05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ’ਚ ਪੇਪਰ ਲੀਕ ਦੇ ਦੋਸ਼, ਸਿਹਤ ਮੰਤਰੀ ਦੇ ਅਸਤੀਫ਼ੇ ਦੀ ਮੰਗ-ਡਾ. ਹਰਜੋਤ ਕਮਲ

Ad Position 21
No active advertisement
ਅਜੀਤ ਡੈਸਕ 29-07-2026
ਮੋਗਾ, 28 ਜੁਲਾਈ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹਾ ਭਾਜਪਾ ਪ੍ਰਧਾਨ ਡਾ. ਹਰਜੋਤ ਕਮਲ ਨੇ ਪੰਜਾਬ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਵਿਚ ਕਥਿਤ ਪੇਪਰ ਲੀਕ ਦੇ ਮਾਮਲੇ ਨੂੰ ਗੰਭੀਰ ਦੱਸਦਿਆਂ ਰਾਜ ਸਰਕਾਰ ‘ਤੇ ਭਰਤੀ ਪ੍ਰਕਿਰਿਆ ਦੀ ਪਾਰਦਰਸ਼ਤਾ ਕਾਇਮ ਰੱਖਣ ਵਿਚ ਨਾਕਾਮ ਰਹਿਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪੇਪਰ ਲੀਕ ਦੇ ਦੋਸ਼ ਸਹੀ ਹਨ ਤਾਂ ਇਸ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਡਾ. ਹਰਜੋਤ ਕਮਲ ਨੇ ਕਿਹਾ ਕਿ ਭਰਤੀ ਪ੍ਰੀਖਿਆਵਾਂ ਵਿਚ ਲਗਾਤਾਰ ਸਾਹਮਣੇ ਆ ਰਹੇ ਵਿਵਾਦ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਭਰਤੀ ਪ੍ਰੀਖਿਆਵਾਂ ਦੀ ਭਰੋਸੇਯੋਗਤਾ ‘ਤੇ ਲਗਾਤਾਰ ਸਵਾਲ ਉੱਠ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਸਿਹਤ ਮੰਤਰੀ ਤੋਂ ਤੁਰੰਤ ਅਸਤੀਫ਼ਾ ਲੈਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਪ੍ਰਬੰਧ ਕੀਤੇ ਜਾਣ, ਤਾਂ ਜੋ ਨੌਜਵਾਨਾਂ ਦਾ ਭਰਤੀ ਪ੍ਰਕਿਰਿਆ ‘ਤੇ ਵਿਸ਼ਵਾਸ ਬਰਕਰਾਰ ਰਹੇ।
Ad Position 22
No active advertisement
ਪਿਛਲੀ ਖ਼ਬਰ ਕਲੇਅ ਇੰਡੀਆ ਸਕੂਲ ’ਚ ਲਗਾਇਆ ਦੰਦਾਂ ਦਾ ਜਾਂਚ ਕੈਂਪ ਅਗਲੀ ਖ਼ਬਰ ਡੀ.ਏ.ਵੀ, ਕੇ.ਆਰ.ਬੀ ਪਬਲਿਕ ਸਕੂਲ ਵਲੋਂ ਮੀਰੀ ਪੀਰੀ ਖਾਲਸਾ ਮਾਰਚ ਦਾ ਨਿੱਘਾ ਸਵਾਗਤ
Ad Position 24
No active advertisement