਜੀਤਵਾਲ ਪੁਲਿਸ ਨੇ ਕੀਤਾ ਸੁਨਿਆਰੇ ਦੀ ਦੁਕਾਨ ’ਤੇ ਹੋਈ ਲੁੱਟ ਦਾ ਪਰਦਾਫਾਸ਼
Ad Position 24
No active advertisement